Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ : ਆਰ. ਸੀ. ਤੇ ਡਰਾਈਵਿੰਗ ਲਾਇਸੈਂਸ ਬਨਾਉਣ ਵਾਲਿਆਂ ਨੂੰ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

13 ਜੂਨ, 2025 04:46 PM

ਲੁਧਿਆਣਾ : ਟਰਾਂਸਪੋਰਟ ਵਿਭਾਗ ਦੀ ਸੁਸਤ ਅਤੇ ਲਾਪ੍ਰਵਾਹੀ ਭਰੀ ਕਾਰਵਾਈ ਕਾਰਨ ਹਜ਼ਾਰਾਂ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸੰਬਰ 2024 ਤੋਂ ਡਰਾਈਵਰਾਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਂ ਡਰਾਈਵਿੰਗ ਲਾਇਸੈਂਸ ਨਹੀਂ ਮਿਲ ਰਿਹਾ। ਇਹ ਸਮੱਸਿਆ ਸੂਬੇ ਭਰ ’ਚ ਫੈਲੀ ਹੋਈ ਹੈ ਪਰ ਲੁਧਿਆਣਾ ਵਰਗੇ ਵੱਡੇ ਸ਼ਹਿਰ ’ਚ ਸਥਿਤੀ ਹੋਰ ਵੀ ਚਿੰਤਾਜਨਕ ਬਣੀ ਹੋਈ ਹੈ। ਸਥਾਨਕ ਵਿਧਾਇਕ ਮਦਨ ਲਾਲ ਬੱਗਾ ਅਨੁਸਾਰ ਇਸ ਪ੍ਰਾਜੈਕਟ ’ਤੇ ਲਗਭਗ 75 ਲੱਖ ਰੁਪਏ ਖਰਚ ਕਰਨ ਦੀ ਯੋਜਨਾ ਹੈ ਪਰ ਅਪ੍ਰੈਲ ਤੋਂ ਬਾਅਦ ਵੀ ਸਥਿਤੀ ਉਹੀ ਬਣੀ ਹੋਈ ਹੈ। ਜਨਤਾ ਅਜੇ ਵੀ ਉਡੀਕ ਕਰ ਰਹੀ ਹੈ ਪਰ ਵਿਭਾਗ ਕੋਲ ਕੋਈ ਸਪੱਸ਼ਟ ਜਵਾਬ ਨਹੀਂ ਹੈ।

ਡਿਜੀਟਲ ਸਿਸਟਮ ਵੀ ਇਕ ਸਮੱਸਿਆ ਬਣਿਆ
15 ਮਈ ਤੋਂ ਇਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਜੇਕਰ ਕੋਈ ਬਿਨੈਕਾਰ ਆਰ. ਸੀ. ਜਾਂ ਡੀ. ਐੱਲ. ਲਈ ਆਨਲਾਈਨ ਟੈਕਸ ਭਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਐੱਸ. ਬੀ. ਆਈ. ਬੈਂਕ ਦੀ ਵੈੱਬਸਾਈਟ ’ਤੇ ਪਹੁੰਚਦੇ ਹੀ ਫਸ ਜਾਂਦਾ ਹੈ। ਵੈੱਬਸਾਈਟ ਜਾਂ ਤਾਂ ਨਹੀਂ ਖੁੱਲ੍ਹਦੀ ਜਾਂ ਲੈਣ-ਦੇਣ ਪ੍ਰਕਿਰਿਆ ਦੇ ਵਿਚਕਾਰ ਬੰਦ ਹੋ ਜਾਂਦੀ ਹੈ। ਇਸ ਲਈ ਆਈ. ਐੱਫ. ਐੱਮ. ਐੱਸ. ਅਤੇ ਐੱਸ. ਬੀ. ਆਈ. ਸਰਵਰਾਂ ਵਿਚਕਾਰ ਚੱਲ ਰਹੀਆਂ ਤਕਨੀਕੀ ਸਮੱਸਿਆਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਦਾ ਸਿੱਧਾ ਅਸਰ ਆਮ ਆਦਮੀ ’ਤੇ ਪੈ ਰਿਹਾ ਹੈ, ਜੋ ਆਪਣੇ ਜ਼ਰੂਰੀ ਦਸਤਾਵੇਜ਼ ਬਣਾਉਣ ਲਈ ਹਰ ਰੋਜ਼ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾ ਰਿਹਾ ਹੈ।

ਜਨਤਾ ਨੂੰ ਚਲਾਨਾਂ ਦਾ ਕਰਨਾ ਪੈ ਰਿਹਾ ਸਾਹਮਣਾ
ਆਰ. ਸੀ. ਅਤੇ ਡੀ. ਐੱਲ. ਨਾ ਮਿਲਣ ਕਾਰਨ ਸੜਕਾਂ ’ਤੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਪੁਲਸ ਵਲੋਂ ਕੀਤੀ ਜਾ ਰਹੀ ਚਲਾਨ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਬਿਨਾਂ ਦਸਤਾਵੇਜ਼ਾਂ ਦੇ ਗੱਡੀ ਚਲਾਉਣ ਲਈ ਮਜਬੂਰ ਹਨ, ਕਿਉਂਕਿ ਉਨ੍ਹਾਂ ਨੇ ਸਮੇਂ ਸਿਰ ਅਰਜ਼ੀ ਦਿੱਤੀ ਸੀ ਪਰ ਅਜੇ ਤੱਕ ਦਸਤਾਵੇਜ਼ ਨਹੀਂ ਮਿਲੇ ਹਨ।

ਟਰਾਂਸਪੋਰਟ ਵਿਭਾਗ ਕਦੋਂ ਜਾਗੇਗਾ?
ਲੋਕਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਵਿਭਾਗ ਕੁੰਭਕਰਨੀ ਨੀਂਦ ’ਚ ਸੁੱਤਾ ਪਿਆ ਹੈ ਅਤੇ ਇਸ ਨੂੰ ਜਨਤਾ ਦੀਆਂ ਸਮੱਸਿਆਵਾਂ ਦੀ ਕੋਈ ਪ੍ਰਵਾਹ ਨਹੀਂ ਹੈ। ਹਰ ਰੋਜ਼ ਹਜ਼ਾਰਾਂ ਲੋਕ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਦਫ਼ਤਰਾਂ ਦੇ ਚੱਕਰ ਲਗਾ ਰਹੇ ਹਨ ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਅਜਿਹੀ ਸਥਿਤੀ ’ਚ ਹੁਣ ਦੇਖਣਾ ਇਹ ਹੈ ਕਿ ਵਿਭਾਗ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਕਦੋਂ ਠੋਸ ਕਦਮ ਚੁੱਕਦਾ ਹੈ। ਇਹ ਸੰਕਟ ਨਾ ਸਿਰਫ ਟਰਾਂਸਪੋਰਟ ਪ੍ਰਣਾਲੀ ਦਾ ਸਗੋਂ ਸਰਕਾਰੀ ਉਦਾਸੀਨਤਾ ਅਤੇ ਤਕਨਾਲੋਜੀ ਦੀ ਅਸਫਲਤਾ ਦਾ ਪ੍ਰਤੀਕ ਬਣ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ