Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

17 ਜੂਨ, 2026 06:35 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ।

ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਮਾਨਸਿਕਤਾ ਨੂੰ ਨੌਕਰੀਆਂ ਦੀ ਭਾਲ ਤੋਂ ਬਦਲ ਕੇ ਨੌਕਰੀ ਦੇਣ ਵਾਲੇ ਬਣਨ ਵੱਲ ਸੇਧਿਤ ਕਰਨ। ਉਨ੍ਹਾਂ ਕਿਹਾ ਕਿ ਆਪਣੇ ਕਾਰੋਬਾਰ ਸ਼ੁਰੂ ਕਰਕੇ ਅਤੇ ਆਪਣੇ ਕੰਮ ਦੇ ਮਾਲਕ ਬਣ ਕੇ ਨੌਜਵਾਨ ਬੇਮਿਸਾਲ ਤਰੱਕੀ ਅਤੇ ਆਰਥਿਕ ਖੁਸ਼ਹਾਲੀ ਹਾਸਲ ਕਰ ਸਕਦੇ ਹਨ ਅਤੇ ਨਾਲ ਹੀ ਦੂਜਿਆਂ ਲਈ ਰੋਜ਼ਗਾਰ ਪੈਦਾ ਕਰ ਸਕਦੇ ਹਨ।

ਵਿਸ਼ਵ ਆਰਥਿਕ ਮਾਡਲਾਂ ਨਾਲ ਤੁਲਨਾ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਚੀਨ ਦੀ ਇੰਨੀ ਜ਼ਿਆਦਾ ਤਰੱਕੀ ਵੱਡੇ ਪੱਧਰ ‘ਤੇ ਉਦਯੋਗ ਨੂੰ ਅਪਣਾਉਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਰਿਕਾਰਡ ਤੋੜ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਉਦਯੋਗਿਕ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਜਿਸ ਨਾਲ ਸੂਬੇ ਦੀ ਆਰਥਿਕਤਾ ‘ਚ ਖੜੋਤ ਆਈ। ਇਸੇ ਰੁਝਾਨ ਨੂੰ ਉਲਟਾਉਣ ਲਈ ਪੰਜਾਬ ਸਰਕਾਰ ਨੇ ਉਦਯੋਗ ਲਈ ਸੂਬੇ ਦੀ ਅਥਾਹ ਸਮਰੱਥਾ ਨੂੰ ਉਜਾਗਰ ਕਰਨ ਵਾਸਤੇ ਸਰਗਰਮੀ ਨਾਲ ਅੰਤਰਰਾਸ਼ਟਰੀ ਦੌਰੇ ਕੀਤੇ, ਜਿਸ ਨਾਲ ਪ੍ਰਵਾਸੀ ਭਾਰਤੀ ਅਤੇ ਆਲਮੀ ਨਿਵੇਸ਼ਕਾਂ ਵਿੱਚ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ।

ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਸਾਡੀ ਸਰਕਾਰ ਨੇ ਇੱਕ ਮਜ਼ਬੂਤ ਉਦਯੋਗਿਕ ਨੀਤੀ ਅਪਣਾਈ ਹੈ ਜੋ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਸਾਂਝਾ ਕੀਤਾ ਕਿ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਨੂੰ ਵਪਾਰਕ ਭਾਈਚਾਰੇ ਵੱਲੋਂ ਵਿਆਪਕ ਪ੍ਰਸ਼ੰਸਾ ਮਿਲੀ ਹੈ, ਕਿਉਂਕਿ ਇਹ ਅਸਲ ਉਦਯੋਗਪਤੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੋਹਾਲੀ ਨੂੰ ਵਿਸ਼ਵ ਪੱਧਰੀ ਆਈਟੀ ਬਿਜ਼ਨਸ ਹੱਬ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਦਾ ਸੱਦਾ ਦਿੱਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ