Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ

19 ਜਨਵਰੀ, 2026 06:19 PM

ਜਲੰਧਰ/ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਜੱਟ ਸਿੱਖ ਵਰਸਿਜ ਦਲਿਤ ਦੇ ਪੈਦਾ ਹੋਏ ਨਵੇਂ ਵਿਵਾਦ ਵਿਚਾਲੇ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇ ਮਿਲੇ ਅਹੁਦਿਆਂ ਲਈ ਮੈਂ ਸ਼ੁਕਰਗੁਜ਼ਾਰ ਹਾਂ। ਮੇਰੀ ਕਿਸੇ ਨਾਲ ਕੋਈ ਲੜ੍ਹਾਈ ਨਹੀਂ। ਉਨ੍ਹਾਂ ਕਿਹਾ ਕਿ ਬਿਨਾਂ ਨਾਂ ਲਏ ਕਿਹਾ ਕਿ ਮੇਰੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਲੋਕ ਮੈਨੂੰ ਪਿਆਰ ਕਰਦੇ ਹਨ, ਜੇ ਕੋਈ ਸੜਦਾ ਤਾਂ ਸੜੇ, ਇਹ ਉਸ ਦੀ ਸਮੱਸਿਆ ਹੈ। ਮੇਰੀ ਨਹੀਂ। ਉਨ੍ਹਾਂ ਕਿਹਾ ਕਿ ਮੈਂ ਚਮਕੌਰ ਸਾਹਿਬ ਦੀ ਧਰਤੀ ਦਾ ਪੁੱਤਰ ਹਾਂ। ਮੈਂ ਕਦੇ ਕਿਸੇ ਦੇ ਖ਼ਿਲਾਫ਼ ਨਹੀਂ ਬੋਲਿਆ ਅਤੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਗੁਲਦਸਤਾ ਹੈ ਅਤੇ ਇਸ ਵਿਚ ਸਭ ਨੂੰ ਨਾਲ ਲੈ ਕੇ ਚੱਲਾਂਗੇ ਤਾਂ ਪਾਰਟੀ ਵੀ ਮਜ਼ਬੂਤ ਹੋਵੇਗੀ ਤੇ ਸਰਕਾਰ ਵੀ ਬਣੇਗੀ।

ਬਿਨਾਂ ਕਿਸੇ ਜਾਤੀ ਅਤੇ ਭਾਈਚਾਰੇ ਦਾ ਜ਼ਿਕਰ ਕਰਦੇ ਚੰਨੀ ਨੇ ਕਿਹਾ ਕਿ ਬਾਹਰ ਮੰਚਾਂ 'ਤੇ ਸਮਾਜਿਕ ਨਿਆਂ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਹੋਈ ਐੱਸ.ਸੀ. ਵਿੰਗ ਦੀ ਬੈਠਕ ਦਾ ਜ਼ਿਕਰ ਕਰਦੇ ਕਿਹਾ ਕਿ ਮੈਂ ਕਿਸੇ ਜਾਤੀ ਜਾਂ ਭਾਈਚਾਰੇ ਦੇ ਖ਼ਿਲਾਫ਼ ਕੋਈ ਦੋਸ਼ ਨਹੀਂ ਲਗਾਇਆ ਸਗੋਂ ਮੰਗ ਕੀਤੀ ਕਿ ਦਲਿਤਾਂ ਨੂੰ ਉਨ੍ਹਾਂ ਹੱਕ ਮਿਲਣਾ ਚਾਹੀਦਾ ਹੈ। ਮੈਂ ਹਮੇਸ਼ਾ ਆਪਣੇ ਜੱਟ ਸਿੱਖ ਭਰਾਵਾਂ ਅਤੇ ਭੈਣਾਂ ਦੇ ਨਾਲ ਖੜ੍ਹਾ ਰਿਹਾ ਹਾਂ, ਭਾਵੇਂ ਉਹ ਹੜ੍ਹਾਂ ਦਾ ਨੁਕਸਾਨ ਹੋਵੇ ਜਾਂ ਉਨ੍ਹਾਂ ਵਿਰੁੱਧ ਝੂਠੇ ਦੋਸ਼ਾਂ 'ਤੇ ਦਰਜ ਕੀਤੀਆਂ ਗਈਆਂ ਐੱਫ. ਆਈ. ਆਰਜ਼. ਹੋਣ, ਮੁੱਖ ਮੁੱਦਾ ਇਹ ਹੈ ਕਿ ਦਲਿਤ ਭਾਈਚਾਰੇ ਨੂੰ ਸਮਾਜ ਵਿੱਚ ਨਿਰਪੱਖ ਪ੍ਰਤੀਨਿਧਤਾ ਮਿਲੇ। ਇਹ ਸਮਾਜਿਕ ਇੰਜੀਨੀਅਰਿੰਗ ਦਾ ਮਾਮਲਾ ਨਹੀਂ ਹੈ, ਸਗੋਂ ਸਮਾਜਿਕ ਨਿਆਂ ਦਾ ਮਾਮਲਾ ਹੈ।

ਜ਼ਿਕਰਯੋਗ ਹੈ ਕਿ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਪਾਰਟੀ ਵਿਚ ਵੰਡੇ ਅਹੁਦਿਆਂ 'ਤੇ ਸਵਾਲ ਖੜ੍ਹੇ ਕੀਤੇ ਸਨ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਹੱਕ ਨਹੀਂ ਦਿੱਤਾ ਗਿਆ। ਸੂਤਰਾਂ ਮੁਤਾਬਕ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਾਂਗਰਸ ਪਾਰਟੀ ਵਿੱਚ ਸੂਬਾ ਪ੍ਰਧਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਦਿਆਰਥੀ ਵਿੰਗ, NSUI ਦੇ ਪ੍ਰਧਾਨ ਸਾਰੇ ਜੱਟ ਸਿੱਖ ਹਨ। ਦਲਿਤਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਨਹੀਂ ਦਿੱਤਾ ਗਿਆ ਹੈ। ਇਸ ਸਥਿਤੀ ਵਿੱਚ ਸੂਬੇ ਦੇ 32 ਫ਼ੀਸਦੀ ਦਲਿਤਾਂ ਨੂੰ ਪਾਰਟੀ ਵਿੱਚ ਲੀਡਰਸ਼ਿਪ ਨਹੀਂ ਮਿਲ ਰਹੀ ਹੈ। ਚੰਨੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਹੋਈ ਸੂਬਾ ਕਾਂਗਰਸ ਕਮੇਟੀ ਦੀ ਐੱਸ. ਸੀ. ਸੈੱਲ ਦੀ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ।

ਜਦੋਂ ਚੰਨੀ ਨੇ ਇਹ ਟਿੱਪਣੀਆਂ ਕੀਤੀਆਂ ਤਾਂ ਆਲ ਇੰਡੀਆ ਕਾਂਗਰਸ ਕਮੇਟੀ ਐੱਸ. ਸੀ. ਸੈੱਲ ਦੇ ਪ੍ਰਧਾਨ ਰਾਜਿੰਦਰ ਪਾਲ ਗੌਤਮ, ਪੰਜਾਬ ਦੇ ਸਹਿ-ਇੰਚਾਰਜ ਰਵਿੰਦਰ ਉੱਤਮ ਰਾਓ ਡਾਲਵੀ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਜਿਵੇਂ ਹੀ ਚੰਨੀ ਨੇ ਬੋਲਿਆ ਮੀਟਿੰਗ ਵਿੱਚ ਮੌਜੂਦ ਐੱਸ. ਸੀ. ਆਗੂਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚੰਨੀ ਨੂੰ ਮਾਈਕ੍ਰੋਫ਼ੋਨ 'ਤੇ ਬੋਲਣ ਤੋਂ ਰੋਕਿਆ ਗਿਆ ਅਤੇ ਮਾਈਕ੍ਰੋਫ਼ੋਨ ਬੰਦ ਕਰ ਦਿੱਤਾ ਗਿਆ। ਹੁਣ, ਪ੍ਰਧਾਨ ਰਾਜਾ ਵੜਿੰਗ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਚੰਨੀ ਨੂੰ ਕਰਾਰਾ ਜਵਾਬ ਦਿੱਤਾ ਕਿ ਦੋ ਵਾਰ ਹਾਰਨ ਦੇ ਬਾਵਜੂਦ, ਕਾਂਗਰਸ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾਇਆ। ਉਹ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਮੈਂਬਰ ਹਨ, ਜੋਕਿ ਕਾਂਗਰਸ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਹੈ। ਇਸ ਲਈ ਚੰਨੀ ਅਜਿਹਾ ਬਿਆਨ ਨਹੀਂ ਦੇ ਸਕਦੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼