Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

24 ਜੁਲਾਈ, 2026 05:34 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਨਵੀਂ 21 ਮੈਂਬਰੀ ਟੀਮ 'ਚ ਸ਼ਾਮਲ ਨਾ ਕੀਤੇ ਜਾਣ ਤੋਂ ਬਾਅਦ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਇੱਕ ਪੌਡਕਾਸਟ ਦੌਰਾਨ ਗੱਲਬਾਤ ਕਰਦੇ ਹੋਏ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਹੈ, ਪਰ ਇਸ ਨਾਲ ਉਨ੍ਹਾਂ ਦਾ ਨਹੀਂ, ਸਗੋਂ ਕਾਂਗਰਸ ਪਾਰਟੀ ਦਾ ਨੁਕਸਾਨ ਹੋਇਆ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਬਾਰੇ ਉਨ੍ਹਾਂ ਦੇ ਲੰਬੇ ਤਜਰਬੇ ਅਤੇ ਸਮਝ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪੰਜਾਬ ਲਈ ਕੁਰਬਾਨੀਆਂ ਦੇ ਚੁੱਕਾ ਹੈ ਅਤੇ ਪੰਜਾਬ ਤੇ ਪੰਜਾਬੀਅਤ ਨਾਲ ਉਨ੍ਹਾਂ ਦਾ ਡੂੰਘਾ ਨਾਤਾ ਹੈ। ਉਨ੍ਹਾਂ ਕਿਹਾ ਕਿ ਉਹ ਦੋ ਵਾਰ ਪੰਜਾਬ ਤੋਂ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਫਿਰ ਲੁਧਿਆਣਾ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਕੇਂਦਰੀ ਮੰਤਰੀ ਵੀ ਰਹੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਵਰਗੇ ਉਦਯੋਗਿਕ ਸ਼ਹਿਰ ਅਤੇ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਨੁਮਾਇੰਦਗੀ ਕਰਨ ਦਾ ਤਜੁਰਬਾ ਉਨ੍ਹਾਂ ਕੋਲ ਹੈ, ਜਿਸ ਨੂੰ ਪਾਰਟੀ ਨੂੰ ਵਰਤਣਾ ਚਾਹੀਦਾ ਸੀ। ਤਿਵਾੜੀ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੂੰ ਲੈ ਕੇ ਉੱਠ ਰਹੀ ਨਾਰਾਜ਼ਗੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਵੱਲੋਂ ਹਾਲ ਹੀ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ 21 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਕਈ ਆਗੂਆਂ ਵਿੱਚ ਅਸੰਤੁਸ਼ਟੀ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਦੌਰਾਨ ਮਨੀਸ਼ ਤਿਵਾੜੀ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਵਿੱਚ ਰਹੀ ਸੀ। ਇਸ ਤੋਂ ਬਾਅਦ ਵੀ ਉਹ ਕਈ ਮਸਲਿਆਂ 'ਤੇ ਆਪਣੀ ਵੱਖਰੀ ਰਾਏ ਖੁੱਲ੍ਹ ਕੇ ਰੱਖਦੇ ਰਹੇ ਹਨ। ਹੁਣ ਨਵੀਂ ਟੀਮ ਵਿੱਚ ਸ਼ਾਮਲ ਨਾ ਕੀਤੇ ਜਾਣ 'ਤੇ ਮਨੀਸ਼ ਤਿਵਾੜੀ ਦੇ ਬਿਆਨ ਨੇ ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤਾਂ ਨੂੰ ਲੈ ਕੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ, ਖ਼ਾਸ ਕਰਕੇ ਜਦੋਂ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟੀ ਹੋਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ