Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਪੰਜਾਬ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

10 ਜੁਲਾਈ, 2026 07:38 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਏ. ਆਈ. ਸੀ. ਸੀ. ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਣ ਵਾਲੀ ਮੀਟਿੰਗ 'ਤੇ ਬੋਲਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਭੂਪੇਸ਼ ਬਘੇਲ ਨੇ ਦੱਸਿਆ ਹੈ ਕਿ ਕੱਲ੍ਹ ਇਕ ਮੀਟਿੰਗ ਤੈਅ ਕੀਤੀ ਗਈ ਹੈ, ਹਾਲਾਂਕਿ ਮੈਨੂੰ ਜਗ੍ਹਾ ਅਤੇ ਇੰਤਜ਼ਾਮਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਰਾਜਾ ਵੜਿੰਗ ਨੇ ਕਿਹਾ ਕਿ ਭੂਪੇਸ਼ ਬਘੇਲ ਪਹਿਲਾਂ ਚਰਨਜੀਤ ਸਿੰਘ ਚੰਨੀ ਨਾਲ ਇਕੱਲੇ 'ਚ ਗੱਲਬਾਤ ਕਰਨਗੇ ਅਤੇ ਫਿਰ ਉਸ ਦੇ ਬਾਅਦ ਅਸੀਂ ਸਾਰੇ ਚਰਚਾ ਲਈ ਬੈਠਾਂਗੇ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਅਗਲੇ ਦੋ ਦਿਨਾਂ 'ਚ ਤੁਸੀਂ ਸਾਰਿਆਂ ਨੂੰ ਇਕੋ ਮੰਚ 'ਤੇ ਵੇਖੋਗੇ। ਉਨ੍ਹਾਂ ਕਿਹਾ ਕਿ ਇਕ ਵੀ ਅਜਿਹਾ ਸੀਨੀਅਰ ਨੇਤਾ ਨਹੀਂ ਹੈ, ਜਿਸ ਨੇ ਇਹ ਕਿਹਾ ਹੋਵੇ ਕਿ ਉਹ ਮੈਨੂੰ ਪ੍ਰਧਾਨ ਵਜੋਂ ਸਵੀਕਾਰ ਕਰਨ ਨੂੰ ਤਿਆਰ ਨਹੀਂ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭੁਪੇਸ਼ ਬਘੇਲ ਅੱਗੇ ਆਤਮ ਸਮਰਪਣ ਕਰਨ ਤੋਂ ਇਨਕਾਰ ਕੀਤਾ ਹੈ। ਬਘੇਲ ਚਾਰ ਦਿਨਾਂ ਤੋਂ ਚੰਡੀਗੜ੍ਹ 'ਚ ਹਨ ਪਰ ਚੰਨੀ ਉਨ੍ਹਾਂ ਨੂੰ ਮਿਲਣ ਨਹੀਂ ਆਏ। ਬਘੇਲ ਦਾ ਪੰਜ ਦਿਨਾਂ ਦਾ ਦੌਰਾ ਜੋ ਅੱਜ ਖ਼ਤਮ ਹੋਣਾ ਸੀ, ਜਿਸ ਨੂੰ ਤਿੰਨ ਦਿਨ ਹੋਰ ਵਧਾਇਆ ਜਾ ਸਕਦਾ ਹੈ। ਬਘੇਲ ਹਾਈਕਮਾਨ ਦੇ ਫ਼ੈਸਲੇ ਨੂੰ ਜਾਇਜ਼ ਠਹਿਰਾਉਣ ਲਈ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵਰਗੇ ਨੌਨ ਐਕਟਿਵ ਆਗੂਆਂ ਦੇ ਘਰਾਂ ਦਾ ਵੀ ਦੌਰਾ ਕਰ ਰਿਹਾ ਹੈ।

ਇਸ ਦੌਰਾਨ ਚੰਨੀ ਧੜੇ ਨੇ ਬਘੇਲ ਨਾਲ ਮੁਲਾਕਾਤ ਤੋਂ ਪਹਿਲਾਂ ਦੋ ਸ਼ਰਤਾਂ ਰੱਖੀਆਂ ਹਨ, ਜਿਸ 'ਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਿਰਫ਼ ਦੋ ਆਗੂ ਹੀ ਮਿਲਣਗੇ ਪਰ ਇਹ ਮੀਟਿੰਗ ਨਾ ਤਾਂ ਕਾਂਗਰਸ ਭਵਨ 'ਚ ਹੋਵੇਗੀ ਅਤੇ ਨਾ ਹੀ ਵੜਿੰਗ ਮੌਜੂਦ ਹੋਣਗੇ। ਇਨ੍ਹਾਂ ਵਿੱਚੋਂ ਇਕ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਹੋ ਸਕਦੇ ਹਨ। ਹਾਲਾਂਕਿ ਬਘੇਲ ਨੂੰ ਉਮੀਦ ਹੈ ਕਿ ਚਰਨਜੀਤ ਚੰਨੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲ ਸਕਦੇ ਹਨ ਜਾਂ ਦਿੱਲੀ ਵਾਪਸ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਬੁਲਾ ਸਕਦੇ ਹਨ ਪਰ ਚੰਨੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਦਿੱਲੀ 'ਚ ਰਾਹੁਲ ਗਾਂਧੀ ਨੂੰ ਮਿਲਣਾ ਚਾਹੁੰਦੇ ਹਨ ਤਾਂ ਜੋ ਜੇਕਰ ਉਨ੍ਹਾਂ ਨੂੰ ਚੋਣਾਂ 'ਚ ਵੱਡੀ ਭੂਮਿਕਾ ਦੀ ਪੇਸ਼ਕਸ਼ ਕੀਤੀ ਜਾਂਦੀ ਹੈ ਤਾਂ ਇਸ ਨੂੰ ਸਿੱਧੇ ਰਾਹੁਲ ਗਾਂਧੀ ਦੁਆਰਾ ਮਨਜ਼ੂਰੀ ਦਿੱਤੀ ਜਾਵੇਗੀ, ਨਾ ਕਿ ਬਘੇਲ ਦੁਆਰਾ। ਤਦ ਹੀ ਉਹ ਕੋਈ ਵੱਡਾ ਫ਼ੈਸਲਾ ਲੈਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ

ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ

ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ

ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ

55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ