Saturday, October 31, 2026
BREAKING
• Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ • ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI • "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ 'ਚ ਗਰਜੇ ਦਿਲਜੀਤ ਦੋਸਾਂਝ • ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ • ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ • ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ • ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ • ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ • 3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

ਪੰਜਾਬ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

31 ਅਕਤੂਬਰ, 2026 06:22 PM

ਚੰਡੀਗੜ੍ਹ/ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕਰਨਾ ਸੀ।


ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਪੰਜਾਬ ਦੇ ਲੋਕ ਫ਼ੈਸਲਾਕੁੰਨ ਬਦਲਾਅ ਅਤੇ ਇਕ ਨਵੀਂ ਸ਼ੁਰੂਆਤ ਲਈ ਉਤਸ਼ਾਹਤ ਹਨ। ਖੜਗੇ ਨੇ ਕਿਹਾ ਕਿ 'ਆਪ' ਨੇ ਲੋਕਾਂ ਦੇ ਵਿਸ਼ਵਾਸ ਨਾਲ ਧੋਖਾ ਕੀਤਾ ਹੈ ਅਤੇ ਇਸ ਦੇ ਵੱਡੇ-ਵੱਡੇ ਵਾਅਦੇ ਅਸਫ਼ਲ ਸ਼ਾਸਨ, ਭ੍ਰਿਸ਼ਟਾਚਾਰ, ਨਸ਼ਿਆਂ ਦੇ ਪ੍ਰਕੋਪ, ਵਧਦੀ ਅਸੁਰੱਖਿਆ ਅਤੇ ਟੁੱਟੀਆਂ ਉਮੀਦਾਂ ਵਿਚ ਤਬਦੀਲ ਹੋ ਚੁੱਕੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਾਣ ਨੂੰ ਬਹਾਲ ਕਰਨ, ਇਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸ਼ਾਂਤੀ, ਖੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਲਿਆਉਣ ਲਈ ਕੋਈ ਕਸਰ ਨਹੀਂ ਛੱਡੇਗੀ।


ਇਸ ਉੱਚ ਪੱਧਰੀ ਮੀਟਿੰਗ ਵਿਚ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਮੌਜੂਦ ਸਨ।


ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਆਗੂਆਂ ਵਿਚਕਾਰ ਤਾਲਮੇਲ ਵਧਾਉਣ ਅਤੇ ਚੋਣ ਰਣਨੀਤੀ ਘੜਨ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਵਿਚ ਕਾਂਗਰਸ ਦੇ ਸਾਹਮਣੇ ਅੰਦਰੂਨੀ ਮਤਭੇਦਾਂ ਨੂੰ ਦੂਰ ਕਰਕੇ ਸੰਗਠਨ ਨੂੰ ਇੱਕਜੁੱਟ ਰੱਖਣ ਦੀ ਚੁਣੌਤੀ ਵੀ ਸ਼ਾਮਲ ਹੈ।


ਚੋਣਾਂ ਤੋਂ ਪਹਿਲਾਂ ਵਰਕਰਾਂ ਵਿਚ ਉਤਸ਼ਾਹ ਭਰਨ ਅਤੇ ਸੂਬੇ ਦੇ ਰਾਜਨੀਤਿਕ ਮੁੱਦਿਆਂ ਨੂੰ ਚੁੱਕਣ ਲਈ ਕਾਂਗਰਸ 4 ਨਵੰਬਰ ਨੂੰ ਸੰਗਰੂਰ ਵਿਖੇ 'ਇਨਸਾਫ਼ ਰੈਲੀ' ਦਾ ਆਯੋਜਨ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਰਾਹੁਲ ਗਾਂਧੀ ਸੰਬੋਧਨ ਕਰਨਗੇ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਸ ਰੈਲੀ ਵਿਚ 1 ਲੱਖ ਤੋਂ ਵੱਧ ਲੋਕ ਸ਼ਾਮਲ ਹੋਣਗੇ।

 

Have something to say? Post your comment

ਅਤੇ ਪੰਜਾਬ ਖਬਰਾਂ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ : ਮਨਪ੍ਰੀਤ ਬੰਸਲ 

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ : ਮਨਪ੍ਰੀਤ ਬੰਸਲ 

ਮੇਰਾ ਯੁਵਾ ਭਾਰਤ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭਗਵਾਨ ਮਹਾਵੀਰ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਨੌਜਵਾਨ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ

ਮੇਰਾ ਯੁਵਾ ਭਾਰਤ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭਗਵਾਨ ਮਹਾਵੀਰ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਨੌਜਵਾਨ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ

ਯੁੱਧ ਨਸ਼ਿਆਂ ਵਿਰੁੱਧ’: ਬੰਗਾ ਦੇ ਛੇ ਮੈਡੀਕਲ ਸਟੋਰਾਂ ’ਤੇ ਅਚਨਚੇਤ ਛਾਪੇ

ਯੁੱਧ ਨਸ਼ਿਆਂ ਵਿਰੁੱਧ’: ਬੰਗਾ ਦੇ ਛੇ ਮੈਡੀਕਲ ਸਟੋਰਾਂ ’ਤੇ ਅਚਨਚੇਤ ਛਾਪੇ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ