Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਪੰਜਾਬ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

07 ਜੁਲਾਈ, 2026 07:52 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ 'ਚ ਰੱਖਦਿਆਂ ਪੰਜਾਬ ਕਾਂਗਰਸ ਨੇ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸੋਮਵਾਰ ਨੂੰ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨ ਨੂੰ ਜ਼ਿਲ੍ਹਾ, ਬਲਾਕ ਅਤੇ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਕਾਂਗਰਸ ਪਾਰਟੀ ਨੂੰ ਪਿੰਡ-ਪਿੰਡ ਅਤੇ ਵਾਰਡ ਪੱਧਰ ਤੱਕ ਹੋਰ ਸਰਗਰਮ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਹੋ ਸਕੇ। ਜ਼ਿਲ੍ਹਾ ਪ੍ਰਧਾਨਾਂ ਨੂੰ ਆਪਣੇ-ਆਪਣੇ ਖੇਤਰਾਂ 'ਚ ਸੰਗਠਨਾਤਮਕ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵਰਕਰਾਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਲਈ ਕਿਹਾ ਗਿਆ। ਭੂਪੇਸ਼ ਬਘੇਲ ਨੇ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਉਸਦੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਹਰ ਵਰਕਰ ਦੀ ਭੂਮਿਕਾ ਨੂੰ ਮਹੱਤਵ ਦਿੱਤਾ ਜਾਵੇਗਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਪੱਧਰ 'ਤੇ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਪ੍ਰਧਾਨਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮੁਹਿੰਮ ਚਲਾਉਣ।


ਮੀਟਿੰਗ 'ਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ਦਾ ਵੀ ਜਾਇਜ਼ਾ ਲਿਆ ਗਿਆ। ਆਗੂਆਂ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਲੋਕ ਮੁੱਦਿਆਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ 'ਤੇ ਵੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਇਹ ਵੀ ਤੈਅ ਕੀਤਾ ਗਿਆ ਕਿ ਕਾਂਗਰਸ ਆਉਣ ਵਾਲੇ ਸਮੇਂ 'ਚ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਹੋਵੇਗੀ। ਚਰਚਾ ਦੌਰਾਨ ਬੂਥ ਪੱਧਰ ਦੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਆਗੂਆਂ ਦਾ ਮੰਨਣਾ ਸੀ ਕਿ ਕਿਸੇ ਵੀ ਚੋਣ 'ਚ ਮਜ਼ਬੂਤ ਬੂਥ ਪ੍ਰਬੰਧਨ ਜਿੱਤ ਦੀ ਬੁਨਿਆਦ ਹੁੰਦਾ ਹੈ। ਇਸ ਲਈ ਹਰ ਜ਼ਿਲ੍ਹੇ 'ਚ ਬੂਥ ਕਮੇਟੀਆਂ ਨੂੰ ਸਰਗਰਮ ਕਰਨ ਅਤੇ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਬਲਾਕ ਪੱਧਰ 'ਤੇ ਨਿਯਮਤ ਮੀਟਿੰਗਾਂ ਕਰਨ, ਪਾਰਟੀ ਦੀਆਂ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਅਤੇ ਸਥਾਨਕ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਬਾਰੇ ਵੀ ਵਿਚਾਰ ਕੀਤਾ ਗਿਆ।


ਜ਼ਿਲ੍ਹਾ ਪ੍ਰਧਾਨਾਂ ਤੋਂ ਉਨ੍ਹਾਂ ਦੇ ਖੇਤਰਾਂ ਦੀ ਸੰਗਠਨਾਤਮਕ ਸਥਿਤੀ ਬਾਰੇ ਵੀ ਫੀਡਬੈਕ ਲਿਆ ਗਿਆ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਸੁਝਾਅ ਪ੍ਰਾਪਤ ਕੀਤੇ ਗਏ। ਪੰਜਾਬ ਕਾਂਗਰਸ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਪਾਰਟੀ ਹਰ ਵਰਕਰ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ 'ਤੇ ਅਮਲ ਕਰ ਰਹੀ ਹੈ। ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਪਾਰਟੀ ਦੀ ਪਹਿਲ ਰਹੇਗੀ। ਆਗੂਆਂ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਅਧਿਕਾਰਾਂ ਲਈ ਕਾਂਗਰਸ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਨਾਲ ਸੰਘਰਸ਼ ਕਰੇਗੀ। ਇਸ ਮੀਟਿੰਗ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਹੁਣ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਕੇ ਚੋਣੀ ਮੈਦਾਨ ਲਈ ਆਪਣੇ ਆਪ ਨੂੰ ਤਿਆਰ ਕਰਨ ਦੀ ਦਿਸ਼ਾ 'ਚ ਲਗਾਤਾਰ ਬੈਠਕਾਂ ਅਤੇ ਰਣਨੀਤਕ ਮਸ਼ਵਰੇ ਕਰ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ