Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੰਜਾਬ ਕੈਬਨਿਟ 'ਚ ਵੱਡੇ ਫ਼ੈਸਲਿਆਂ 'ਤੇ ਲੱਗੀ ਮੋਹਰ

14 ਅਗਸਤ, 2025 06:37 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ 'ਚ ਲਿਆ ਗਿਆ। ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 'ਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼੍ਰੇਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟ੍ਰੇਸ਼ਨ ਫ਼ੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟ੍ਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ 'ਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖ਼ਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟ੍ਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ।

ਇਸ ਨਾਲ ਗ਼ੈਰ ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ 'ਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼੍ਰੇਣੀਆਂ ਜਿਵੇਂ ਕਿ ਨੋਟੀਫਿਕੇਸ਼ਨ 'ਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ। ਅਜਿਹਾ ਨੋਟੀਫਿਕੇਸ਼ਨ ਜਾਰੀ ਹੋਣ 'ਤੇ ਨੋਟੀਫਾਈ ਕੀਤੇ ਵਿਸ਼ੇਸ਼ ਪ੍ਰਬੰਧ ਭਾਰਤੀ ਰਜਿਸਟ੍ਰੇਸ਼ਨ ਐਕਟ, 1908 ਦੀ ਧਾਰਾ 17 ਦੀ ਉਪ-ਧਾਰਾ (1) ਦੇ ਉਪ-ਧਾਰਾ (ਬੀ) ਤੇ (ਸੀ) ਦੇ ਦਾਇਰੇ ਵਿੱਚ ਆਉਂਦਾ ਮੰਨਿਆ ਜਾਵੇਗਾ ਅਤੇ ਇਸ ਅਨੁਸਾਰ ਉਸ ਐਕਟ ਅਧੀਨ ਲਾਜ਼ਮੀ ਰਜਿਸਟ੍ਰੇਸ਼ਨ ਅਧੀਨ ਹੋਵੇਗਾ।

ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਸਿਰਜਣ ਨੂੰ ਹਰੀ ਝੰਡੀ
ਢੁੱਕਵੀਂ ਕਾਰਜਕੁਸ਼ਲਤਾ ਤੇ ਨਿਗਰਾਨੀ ਰਾਹੀਂ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੈਬਨਿਟ ਨੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ (ਪਿੰਡ ਵਿਕਾਸ ਅਫ਼ਸਰਾਂ) ਦੇ ਕਾਡਰ ਦਾ ਰਲੇਵਾਂ ਕਰ ਕੇ ‘ਪੰਚਾਇਤ ਵਿਕਾਸ ਸਕੱਤਰ’ ਦੀ ਅਸਾਮੀ ਸਿਰਜਣ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਭਰ 'ਚ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਇਕ ਸੂਬਾਈ ਕਾਡਰ ਦਾ ਗਠਨ ਕੀਤਾ ਜਾਵੇਗਾ। ਮੌਜੂਦਾ ਪੰਚਾਇਤ ਸਕੱਤਰਾਂ ਲਈ ਇਕ ‘ਡਾਇੰਗ ਕਾਡਰ’ ਦੀ ਸਿਰਜਣਾ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਵੈ-ਘੋਸ਼ਣਾ ਪੱਤਰਾਂ ਦੇ ਆਧਾਰ 'ਤੇ ਅਤੇ ਉਨ੍ਹਾਂ ਦੀ ਸੀਨੀਆਰਤਾ ਦੇ ਅਨੁਸਾਰ, ਸੀਨੀਆਰਤਾ ਸੂਚੀ 'ਚ ਮੌਜੂਦਾ ਗ੍ਰਾਮ ਸੇਵਕਾਂ (ਵੀ. ਡੀ. ਓ.) ਦੇ ਬਾਅਦ ਰੱਖਿਆ ਜਾਵੇਗਾ।

ਫ਼ਸਲ ਖ਼ਰੀਦ ਬਾਰੇ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਬਾਅਦ ਮਨਜ਼ੂਰੀ
ਕੈਬਨਿਟ ਨੇ ਆਗਾਮੀ ਖ਼ਰੀਦ ਸੀਜ਼ਨਾਂ ਦੌਰਾਨ ਸਾਉਣੀ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਮੰਤਰੀ ਸਮੂਹ ਦੇ ਗਠਨ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਮੰਤਰੀ ਸਮੂਹ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸ 'ਚ ਖ਼ੁਰਾਕ ਤੇ ਸਪਲਾਈ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਜਲ ਸਰੋਤ ਮੰਤਰੀ ਮੈਂਬਰਾਂ ਵਜੋਂ ਸ਼ਾਮਲ ਹਨ।

ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ
ਮੰਤਰੀ ਮੰਡਲ ਨੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇ ਭਾਗ ਦੋ ਅਤੇ ਭਾਗ ਤਿੰਨ `ਤੇ ਵਿਚਾਰ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਫ਼ਾਰਸ਼ਾਂ `ਤੇ ਵਿਚਾਰ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਨੂੰ ਵੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ।

ਲੈਂਡ ਪੂਲਿੰਗ ਪਾਲਿਸੀ 2025 ਦਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ
ਕੈਬਨਿਟ ਨੇ 4 ਜੂਨ 2025 ਨੂੰ ਜਾਰੀ ਲੈਂਡ ਪੂਲਿੰਗ ਪਾਲਿਸੀ 2025 ਅਤੇ ਇਸ ਨਾਲ ਸਬੰਧਤ ਸੋਧਾਂ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਵੀ ਫ਼ੈਸਲਾ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ