Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ

21 ਮਈ, 2026 07:15 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ 'ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਘਰ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਘਰ ਦੇ ਸ਼ੀਸ਼ੇ, ਦਰਵਾਜ਼ੇ ਅਤੇ ਕੰਧਾਂ ਤੱਕ ਟੁੱਟ ਗਈਆਂ। ਇਲਾਕੇ ਦੇ ਲੋਕ ਧਮਾਕੇ ਦੀ ਆਵਾਜ਼ ਸੁਣ ਕੇ ਘਰਾਂ ਤੋਂ ਬਾਹਰ ਨਿਕਲ ਆਏ। ਮਿਲੀ ਜਾਣਕਾਰੀ ਮੁਤਾਬਕ ਧਮਾਕੇ ਸਮੇਂ ਘਰ ਵਿੱਚ 2 ਮਹਿਲਾਵਾਂ ਮੌਜੂਦ ਸਨ, ਅੱਗ ਲੱਗਣ ਕਾਰਨ ਦੋਵੇਂ ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਘਰ ਵਿੱਚ ਪਟਾਕੇ ਰੱਖੇ ਹੋਏ ਸਨ ਅਤੇ ਕਿਹਾ ਜਾ ਰਿਹਾ ਹੈ ਕਿ ਮਹਿਲਾਵਾਂ ਉਨ੍ਹਾਂ ਨੂੰ ਤਿਆਰ ਕਰ ਰਹੀਆਂ ਸਨ। ਇਸ ਦੌਰਾਨ ਅਚਾਨਕ ਧਮਾਕਾ ਹੋ ਗਿਆ। ਹਾਲਾਂਕਿ ਪੁਲਸ ਵੱਲੋਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਬੁਲਾਈਆਂ ਗਈਆਂ ਅਤੇ ਅੱਗ ’ਤੇ ਬਹੁਤ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ । ਮੌਕੇ ‘ਤੇ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਧਮਾਕੇ ਦੇ ਅਸਲ ਕਾਰਨਾਂ ਬਾਰੇ ਕੁਝ ਸਪੱਸ਼ਟ ਕਿਹਾ ਜਾ ਸਕੇਗਾ।

ਇਸ ਮੌਕੇ ਏਸੀਪੀ ਸੁਰਿੰਦਰ ਸਿੰਘ ਪਾਲ ਨੇ ਦੱਸਿਆ ਕਿ ਪੁਲਸ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਇਹ ਗੱਲ ਸਾਹਮਣੇ ਆਈ ਹੈ ਕਿ ਘਰ ਵਿੱਚ ਨਾਜਾਇਜ਼ ਪਟਾਕੇ ਬਣਾਉਣ ਦਾ ਕੰਮ ਕੀਤਾ ਜਾਂਦਾ ਸੀ, ਪਰ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋਈ । ਏਸੀਪੀ ਨੇ ਕਿਹਾ ਕਿ ਘਰ ਦੇ ਬਾਹਰੋਂ ਹਵਾਈਆਂ ਦੇ ਕਾਨੇ ਮਿਲੇ ਹਨ। ਇਸ ਲਈ ਫੋਰੈਂਸਿਕ ਲੈਬ ਦੀਆਂ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਨਾਜਾਇਜ਼ ਪਟਾਕੇ ਬਣਾਉਣ ਦੀ ਪੁਸ਼ਟੀ ਹੁੰਦੀ ਹੈ ਤਾਂ ਘਰ ਮਾਲਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ