Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

31 ਮਈ, 2026 07:02 PM

ਨੂਰਪੁਰਬੇਦੀ : ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵਾਹਨਾਂ ’ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿਚ 1 ਜੂਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਦੀਆਂ ਸਰਹੱਦਾਂ ਨਾਲ ਲੱਗਦੇ 55 ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਉੱਤੇ ਚਾਰ ਘੰਟੇ ਲਈ ਵਿਆਪਕ ਚੱਕਾ ਜਾਮ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਅਤੇ ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ ਨੇ ਸਾਂਝੇ ਤੌਰ ’ਤੇ ਕੀਤਾ। ਆਗੂਆਂ ਨੇ ਕਿਹਾ ਕਿ ਐਂਟਰੀ ਟੈਕਸ ਆਮ ਲੋਕਾਂ, ਟੈਕਸੀ ਚਾਲਕਾਂ, ਸੈਰ-ਸਪਾਟਾ ਉਦਯੋਗ ਅਤੇ ਛੋਟੇ ਵਪਾਰੀਆਂ ਉੱਤੇ ਬੇਲੋੜਾ ਆਰਥਿਕ ਬੋਝ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਮਹਿਤਪੁਰ-ਨੰਗਲ ਬਾਰਡਰ, ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇਅ, ਨਾਲਾਗੜ੍ਹ-ਘਨੌਲੀ ਸਟੇਟ ਹਾਈਵੇਅ ਸਮੇਤ ਪੰਜਾਬ, ਹਰਿਆਣਾ ਅਤੇ ਹਿਮਾਚਲ ਨੂੰ ਜੋੜਨ ਵਾਲੇ ਕੁੱਲ੍ਹ 55 ਐਂਟਰੀ-ਐਗਜ਼ਿਟ ਪੁਆਇੰਟਾਂ ’ਤੇ ਚਾਰ ਘੰਟਿਆਂ ਲਈ ਰੋਸ ਪ੍ਰਦਰਸ਼ਨ ਅਤੇ ਚੱਕਾ ਜਾਮ ਕੀਤਾ ਜਾਵੇਗਾ। ਰੂਪਨਗਰ, ਐੱਸ. ਏ. ਐੱਸ. ਨਗਰ (ਮੋਹਾਲੀ), ਹੁਸ਼ਿਆਰਪੁਰ, ਪਠਾਨਕੋਟ, ਨਾਲਾਗੜ੍ਹ, ਢੇਰੌਵਾਲ, ਭਰਤਗੜ੍ਹ ਅਤੇ ਹੋਰ ਸਰਹੱਦੀ ਖੇਤਰਾਂ ਵਿਚ ਵੀ ਵੱਡੀ ਗਿਣਤੀ ਵਿਚ ਲੋਕ ਇਸ ਸੰਘਰਸ਼ ਵਿਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਚੱਕਾ ਜਾਮ ਦੌਰਾਨ ਭਾਰਤੀ ਫ਼ੌਜ ਦੇ ਵਾਹਨਾਂ, ਐਂਬੂਲੈਂਸਾਂ, ਐਮਰਜੈਂਸੀ ਸੇਵਾਵਾਂ ਅਤੇ ਉਨ੍ਹਾਂ ਯਾਤਰੀਆਂ ਨੂੰ, ਜਿਨ੍ਹਾਂ ਕੋਲ ਹਵਾਈ ਯਾਤਰਾ ਜਾਂ ਹੋਰ ਜ਼ਰੂਰੀ ਯਾਤਰਾ ਸਬੰਧੀ ਦਸਤਾਵੇਜ਼ ਹੋਣਗੇ, ਪੂਰੀ ਛੋਟ ਦਿੱਤੀ ਜਾਵੇਗੀ। ਸੰਘਰਸ਼ ਨੂੰ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਚਲਾਇਆ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਘੱਟ ਤੋਂ ਘੱਟ ਦਿੱਕਤ ਆਵੇ।

ਇਸ ਮੌਕੇ ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਸ਼ੇਰੇ ਪੰਜਾਬ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਜਨ ਚੇਤਨਾ ਮੰਚ ਰੂਪਨਗਰ, ਜਨ ਅਧਿਕਾਰ ਕਲਿਆਣ ਸਮਿਤੀ, ਆਜ਼ਾਦ ਟੈਕਸੀ ਯੂਨੀਅਨ, ਪੰਜਾਬ ਟੈਕਸੀ ਯੂਨੀਅਨ, ਨੂਰਪੁਰਬੇਦੀ ਟੈਕਸੀ ਯੂਨੀਅਨ, ਸ੍ਰੀ ਅਨੰਦਪੁਰ ਸਾਹਿਬ ਟੈਕਸੀ ਯੂਨੀਅਨ, ਕੀਰਤਪੁਰ ਸਾਹਿਬ ਟੈਕਸੀ ਯੂਨੀਅਨ ਨੰਗਲ ਟੈਕਸੀ ਯੂਨੀਅਨ ਤੇ ਬੀਤ ਭਲਾਈ ਕਮੇਟੀ, ਹੁਸ਼ਿਆਰਪੁਰ ਅਤੇ ਪਠਾਨਕੋਟ ਖੇਤਰ ਦੀਆਂ ਟੈਕਸੀ ਯੂਨੀਅਨਾਂ ਸਮੇਤ ਅਨੇਕਾਂ ਸਮਾਜਿਕ, ਕਿਸਾਨ ਅਤੇ ਟਰਾਂਸਪੋਰਟ ਜਥੇਬੰਦੀਆਂ ਨੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ।

ਇਹ ਬੇਲੋੜੇ ਟੈਕਸਾਂ ਕਾਰਨ ਆਰਥਿਕ ਤੌਰ ''ਤੇ ਪ੍ਰਭਾਵਿਤ ਹੋ ਰਹੇ ਲੋਕਾਂ ਦਾ ਸੰਘਰਸ਼ ਹੈ : ਗੌਰਵ ਰਾਣਾ, ਵੀਰ ਸਿੰਘ
ਗੌਰਵ ਰਾਣਾ ਅਤੇ ਵੀਰ ਸਿੰਘ ਬੜਵਾ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਇਕ ਵਰਗ ਦਾ ਨਹੀਂ, ਸਗੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਉਨ੍ਹਾਂ ਲੱਖਾਂ ਲੋਕਾਂ ਦੀ ਆਵਾਜ਼ ਹੈ ਜੋ ਬੇਲੋੜੇ ਟੈਕਸਾਂ ਅਤੇ ਆਰਥਿਕ ਬੋਝ ਤੋਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਐਂਟਰੀ ਟੈਕਸ ਦਾ ਮੁੱਦਾ ਹੱਲ ਨਹੀਂ ਹੁੰਦਾ, ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮਦਨ ਗੋਪਾਲ ਸ਼ਰਮਾ ਪ੍ਰਧਾਨ, ਦਰਸ਼ਨ ਸਿੰਘ, ਕਪਲ ਦੇਵ ਬਾਵਾ, ਦਰਸ਼ਨ ਸਿੰਘ, ਦਿਲਾਵਰ ਸਿੰਘ, ਦੀਦਾਰ ਸਿੰਘ ਦਾਰਾ, ਮਹਿੰਦਰ ਪਾਲ ਹੈਪੀ, ਕੁਲਦੀਪ ਸਿੰਘ, ਸੋਨੂੰ ਬਾਵਾ, ਬਿੰਦਰ ਭੱਗਲ, ਮਹਿੰਦਰ ਕੁਮਾਰ ਸ਼ੌਂਕੀ, ਸੁਨੀਲ ਕੁਮਾਰ, ਕਮਲ ਕੁਮਾਰ, ਲੱਕੀ ਕਾਕਾ ਸਸਕੌਰ ਅਤੇ ਕਿਰਤੀ ਕਿਸਾਨ ਮੋਰਚਾ ਦੇ ਹੋਰ ਸਾਥੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ