Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

16 ਜੂਨ, 2026 06:18 PM

ਲੁਧਿਅਣਾ : ਪੰਜਾਬ 'ਚ ਬਿਜਲੀ ਵਿਭਾਗ ਦੇ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਕਾਰਨ ਸੂਬੇ ਭਰ ਦੇ ਖ਼ਪਤਕਾਰਾਂ ਨੂੰ ਬਿਜਲੀ ਦੇ ਬਿੱਲ ਜਾਰੀ ਨਹੀਂ ਹੋ ਰਹੇ ਹਨ। ਇਸ ਕਾਰਨ ਆਮ ਲੋਕਾਂ 'ਚ ਭਾਰੀ ਚਿੰਤਾ ਪਾਈ ਜਾ ਰਹੀ ਹੈ ਕਿਉਂਕਿ ਹੜਤਾਲ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੋਟਾ ਬਿੱਲ ਇਕੱਠਾ ਆਉਣ ਦਾ ਡਰ ਸਤਾ ਰਿਹਾ ਹੈ। ਨਿਯਮਾਂ ਮੁਤਾਬਕ ਘਰੇਲੂ ਖ਼ਪਤਕਾਰਾਂ ਨੂੰ 2 ਮਹੀਨਿਆਂ 'ਚ 600 ਯੂਨਿਟ ਬਿਜਲੀ ਮੁਫ਼ਤ ਮਿਲਦੀ ਹੈ। ਜੇਕਰ ਹੜਤਾਲ ਲੰਬੀ ਚੱਲੀ ਅਤੇ ਰੀਡਿੰਗ ਇਕੱਠੀ ਲਈ ਗਈ ਤਾਂ ਖ਼ਪਤ 600 ਯੂਨਿਟ ਤੋਂ ਟੱਪ ਸਕਦੀ ਹੈ, ਜਿਸ ਨਾਲ ਮੁਫ਼ਤ ਬਿਜਲੀ ਦੀ ਸਹੂਲਤ ਖ਼ਤਮ ਹੋ ਜਾਵੇਗੀ ਅਤੇ ਲੋਕਾਂ ਨੂੰ ਭਾਰੀ ਬਿੱਲ ਭਰਨੇ ਪੈਣਗੇ।


ਪਾਵਰਕਾਮ ਵੱਲੋਂ ਖ਼ਪਤਕਾਰਾਂ ਨੂੰ ਐਵਰੇਜ ਬਿੱਲ ਭੇਜੇ ਜਾ ਰਹੇ ਹਨ, ਜੋ ਕਿ ਅਸਲ ਖ਼ਪਤ ਨਾਲੋਂ ਜਾਂ ਤਾਂ ਬਹੁਤ ਘੱਟ ਹਨ ਜਾਂ ਬਹੁਤ ਜ਼ਿਆਦਾ। ਇਸ ਕਾਰਨ ਲੋਕ ਮੀਟਰਾਂ ਦੀਆਂ ਫੋਟੋਆਂ ਅਤੇ ਵੀਡੀਓਜ਼ ਲੈ ਕੇ ਬਿੱਲ ਠੀਕ ਕਰਵਾਉਣ ਲਈ ਪਾਵਰਕਾਮ ਦੇ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਬਿੱਲ ਜਾਰੀ ਨਾ ਹੋਣ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਕਰੋੜਾਂ ਰੁਪਏ ਦਾ ਰੈਵੇਨਿਊ ਰੁਕ ਗਿਆ ਹੈ। ਪੰਜਾਬ ਭਰ ਦੇ ਕਰੀਬ 2500 ਮੀਟਰ ਰੀਡਰ 15 ਮਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਹਨ। 15 ਜੂਨ ਨੂੰ ਪਾਵਰਕਾਮ ਮੈਨੇਜਮੈਂਟ ਤੇ ਮੁਲਾਜ਼ਮਾਂ ਵਿਚਕਾਰ ਹੋਈ ਬੈਠਕ ਬੇਸਿੱਟਾ ਰਹੀ।


ਮੈਨੇਜਮੈਂਟ ਨੇ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਪਰ ਮੁਲਾਜ਼ਮਾਂ ਨੇ ਸਾਫ਼ ਕਰ ਦਿੱਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਪੱਕਾ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਹੜਤਾਲ ਜਾਰੀ ਰਹੇਗੀ। ਪਾਵਰਕਾਮ ਦੇ ਸੁਵਿਧਾ ਕੇਂਦਰਾਂ ’ਚ ਤਾਇਨਾਤ ਟ੍ਰਸਕੋ ਯੂਨੀਅਨ ਦੇ 1500 ਹੋਰ ਮੁਲਾਜ਼ਮ ਵੀ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ 16 ਜੂਨ ਤੋਂ ਹੜਤਾਲ 'ਤੇ ਜਾਣ ਦੀ ਤਿਆਰੀ 'ਚ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦਾ ਬਿਜਲੀ ਸਿਸਟਮ ਪੂਰੀ ਤਰ੍ਹਾਂ ਪਟੜੀ ਤੋਂ ਉੱਤਰ ਜਾਵੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ