Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ 'ਚ GST ਦਰ ਨੂੰ ਲੈ ਕੇ ਚੰਗੀ ਖ਼ਬਰ, ਵਿੱਤ ਮੰਤਰੀ ਨੇ ਕੀਤਾ ਅਹਿਮ ਐਲਾਨ

02 ਅਕਤੂਬਰ, 2025 06:23 PM

ਚੰਡੀਗੜ੍ਹ : ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫ਼ਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦੀਆਂ ਕੁੱਲ ਜੀ. ਐੱਸ. ਟੀ. ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫ਼ੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ। ਇੱਥੇ ਜਾਰੀ ਪ੍ਰੈਸ ਬਿਆਨ 'ਚ ਇਹ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ 6 ਮਹੀਨਿਆਂ 'ਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀ. ਐੱਸ. ਟੀ. ਮਾਲੀਏ 'ਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀ. ਐੱਸ. ਟੀ. ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਫ਼ੀਸਦੀ ਤੋਂ ਵੱਧ ਕੇ ਵਿੱਤੀ ਸਾਲ 2025-26 'ਚ ਪ੍ਰਭਾਵਸ਼ਾਲੀ 22.35 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਕਰੀਬ 6 ਫ਼ੀਸਦੀ ਦੀ ਕੌਮੀ ਜੀ. ਐੱਸ. ਟੀ. ਵਿਕਾਸ ਦਰ ਤੋਂ ਕਿਤੇ ਵੱਧ ਹੈ, ਜੋ ਕਿ ਸਪੱਸ਼ਟ ਤੌਰ 'ਤੇ ਪੰਜਾਬ ਦੇ ਮਾਲੀਆ ਜੁਟਾਉਣ ਦੇ ਯਤਨਾਂ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ।

 

ਉਨ੍ਹਾਂ ਕਿਹਾ ਕਿ ਜੀ. ਐੱਸ. ਟੀ. ਤੋਂ ਇਲਾਵਾ ਪੰਜਾਬ ਨੇ ਹੋਰ ਅਸਿੱਧੀਆਂ ਟੈਕਸ ਸ਼੍ਰੇਣੀਆਂ 'ਚ ਵੀ ਉਤਸ਼ਾਹਜਨਕ ਨਤੀਜੇ ਪ੍ਰਾਪਤ ਕੀਤੇ ਹਨ। ਵੈਟ ਅਤੇ ਸੀ. ਐੱਸ. ਟੀ. ਅਧੀਨ ਪ੍ਰਾਪਤੀਆਂ 'ਚ10 ਫ਼ੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਪੰਜਾਬ ਰਾਜ ਵਿਕਾਸ ਟੈਕਸ (ਪੀ. ਐੱਸ. ਡੀ. ਟੀ.) ਨੇ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਸਤੰਬਰ 2025 ਦੌਰਾਨ 11 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਹਾਲੀਆ ਜੀ. ਐੱਸ. ਟੀ. ਰੈਸ਼ਨੇਲਾਈਜੇਸ਼ਨ ਦੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਾਰਗੁਜ਼ਾਰੀ ਕੌਮੀ ਔਸਤ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਸਾਬਤ ਹੋਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜ਼ਿਆਦਾਤਰ ਹੋਰ ਸੂਬਿਆਂ ਨੇ ਸਤੰਬਰ 2025 'ਚ ਨਕਾਰਾਤਮਕ ਵਿਕਾਸ ਰੁਝਾਨ ਦਰਜ ਕੀਤਾ, ਪੰਜਾਬ ਨੇ ਲਚਕੀਲਾਪਣ ਦਿਖਾਉਣਾ ਜਾਰੀ ਰੱਖਿਆ ਅਤੇ ਦੋਹਰੇ ਅੰਕਾਂ ਦੀ ਵਿਕਾਸ ਦਰ ਰਿਪੋਰਟ ਕੀਤੀ। ਇਕੱਲੇ ਸਤੰਬਰ 2025 'ਚ ਸੂਬੇ ਨੇ 2,140.82 ਕਰੋੜ ਰੁਪਏ ਪ੍ਰਾਪਤ ਕੀਤੇ, ਜੋ ਕਿ ਸਤੰਬਰ 2024 'ਚ ਪ੍ਰਾਪਤ ਹੋਏ 1,943 ਕਰੋੜ ਰੁਪਏ ਤੋਂ 197.82 ਕਰੋੜ ਰੁਪਏ ਦਾ ਵਾਧਾ ਅਤੇ 10 ਫ਼ੀਸਦੀ ਦੀ ਵਿਕਾਸ ਦਰ ਦਰਸਾਉਂਦਾ ਹੈ ਅਤੇ ਜੋ ਪਿਛਲੇ ਸਾਲ ਇਸੇ ਸਮੇਂ 'ਚ ਦੇਖੇ ਗਏ ਮਾਮੂਲੀ 5 ਫ਼ੀਸਦੀ ਵਾਧੇ ਦੇ ਮੁਕਾਬਲੇ ਇੱਕ ਵੱਡਾ ਸੁਧਾਰ ਹੈ।

 

ਟੈਕਸ ਚੋਰੀ ਨੂੰ ਰੋਕਣ ਅਤੇ ਰਾਜ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਸਫ਼ਲਤਾ ਦਾ ਸਿਹਰਾ ਦਿੰਦੇ ਹੋਏ ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਕਰ ਵਿਭਾਗ ਨੇ ਅਪ੍ਰੈਲ ਤੋਂ ਸਤੰਬਰ 2025 ਤੱਕ ਟੈਕਸ ਚੋਰੀ ਵਿਰੁੱਧ ਆਪਣੀਆਂ ਲਾਗੂਕਰਨ ਦੀਆਂ ਕਾਰਵਾਈਆਂ ਨੂੰ ਕਾਫ਼ੀ ਤੇਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ 1,162 ਟੈਕਸਦਾਤਾਵਾਂ ਦਰਮਿਆਨ ਹੋਏ 246 ਕਰੋੜ ਰੁਪਏ ਦੇ ਅਯੋਗ ਇਨਪੁੱਟ ਟੈਕਸ ਕ੍ਰੈਡਿਟ (ਆਈ. ਟੀ. ਸੀ) ਨੂੰ ਰੋਕ ਦਿੱਤਾ ਗਿਆ। ਇਸ ਤੋਂ ਇਲਾਵਾ ਧੋਖਾਧੜੀ ਨਾਸ ਸਬੰਧਿਤ ਨੈੱਟਵਰਕਾਂ ਵਿਰੁੱਧ ਚਾਰ ਵੱਡੀਆਂ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਲੁਧਿਆਣਾ 'ਚ 500 ਕਰੋੜ ਰੁਪਏ ਅਤੇ ਫਤਿਹਗੜ੍ਹ ਵਿੱਚ 550 ਕਰੋੜ ਰੁਪਏ ਦੇ ਘਪਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐੱਸ. ਆਈ. ਪੀ. ਯੂ) ਰਾਹੀਂ ਸੜਕਾਂ ‘ਤੇ ਨਾਕਿਆਂ ਰਾਹੀ ਜਾਂਚ ਅਤੇ ਨਿਰੀਖਣਾਂ ਤੋਂ ਜੁਰਮਾਨੇ ਦੀ ਵਸੂਲੀ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜੋ ਅਪ੍ਰੈਲ-ਸਤੰਬਰ 2024 'ਚ 106.36 ਕਰੋੜ ਰੁਪਏ ਤੋਂ ਵੱਧ ਕੇ ਅਪ੍ਰੈਲ-ਸਤੰਬਰ 2025 'ਚ 355.72 ਕਰੋੜ ਰੁਪਏ ਹੋ ਗਈ ਹੈ ਅਤੇ 249.36 ਕਰੋੜ ਰੁਪਏ ਦਾ ਇਹ ਵਾਧਾ ਲਾਗੂਕਰਨ-ਅਧਾਰਤ ਵਸੂਲੀ 'ਚ ਸ਼ਾਨਦਾਰ 134 ਫ਼ੀਸਦੀ ਦਾ ਵਾਧਾ ਦਰਸਾਉਂਦਾ ਹੈ।

 

ਕਰ ਵਿਭਾਗ, ਜਿਸਦੀਆਂ ਸਖ਼ਤ ਲਾਗੂਕਰਨ ਮੁਹਿੰਮਾਂ ਅਤੇ ਸੁਧਾਰ ਉਪਾਅ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਪ੍ਰਾਪਤ ਕਰਨ 'ਚ ਮਹੱਤਵਪੂਰਨ ਰਹੇ ਅਤੇ ਪੰਜਾਬ ਨੂੰ ਜੀ. ਐੱਸ. ਟੀ. ਵਾਧੇ 'ਚਚ ਮੋਹਰੀ ਰਾਜਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ, ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚੁਣੌਤੀਪੂਰਨ ਆਰਥਿਕ ਵਾਤਾਵਰਣ ਨੂੰ ਦੇਖਦੇ ਹੋਏ ਇਹ ਪ੍ਰਾਪਤੀ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.