ਚੰਡੀਗੜ੍ਹ : ਪੰਜਾਬ ਵਿਚ ਸੋਮਵਾਰ ਯਾਨੀ 26 ਅਕਤੂਬਰ 2026 ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਮਹਾਰਿਸ਼ੀ ਵਾਲਮੀਕਿ ਜੈਅੰਤੀ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਮੁਤਾਬਕ, 26 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਗਜ਼ਟਿਡ ਛੁੱਟੀ ਰਹੇਗੀ।