Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ 'ਚ ਇਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ, ਹੋਣ ਜਾ ਰਹੀ ਸਖ਼ਤ ਕਾਰਵਾਈ

05 ਜਨਵਰੀ, 2026 01:48 PM

ਲੁਧਿਆਣਾ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਨੇ ਵਾਤਾਵਰਣ ਉਲੰਘਣਾਵਾਂ ’ਤੇ ਵੱਡੀ ਕਾਰਵਾਈ ਕੀਤੀ ਹੈ। ਪਿਛਲੇ ਮਹੀਨੇ ਦੌਰਾਨ ਸ਼ਹਿਰ ਅਤੇ ਉਦਯੋਗਿਕ ਖੇਤਰਾਂ ’ਚ ਚੱਲ ਰਹੀਆਂ ਲਗਭਗ 200 ਇਲੈਕਟ੍ਰੋਪਲੇਟਿੰਗ ਯੂਨਿਟਾਂ ਦੀ ਪੂਰੀ ਜਾਂਚ ’ਚ ਵਾਤਾਵਰਣ ਮਾਪਦੰਡਾਂ ਦੀ ਲਗਭਗ 80 ਅਨਿਯਮਤਾਵਾਂ ਦਾ ਖੁਲਾਸਾ ਹੋਇਆ। ਇਨ੍ਹਾਂ ’ਚੋਂ 25 ਯੂਨਿਟਾਂ ਵਿਰੁੱਧ ਗੰਭੀਰ ਲਾਪ੍ਰਵਾਹੀ ਪਾਈ ਗਈ, ਜਿਸ ਕਾਰਨ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ। ਹੋਰ ਗਲਤ ਯੂਨਿਟਾਂ ਨੂੰ ਭਾਰੀ ਜੁਰਮਾਨੇ ਅਤੇ ਅੰਤਿਮ ਚਿਤਾਵਨੀ ਦਿੱਤੀ ਗਈ। ਪੀ. ਪੀ. ਸੀ. ਬੀ. ਅਧਿਕਾਰੀਆਂ ਅਨੁਸਾਰ ਨਿਰੀਖਣ ਤੋਂ ਪਤਾ ਲੱਗਾ ਕਿ ਕਈ ਇਲੈਕਟ੍ਰੋਪਲੇਟਿੰਗ ਯੂਨਿਟ ਸਹੀ ਟ੍ਰੀਟਮੈਂਟ ਤੋਂ ਬਿਨਾਂ ਦੂਸ਼ਿਤ ਪਾਣੀ ਦਾ ਨਿਪਟਾਰਾ ਕਰ ਰਹੇ ਸਨ। ਇਕ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀ. ਈ. ਟੀ. ਪੀ.) ਨਾਲ ਜੁੜੇ ਹੋਣ ਦੇ ਬਾਵਜੂਦ ਕੁਝ ਯੂਨਿਟਾਂ ਆਪਣੇ ਗੰਦੇ ਪਾਣੀ ਨੂੰ ਸਥਾਪਿਤ ਮਾਪਦੰਡਾਂ ਅਨੁਸਾਰ ਟ੍ਰੀਟ ਕਰਨ ’ਚ ਅਸਫਲ ਰਹੀਆਂ। 

ਇਸ ਤੋਂ ਇਲਾਵਾ ਸੀਵਰ ਲਾਈਨਾਂ ’ਚ ਬਾਈਪਾਸ ਸਮੇਤ ਕੁਝ ਥਾਵਾਂ ’ਤੇ ਅਣਸੋਧੇ ਸੀਵਰੇਜ ਦੇ ਮਾਮਲੇ ਵੀ ਪਾਏ ਗਏ। ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੀ. ਪੀ. ਸੀ. ਬੀ. ਨੇ ਇਲੈਕਟ੍ਰੋਪਲੇਟਿੰਗ ਯੂਨਿਟਾਂ ਦੀ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ। ਇਸ ਪ੍ਰਕਿਰਿਆ ਦੌਰਾਨ ਨਾ ਸਿਰਫ਼ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ ਇਕਾਈਆਂ ਦੀ ਪਛਾਣ ਕੀਤੀ ਗਈ, ਸਗੋਂ ਕਾਨੂੰਨੀ ਇਕਾਈਆਂ ਦੇ ਕੰਮ-ਕਾਜ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਕਰਨ ’ਚ ਅਸਫਲ ਰਹਿਣ ਵਾਲੀਆਂ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਬੋਰਡ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਜੁਰਮਾਨੇ ਲਗਾਉਣਾ ਨਹੀਂ ਹੈ, ਸਗੋਂ ਉਦਯੋਗਿਕ ਇਕਾਈਆਂ ਨੂੰ ਵਾਤਾਵਰਣ ਸੁਰੱਖਿਆ ਲਈ ਜ਼ਿੰਮੇਵਾਰ ਬਣਾਉਣਾ ਵੀ ਹੈ, ਤਾਂ ਜੋ ਭਵਿੱਖ ’ਚ ਪਾਣੀ ਦੇ ਸਰੋਤਾਂ ਅਤੇ ਜਨਤਕ ਸਿਹਤ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ। ਪੀ. ਪੀ. ਸੀ. ਬੀ. ਦੇ ਮੁੱਖ ਇੰਜੀਨੀਅਰ ਆਰ. ਕੇ. ਰੱਤਾ ਨੇ ਕਿਹਾ ਕਿ ਇਹ ਮੁਹਿੰਮ ਸਾਫ਼ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਉਸੇ ਚੌਕਸੀ ਨਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਇਕਾਈ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋੜ ਪੈਣ ’ਤੇ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼