Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

06 ਅਗਸਤ, 2026 06:17 PM

ਮੋਗਾ : ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਰ. ਟੀ. ਓ. ਮੋਗਾ ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦਿਆਂ ਜ਼ਿਲੇ ਵਿਚ ਸਕੂਲੀ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ (ਏ. ਆਰ. ਟੀ. ਓ.) ਸ਼ਮਿੰਦਰ ਸਿੰਘ ਮਾਨ ਵੱਲੋਂ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰਾਂ ਦੇ ਲਾਇਸੈਂਸ ਅਤੇ ਤਜ਼ਰਬੇ ਦੀ ਜਾਂਚ ਕੀਤੀ ਗਈ।


ਇਸ ਤੋਂ ਇਲਾਵਾ ਵਾਹਨਾਂ ਵਿਚ ਲੱਗੇ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਐਗਜ਼ਿਟ, ਸਪੀਡ ਗਵਰਨਰ, ਸੀ. ਸੀ. ਟੀ. ਵੀ. ਕੈਮਰੇ ਅਤੇ ਜੀ. ਪੀ. ਐੱਸ. ਸਮੇਤ ਸੁਰੱਖਿਆ ਮਾਪਦੰਡਾਂ ਦੀ ਵੀ ਪੜਤਾਲ ਕੀਤੀ ਗਈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਜ਼ਿਲਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਸਕੂਲੀ ਵਾਹਨਾਂ ਦੀ ਚੈਕਿੰਗ ਮੁਹਿੰਮ ਆਉਣ ਵਾਲੇ ਸਮੇਂ ਵਿਚ ਵੀ ਨਿਰੰਤਰ ਜਾਰੀ ਰਹੇਗੀ ਤਾਂ ਜੋ ਹਰ ਵਿਦਿਆਰਥੀ ਸੁਰੱਖਿਅਤ ਢੰਗ ਨਾਲ ਆਪਣੇ ਸਕੂਲ ਆ-ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸਕੂਲੀ ਵਾਹਨ ਵਿਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਨਜ਼ਰ ਆਵੇ ਤਾਂ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਜਾਵੇ।


ਏ. ਆਰ. ਟੀ. ਓ. ਸ਼ਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਵਾਹਨਾਂ ਨੂੰ ਹਰ ਸਮੇਂ ਤਕਨੀਕੀ ਤੌਰ ’ਤੇ ਸੁਰੱਖਿਅਤ ਹਾਲਤ ’ਚ ਰੱਖਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵ੍ਹੀਕਲ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾਟਾ ਐਂਟਰੀ ਆਪਰੇਟਰ ਮਨਪ੍ਰੀਤ ਸਿੰਘ ਜ਼ੀਰਾ ਵੀ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ