Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

21 ਜੁਲਾਈ, 2026 06:09 PM

ਗੁਰਦਾਸਪੁਰ/ਦੀਨਾਨਗਰ : ਬੀਤੀ ਅੱਧੀ ਰਾਤ ਤੋਂ ਇਲਾਕੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਪਾਣੀ ਦਾ ਪੱਧਰ ਵੱਧਣ ਕਾਰਨ ਮਕੌੜਾ ਪੱਤਣ ’ਤੇ ਪਾਰਲੇ ਪਾਸੇ ਆਉਣ-ਜਾਣ ਲਈ ਚੱਲਣ ਵਾਲੀ ਕਿਸ਼ਤੀ ਸੇਵਾ ਨੂੰ ਅੱਜ ਸਵੇਰੇ ਕਰੀਬ 10 ਵਜੇ ਤੋਂ ਬਾਅਦ ਬੰਦ ਕਰਨਾ ਪਿਆ। ਕਿਸ਼ਤੀ ਸੇਵਾ ਬੰਦ ਹੋਣ ਕਾਰਨ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਦਾ ਮੁੱਖ ਇਲਾਕੇ ਨਾਲ ਸੰਪਰਕ ਟੁੱਟ ਗਿਆ ਹੈ।

ਜਾਣਕਾਰੀ ਅਨੁਸਾਰ ਪਿਛਲੇ ਕਈ ਘੰਟਿਆਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਇਲਾਕੇ ਦੇ ਛੋਟੇ-ਵੱਡੇ ਨਾਲਿਆਂ, ਨੀਵੀਆਂ ਥਾਵਾਂ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸੇ ਦੌਰਾਨ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋਣ ਦੇ ਨਾਲ ਪਾਣੀ ਦਾ ਪੱਧਰ ਕਾਫੀ ਵੱਧ ਗਿਆ। ਮਕੌੜਾ ਪੱਤਣ ’ਤੇ ਲੋਕਾਂ ਨੂੰ ਦਰਿਆ ਪਾਰ ਕਰਵਾਉਣ ਲਈ ਚੱਲਣ ਵਾਲੀ ਕਿਸ਼ਤੀ ਰਾਹੀਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਜ, ਖਰੀਦਦਾਰੀ, ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਆਉਂਦੇ-ਜਾਂਦੇ ਹਨ। ਪਰ ਪਾਣੀ ਦਾ ਪੱਧਰ ਵੱਧਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਕਿਸ਼ਤੀ ਸੇਵਾ ਬੰਦ ਕਰਨੀ ਪਈ।

ਕਿਸ਼ਤੀ ਸੇਵਾ ਬੰਦ ਹੋਣ ਨਾਲ ਪਾਰਲੇ ਪਾਸੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਪਿੰਡਾਂ ਦੇ ਲੋਕਾਂ ਲਈ ਮਕੌੜਾ ਪੱਤਣ ਰਾਹੀਂ ਆਉਣਾ-ਜਾਣਾ ਦਾ ਇਕੋ ਇਕ ਰਸਤਾ ਹੈ ਪਰ ਹੁਣ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਜਾਣਾ ਵੀ ਆਸੰਭਵ ਹੈ। ਖ਼ਾਸ ਕਰਕੇ ਮਰੀਜ਼ਾਂ, ਬਜ਼ੁਰਗਾਂ, ਸਕੂਲ ਜਾਣ ਵਾਲੇ ਬੱਚਿਆਂ ਅਤੇ ਰੋਜ਼ਾਨਾ ਮਜ਼ਦੂਰੀ ਜਾਂ ਕਾਰੋਬਾਰ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।

ਸਥਾਨਕ ਲੋਕਾਂ ਨੇ ਦੱਸਿਆ ਕਿ ਬਾਰਿਸ਼ ਕਾਰਨ ਰਾਵੀ ਦਰਿਆ ਦਾ ਪਾਣੀ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਕਾਰਨ ਕਿਸ਼ਤੀ ਚਲਾਉਣਾ ਖ਼ਤਰੇ ਤੋਂ ਖਾਲੀ ਨਹੀਂ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ, ਪਰ ਇਸ ਦੇ ਨਾਲ ਹੀ ਪਾਰਲੇ ਪਾਸੇ ਵੱਸਦੇ ਪਿੰਡਾਂ ਲਈ ਪ੍ਰਸ਼ਾਸਨ ਵੱਲੋਂ ਕੋਈ ਵਿਕਲਪਕ ਪ੍ਰਬੰਧ ਵੀ ਕੀਤੇ ਜਾਣੇ ਚਾਹੀਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਹਰ ਸਾਲ ਬਾਰਿਸ਼ ਦੇ ਮੌਸਮ ਦੌਰਾਨ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਵੀ ਦਰਿਆ ਦੇ ਪਾਣੀ ਦੇ ਪੱਧਰ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਪਾਰਲੇ ਪਾਸੇ ਵੱਸਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਜ਼ਰੂਰੀ ਸਹਾਇਤਾ ਅਤੇ ਸੁਰੱਖਿਅਤ ਆਵਾਜਾਈ ਦੇ ਪ੍ਰਬੰਧ ਕੀਤੇ ਜਾਣ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਬੜੀ ਸੰਜੀਦਗੀ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ : ਮਨਪ੍ਰੀਤ ਬਾਂਸਲ       

ਨਗਰ ਕੌਂਸਲ ਬੜੀ ਸੰਜੀਦਗੀ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ : ਮਨਪ੍ਰੀਤ ਬਾਂਸਲ