Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਬਣੀਆਂ 7 ਨਵੀਆਂ ਸਿਆਸੀ ਪਾਰਟੀਆਂ, 3 ਦਾ ਹੋਇਆ ਰਲੇਵਾਂ

08 ਅਪ੍ਰੈਲ, 2026 06:31 PM

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਆਗੂਆਂ ਵੱਲੋਂ ਨਵੀਆਂ ਸਿਆਸੀ ਪਾਰਟੀਆਂ ਬਣਾਉਣ ਦਾ ਇਕ ਵੱਡਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਥੇ ਪਹਿਲਾਂ ਹੀ ਕਈ ਸਿਆਸੀ ਧਿਰਾਂ ਵਿਚਾਲੇ ਮੁਕਾਬਲੇ ਦੀ ਸੰਭਾਵਨਾ ਬਣ ਰਹੀ ਹੈ, ਉੱਥੇ ਹੀ ਕਾਂਗਰਸ 'ਚੋਂ ਕੱਢੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਪਾਰਟੀ 'ਭਾਰਤੀ ਰਾਸ਼ਟਰਵਾਦੀ ਪਾਰਟੀ' ਦੇ ਰੂਪ ਵਿਚ ਇਕ ਨਵਾਂ ਬਦਲ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖਰੇ ਹੋਏ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਚੋਣਾਂ ਲੜਣ ਦੀ ਤਿਆਰੀ ਹੈ।

ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਈ ਨਵੀਂ ਸਿਆਸੀ ਪਾਰਟੀ ਹੋਂਦ ਵਿਚ ਆਈ ਹੋਵੇ। ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ 'ਤੇ ਹੀ ਝਾਤ ਮਾਰੀਏ ਤਾਂ ਇਸ ਦੌਰਾਨ ਕੁੱਲ 7 ਨਵੀਆਂ ਸਿਆਸੀ ਪਾਰਟੀਆਂ ਬਣੀਆਂ ਸਨ। ਇਨ੍ਹਾਂ ਵਿਚੋਂ 3 ਮੁੱਖ ਪਾਰਟੀਆਂ ਦਾ ਦੂਜੀਆਂ ਪਾਰਟੀਆਂ ਵਿਚ ਰਲੇਵਾਂ ਹੋ ਚੁੱਕਿਆ ਹੈ, ਜਦਕਿ ਬਾਕੀ ਅਜੇ ਵੀ ਮੈਦਾਨ ਵਿਚ ਹਨ, ਪਰ ਉਹ ਚੋਣਾਂ ਵਿਚ ਕੋਈ ਖਾਸ ਜਲਵਾ ਦਿਖਾਉਣ ਜਾਂ ਪੰਜਾਬੀਆਂ ਦੀ ਸਿਆਸਤ 'ਤੇ ਕੋਈ ਡੂੰਘਾ ਅਸਰ ਛੱਡਣ ਵਿਚ ਨਾਕਾਮ ਰਹੇ ਹਨ।

ਇਨ੍ਹਾਂ ਪਾਰਟੀਆਂ ਦਾ ਹੋਇਆ ਰਲੇਵਾਂ
ਪੀਪਲਜ਼ ਪਾਰਟੀ ਆਫ਼ ਪੰਜਾਬ (PPP): 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 27 ਮਾਰਚ 2011 ਨੂੰ ਇਹ ਪਾਰਟੀ ਬਣਾਈ ਸੀ, ਜਿਸ ਨੇ 87 ਸੀਟਾਂ 'ਤੇ ਚੋਣ ਲੜੀ ਪਰ ਸਫ਼ਲਤਾ ਨਹੀਂ ਮਿਲੀ। ਅੰਤ ਵਿਚ 14 ਜਨਵਰੀ 2016 ਨੂੰ ਇਸ ਦਾ ਕਾਂਗਰਸ ਵਿਚ ਰਲੇਵਾਂ ਹੋ ਗਿਆ।

ਪੰਜਾਬ ਲੋਕ ਕਾਂਗਰਸ: 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਨਵੰਬਰ 2021 ਨੂੰ ਇਸ ਦਾ ਗਠਨ ਕੀਤਾ ਸੀ। 28 ਸੀਟਾਂ 'ਤੇ ਚੋਣ ਲੜਨ ਦੇ ਬਾਵਜੂਦ ਕੋਈ ਸੀਟ ਨਾ ਮਿਲਣ ਕਰਕੇ 19 ਸਤੰਬਰ 2022 ਨੂੰ ਇਹ ਭਾਜਪਾ ਵਿਚ ਸ਼ਾਮਲ ਹੋ ਗਈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ): ਸੁਖਦੇਵ ਸਿੰਘ ਢੀਂਡਸਾ ਵੱਲੋਂ 17 ਮਈ 2021 ਨੂੰ ਬਣਾਈ ਗਈ ਇਸ ਪਾਰਟੀ ਦਾ 5 ਮਾਰਚ 2024 ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਰਲੇਵਾਂ ਹੋ ਗਿਆ।

ਇਨ੍ਹਾਂ ਆਗੂਆਂ ਨੇ ਵੀ ਬਣਾਈ ਸੀ ਨਵੀਂ ਪਾਰਟੀ
ਸਿਮਰਜੀਤ ਸਿੰਘ ਬੈਂਸ ਦੀ ਲੋਕ ਇੰਸਾਫ਼ ਪਾਰਟੀ (2016), ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਇੰਸਾਫ਼ ਪਾਰਟੀ (2016), ਬਲਬੀਰ ਸਿੰਘ ਰਾਜੇਵਾਲ ਦਾ ਸੰਯੁਕਤ ਸਮਾਜ ਮੋਰਚਾ (2021) ਅਤੇ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ (2021) ਵੀ ਵੱਖ-ਵੱਖ ਚੋਣਾਂ ਵਿਚ ਕਿਸਮਤ ਅਜ਼ਮਾ ਚੁੱਕੀਆਂ ਹਨ, ਪਰ ਚੋਣ ਨਤੀਜਿਆਂ ਵਿਚ ਇਹ ਪਾਰਟੀਆਂ ਕੋਈ ਵੱਡਾ ਪ੍ਰਭਾਵ ਨਹੀਂ ਪਾ ਸਕੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ