Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਭਾਜਪਾ

12 ਫ਼ਰਵਰੀ, 2026 06:33 PM

ਮੋਗਾ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿਚ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸ ਕੜੀ ਵਿਚ ਮੋਗਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਰੈਲੀ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਹਿਲਾਂ ਇਹ ਰੈਲੀ ਫਰਵਰੀ ਦੇ ਅੰਤ ਵਿਚ ਕਰਵਾਉਣ ਦੀ ਯੋਜਨਾ ਸੀ ਪਰ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਤੋਂ ਬਾਅਦ ਕਿਸਾਨਾਂ ਵਿਚ ਫੈਲੇ ਭਰਮ-ਭੁਲੇਖੇ ਨੂੰ ਦੇਖਦਿਆਂ ਇਸ ਨੂੰ ਮਾਰਚ ਤੱਕ ਟਾਲ ਦਿੱਤਾ ਗਿਆ ਹੈ। ਸਿਆਸੀ ਮਾਹਿਰਾਂ ਮੁਤਾਬਕ ਭਾਜਪਾ 2020 ਵਾਲੀ ਗਲਤੀ ਦੁਬਾਰਾ ਨਹੀਂ ਦੋਹਰਾਏਗੀ। ਅਮਰੀਕਾ ਨਾਲ ਸਮਝੌਤੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਕਿਸਾਨਾਂ ਵਿਚ ਭਰਮ ਫੈਲਾ ਰਹੀਆਂ ਹਨ। ਇਸ ਲਈ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣਗੀਆਂ ਅਤੇ ਉਸ ਤੋਂ ਬਾਅਦ ਮੋਗਾ ਵਿਚ ਰੈਲੀ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਅਮਰੀਕਾ ਨਾਲ ਹੋਏ ਸਮਝੌਤੇ ਤੋਂ ਬਾਅਦ ਪੰਜਾਬ ਵਿਚ ਸੱਤਾਧਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਹ ਦੋਸ਼ ਲਗਾਇਆ ਗਿਆ ਕਿ ਇਸ ਡੀਲ ਨਾਲ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਹਾਲਾਂਕਿ ਡੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਇਸ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਡੀਲ ਵਿਚ ਉਨ੍ਹਾਂ ਫਸਲਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ ਜਿਨ੍ਹਾਂ ਦੀ ਪੈਦਾਵਾਰ ਪੰਜਾਬ ਵਿਚ ਹੁੰਦੀ ਹੈ। ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਕੁਝ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਇਸ ਸਭ ਨੂੰ ਦੇਖਦੇ ਹੋਏ ਭਾਜਪਾ ਨੇ ਕਿਸਾਨਾਂ ਦੇ ਭਰਮ ਨੂੰ ਦੂਰ ਕਰਨ ਲਈ ਆਪਣੇ ਆਗੂਆਂ ਨੂੰ ਫੀਲਡ ਵਿਚ ਉਤਾਰ ਦਿੱਤਾ ਹੈ।

ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਲਗਾਤਾਰ ਇਸ ਗੱਲ 'ਤੇ ਜ਼ੋਰ ਦੇ ਰਹੇ ਹਨ ਕਿ ਡੀਲ ਵਿਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਹੁਣ ਭਾਜਪਾ ਇਸ ਮਾਮਲੇ ਵਿਚ ਬਲਾਕ ਪ੍ਰਧਾਨ ਤੱਕ ਨੂੰ ਉਤਾਰ ਰਹੀ ਹੈ। ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰ ਆਗੂ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਪਾਰਟੀ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ