Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

22 ਜੁਲਾਈ, 2026 05:55 PM

ਫਾਜ਼ਿਲਕਾ : ਫਾਜ਼ਿਲਕਾ ਦੇ ਪਿੰਡ ਤੇਜਾ ਰੂਹੇਲਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਜ਼ਮੀਨੀ ਝਗੜੇ ਨੂੰ ਲੈ ਕੇ ਦਿਓਰ-ਭਰਜਾਈ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜ ਸਿੰਘ ਅਤੇ ਮਾਇਆ ਬਾਈ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰਾਜ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡ ਤੇਜਾ ਰੂਹੇਲਾ 'ਚ ਉਨ੍ਹਾਂ ਦੀ ਜ਼ਮੀਨ ਹੈ। ਨਾਲ ਹੀ ਉਨ੍ਹਾਂ ਦੇ ਗੁਆਂਢੀ ਹਰਭਜਨ ਸਿੰਘ ਦੀ ਜ਼ਮੀਨ ਲੱਗਦੀ ਹੈ। ਉਨ੍ਹਾਂ ਨਾਲ ਜ਼ਮੀਨ ਨੂੰ ਲੈ ਕੇ ਕਈ ਵਾਰ ਝਗੜਾ ਹੋਇਆ ਪਰ ਹੁਣ ਕੁੱਝ ਸਮਾਂ ਪਹਿਲਾਂ ਉਨ੍ਹਾਂ ਵਲੋਂ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ ਹੈ। ਗੁਆਂਢੀ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦਾ ਸੀ, ਜਿਸ ਨੂੰ ਲੈ ਕੇ ਝਗੜਾ ਹੋ ਗਿਆ।


ਮ੍ਰਿਤਕ ਰਾਜ ਸਿੰਘ ਦੇ ਭਰਾ ਚਿਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਰੀਬ ਡੇਢ ਏਕੜ ਜ਼ਮੀਨ ਹੈ, ਜਿਸ 'ਚ ਦਾਖ਼ਲ ਹੋ ਕੇ ਉਕਤ ਲੋਕਾਂ ਨੇ ਟਰੈਕਟਰ ਚਲਾ ਦਿੱਤਾ ਅਤੇ ਜ਼ਮੀਨ 'ਚ ਬੀਜੀ ਝੋਨੇ ਦੀ ਫ਼ਸਲ ਬਰਬਾਦ ਕਰ ਦਿੱਤੀ। ਉਸ ਦੇ ਭਰਾ ਰਾਜ ਸਿੰਘ ਅਤੇ ਭਰਜਾਈ ਮਾਇਆ ਬਾਈ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਲੋਕਾਂ ਨੇ ਉਨ੍ਹਾਂ ਦੋਹਾਂ 'ਤੇ ਟਰੈਕਟਰ ਚੜ੍ਹਾ ਦਿੱਤਾ, ਜਿਸ ਕਾਰਨ ਉਨ੍ਹਾਂ ਦੋਹਾਂ ਦੀ ਮੌਤ ਹੋ ਗਈ।


ਡੀ. ਐੱਸ. ਪੀ. ਐੱਸ. ਰੰਧਾਵਾ ਨੇ ਦੱਸਿਆ ਕਿ ਇਸ ਮਾਮਲੇ 'ਚ ਰਾਜ ਸਿੰਘ ਅਤੇ ਮਾਇਆ ਬਾਈ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਰਿਸ਼ਤੇਦਾਰ ਸਵਰਣੋ ਬਾਈ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜੋ ਹਸਪਤਾਲ 'ਚ ਜ਼ੇਰੇ ਇਲਾਜ ਹੈ। ਇਸ ਤੋਂ ਇਲਾਵਾ ਦੂਜੀ ਧਿਰ ਦਾ ਹਰਭਜਨ ਸਿੰਘ ਵੀ ਜ਼ਖਮੀ ਹੋਇਆ ਹੈ ਅਤੇ ਉਹ ਵੀ ਹਸਪਤਾਲ 'ਚ ਦਾਖ਼ਲ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ