Thursday, October 29, 2026
BREAKING
• ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ • ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ • ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ • ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ • ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ • Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ • ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ • 'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ • ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

29 ਅਕਤੂਬਰ, 2026 07:16 PM

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣਨ 'ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ, ਤਾਂ ਜੋ ਵਪਾਰੀਆਂ ਸਮੇਤ ਹਰ ਪੰਜਾਬੀ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਾਊਦੀ ਅਰਬ ਤੇ ਸਿੰਗਾਪੁਰ ਵਰਗੇ ਦੇਸ਼ਾਂ ਵਿਚ ਸਖ਼ਤ ਕਾਨੂੰਨਾਂ ਕਾਰਨ ਹੀ ਨਸ਼ਾ ਤਸਕਰੀ ਨਹੀਂ ਹੁੰਦੀ, ਪਰ ਇੱਥੇ ਨਸ਼ਾ ਵੇਚਣ ਵਾਲੇ ਕੁਝ ਦਿਨਾਂ ਬਾਅਦ ਹੀ ਜ਼ਮਾਨਤ 'ਤੇ ਬਾਹਰ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਨਵਾਂ ਕਾਨੂੰਨ ਬਣਾਉਣ ਦੀ ਯੋਜਨਾ ਬਣਾ ਰਹੇ ਹਨ, ਜਿਸ ਤਹਿਤ ਨਸ਼ਾ ਤਸਕਰ ਦੀ ਸਾਰੀ ਜਾਇਦਾਦ ਕੁਰਕ ਕੀਤੀ ਜਾਵੇਗੀ ਤੇ ਜਦੋਂ ਤਕ ਕੇਸ ਚੱਲੇਗਾ, ਉਸ ਦੀ ਜ਼ਮਾਨਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਵੀ ਨਸ਼ਾ ਕਰਨ ਵਾਲਿਆਂ ਨੂੰ 10-10 ਹਜ਼ਾਰ ਰੁਪਏ ਦੇ ਕੇ ਗੋਲੀਆਂ ਚਲਵਾ ਰਹੇ ਹਨ। ਇਸ ਲਈ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੋਹਾਂ ਖ਼ਿਲਾਫ਼ ਹੀ ਸਖ਼ਤ ਕਦਮ ਚੁੱਕਣ ਦੀ ਲੋੜ ਹੈ।


ਦਰਅਸਲ, ਸੁਖਬੀਰ ਸਿੰਘ ਬਾਦਲ ਅੱਜ ਇੱਥੇ ਬਰਨਾਲਾ ਵਿਚ ਵਪਾਰੀਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ। ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਰੱਖੀ ਤੇ ਕੰਮ ਵਿਚ ਬੇਲੋੜੀ ਦਖ਼ਲਅੰਦਾਜ਼ੀ ਬੰਦ ਕਰਨ ਦੀ ਵੀ ਅਪੀਲ ਕੀਤੀ। ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੰਨਾ ਵਪਾਰੀਆਂ ਨੂੰ ਡਰਾਇਆ ਜਾਵੇਗਾ, ਓਨਾ ਹੀ ਕਾਰੋਬਾਰ ਘਟੇਗਾ ਤੇ ਜਿੰਨੀ ਉਨ੍ਹਾਂ ਨੂੰ ਖੁੱਲ੍ਹ ਦਿੱਤੀ ਜਾਵੇਗੀ, ਓਨਾ ਹੀ ਕਾਰੋਬਾਰ ਵੀ ਵਧੇ-ਫੁੱਲ੍ਹੇਗਾ। ਉਨ੍ਹਾਂ ਆਪਣੀ ਸਰਕਾਰ ਵੱਲੋਂ ਵਪਾਰੀਆਂ ਦੀ ਭਲਾਈ ਤੇ ਪੰਜਾਬ ਦੇ ਵਿਕਾਸ ਲਈ ਕੀਤੇ ਕੰਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੈਨੇਜਮੈਂਟ ਕਰਨੀ ਬੜੀ ਚੰਗੀ ਤਰ੍ਹਾਂ ਆਉਂਦੀ ਹੈ, ਇਸ ਲਈ ਸਾਰੇ ਵਪਾਰੀ ਇਕਜੁੱਟ ਹੋ ਕੇ ਉਨ੍ਹਾਂ ਦਾ ਸਾਥ ਦੇਣ।


ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਡੇ ਲਈ ਪੰਜਾਬ ਹੀ ਸਾਡਾ ਘਰ ਹੈ। ਨੈਸ਼ਨਲ ਪਾਰਟੀਆਂ ਲਈ ਇਕ ਸੂਬੇ ਵਿਚ ਸਰਕਾਰ ਬਣਾਉਣਾ ਕੋਈ ਵੱਡੀ ਗੱਲ ਨਹੀਂ, ਪਰ ਅਕਾਲੀ ਦਲ ਦੀ ਸੋਚ ਪੰਜਾਬ ਦੇ ਬਾਰਡਰ ਤੋਂ ਬਾਹਰ ਜਾਂਦੀ ਹੀ ਨਹੀਂ, ਸਾਡੇ ਲਈ ਪੰਜਾਬ ਹੀ ਸਭ ਕੁਝ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਹਾਂ-ਪੱਖੀ ਸੋਚ ਵਾਲੇ ਮੁੱਖ ਮੰਤਰੀ ਦੀ ਲੋੜੜ ਹੈ, ਜਿਹੜਾ ਪੰਜਾਬ ਨੂੰ ਆਪਣਾ ਪਰਿਵਾਰ ਸਮਝੇ। ਜੇ ਤੁਸੀਂ ਸਹੀ ਮੁੱਖ ਮੰਤਰੀ ਚੁਣ ਲਓਗੇ ਤਾਂ ਸੂਬਾ ਬੱਚ ਜਾਵੇਗਾ ਤੇ ਜੇਕਰ ਗਲਤੀ ਹੋ ਗਈ ਤਾਂ ਨੁਕਸਾਨ ਵੀ ਸਾਨੂੰ ਹੀ ਝੱਲਣਾ ਪਵੇਗਾ। ਸੁਖਬੀਰ ਸਿੰਘ ਬਾਦਲ ਪੰਜਾਬ ਸਿਰ ਕਰਜ਼ੇ ਦੀ ਪੰਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਿਰ ਕਰਜ਼ਾ ਜੀ.ਡੀ.ਪੀ. ਦਾ 50 ਫ਼ੀਸਦੀ ਹੋ ਗਿਆ ਹੈ। ਅਕਾਲੀ ਦਲ ਦੀ ਸਰਕਾਰ ਬਣਨ ਤੋਂ ਪਹਿਲਾਂ ਵੀ ਹਾਲਾਤ ਕੁਝ ਅਜਿਹਾ ਸਨ ਕਿ ਉਦੋਂ ਕਰਜ਼ਾ ਜੀ.ਡੀ.ਪੀ. ਦਾ 46 ਫ਼ੀਸਦੀ ਸੀ। ਅਕਾਲੀ ਦਲ ਸਰਕਾਰ ਨੇ ਜੀ. ਡੀ. ਪੀ. ਹੀ ਇੰਨੀ ਵਧਾ ਦਿੱਤੀ ਕਿ ਇਹ 32 ਫ਼ੀਸਦੀ ਰਹਿ ਗਿਆ, ਜੋ ਪੂਰੇ ਦੇਸ਼ 'ਚੋਂ ਸਭ ਤੋਂ ਘੱਟ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੰਗੇ ਵਿਜ਼ਨ ਨਾਲ ਚੜ੍ਹਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇੰਡਸਟਰੀ ਲਿਆਉਣਾ ਬਹੁਤ ਜ਼ਰੂਰੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ 

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ