Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

11 ਸਤੰਬਰ, 2026 06:55 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 'ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ' ਦੇ ਨਾਅਰੇ ਹੇਠ ਚਾਰ ਰਾਜ ਵਿਆਪੀ 'ਨਸ਼ਾ ਮੁਕਤ ਪੰਜਾਬ ਯਾਤਰਾਵਾਂ' ਕੱਢੀਆਂ ਜਾਣਗੀਆਂ। ਇਨ੍ਹਾਂ ਯਾਤਰਾਵਾਂ ਰਾਹੀਂ ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਲੋਕਾਂ ਨੂੰ ਲਾਮਬੰਦ ਕਰਕੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਇੱਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਅਤੇ ਯਾਤਰਾਵਾਂ ਦੇ ਇੰਚਾਰਜ ਰਾਜੇਸ਼ ਬਾਘਾ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ 'ਚ ਕੀਤਾ। ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਅੱਜ ਪੰਜਾਬ ਦੇ ਸਾਹਮਣੇ ਖੜ੍ਹੀਆਂ ਤਿੰਨ ਵੱਡੀਆਂ ਚੁਣੌਤੀਆਂ ਵੱਧਦਾ ਨਸ਼ਾ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਤਹਿਸੀਲ ਅਤੇ ਥਾਣੇ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਸ਼ਾਸਨ ਦੇ ਹਰ ਪੱਧਰ ’ਤੇ ਫੈਲਿਆ ਭ੍ਰਿਸ਼ਟਾਚਾਰ ’ਤੇ ਕੇਂਦਰਿਤ ਹੋਵੇਗੀ। ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਵਾਲੀ ਯਾਤਰਾ ਨਹੀਂ ਹੈ, ਸਗੋਂ ਨਸ਼ਿਆਂ ਕਾਰਨ ਪੰਜਾਬੀਅਤ, ਸਾਡੀ ਸੰਸਕ੍ਰਿਤੀ, ਕਦਰਾਂ-ਕੀਮਤਾਂ, ਹਿੰਮਤ ਅਤੇ ਗੁਰੂਆਂ ਦੀ ਧਰਤੀ ਦੀ ਮਾਣਮੱਤੀ ਪਛਾਣ ਸਾਹਮਣੇ ਪੈਦਾ ਹੋਏ ਗੰਭੀਰ ਖ਼ਤਰੇ ਦਾ ਟਾਕਰਾ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ, ਜੋ ਰਵਾਇਤੀ ਤੌਰ ’ਤੇ ਹਥਿਆਰਬੰਦ ਸੈਨਾਵਾਂ, ਖੇਡਾਂ ਅਤੇ ਰਾਸ਼ਟਰ ਨਿਰਮਾਣ 'ਚ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਹਨ, ਨਸ਼ਿਆਂ ਦੀ ਲਤ ਵੱਲ ਧੱਕੇ ਜਾ ਰਹੇ ਹਨ। ਇਸ ਨਾਲ ਅਪਰਾਧ, ਹਿੰਸਾ ਅਤੇ ਗੈਂਗ ਨਾਲ ਸਬੰਧਿਤ ਗਤੀਵਿਧੀਆਂ ਨੂੰ ਬੜਾਵਾ ਮਿਲ ਰਿਹਾ ਹੈ, ਕਾਨੂੰਨ-ਵਿਵਸਥਾ ਦੀ ਸਥਿਤੀ ਹੋਰ ਵਿਗੜ ਰਹੀ ਹੈ ਅਤੇ ਇਲਾਜ ਲਈ ਕਰਜ਼ਾ ਲੈਣ ਜਾਂ ਆਪਣੀ ਜ਼ਮੀਨ ਅਤੇ ਜਾਇਦਾਦ ਵੇਚਣ ਲਈ ਮਜਬੂਰ ਪਰਿਵਾਰਾਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ।


ਚਾਰੋਂ ਯਾਤਰਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਏਕਤਾ ਸਥਲ, ਮਾਧੋਪੁਰ, ਸੁਜਾਨਪੁਰ, ਜ਼ਿਲ੍ਹਾ ਪਠਾਨਕੋਟ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਯਾਤਰਾ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ, ਜੀਰਾ, ਸੁਲਤਾਨਪੁਰ ਲੋਧੀ, ਭੁਲੱਥ, ਨਕੋਦਰ, ਸ਼ਾਹਕੋਟ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ। ਦੂਜੀ ਯਾਤਰਾ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ ਅਤੇ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਸਮਰਾਲਾ, ਪਾਇਲ, ਖੰਨਾ, ਅਮਲੋਹ, ਫਤਿਹਗੜ੍ਹ ਸਾਹਿਬ, ਬੱਸੀ ਪਠਾਣਾ, ਡੇਰਾਬੱਸੀ, ਐੱਸ. ਏ. ਐੱਸ. ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੌਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।


ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਵਿਖੇ ਸਾਦਿਕੀ ਬਾਰਡਰ (ਆਸਫਵਾਲਾ 1971 ਜੰਗੀ ਯਾਦਗਾਰ) ਤੋਂ ਸ਼ੁਰੂ ਹੋਵੇਗੀ ਅਤੇ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਉਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ। ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ ਅਤੇ ਜਲੰਧਰ 'ਚ ਸਮਾਪਤ ਹੋਣ ਤੋਂ ਪਹਿਲਾਂ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਲੰਘੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਭਗਵਾਨ ਸ਼ਿਵ ਕਥਾ ਦੌਰਾਨ ਸ਼ਿਵ ਵਿਆਹ ਦੇ ਪ੍ਰਸੰਗ ਨਾਲ ਭਾਵ ਬਿਭੋਰ ਹੋਏ ਸ਼ਰਧਾਲੂ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ