ਮਾਨਸਾ : ਮਾਨਸਾ ਦੇ ਕਸਬਾ ਝੁਨੀਰ 'ਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ 'ਨਸ਼ਾ ਮੁਕਤ ਰੈਲੀ' ਤੋਂ ਵਾਪਸ ਪਰਤ ਰਹੇ ਭਾਜਪਾ ਆਗੂਆਂ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਇਕ ਭਾਜਪਾ ਆਗੂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ।
ਮ੍ਰਿਤਕ ਭਾਜਪਾ ਆਗੂ ਪਿੰਡ ਰਮਦਿੱਤੇ ਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਦੋਂ ਭਾਜਪਾ ਆਗੂ ਰੈਲੀ ਤੋਂ ਵਾਪਸ ਆ ਰਹੇ ਸਨ ਤਾਂ ਪਿੰਡ ਖੋਟ ਧਰਮੂ ਨੇੜੇ ਉਨ੍ਹਾਂ ਦੀ ਸਵਿੱਫਟ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ।
ਇਸ ਦੌਰਾਨ ਇਕ ਭਾਜਪਾ ਆਗੂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ 'ਚ ਸਵਾਰ ਬਾਕੀ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਪਰ ਇਨ੍ਹਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਅੱਗੇ ਰੈਫ਼ਰ ਕਰ ਦਿੱਤਾ ਗਿਆ।