Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

29 ਜੂਨ, 2026 07:20 PM

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਹੋਇਆ ਹੈ। ਲੋਕ ਗਰਮੀ ਤੋਂ ਰਾਹਤ ਲਈ ਮੌਨਸੂਨ ਦੀ ਉਡੀਕ ਵਿਚ ਹਨ, ਜੋ ਇਸ ਵਾਰ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੋ ਚੁੱਕਿਆ ਹੈ। ਹੁਣ ਪੰਜਾਬ ਵਿਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ, ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਪੰਜਾਬ ਵਿਚ ਮੌਨਸੂਨ ਦੀ ਐਂਟਰੀ ਹੋ ਸਕਦੀ ਹੈ। ਵਿਭਾਗ ਅਨੁਸਾਰ, ਅਗਲੇ 2 ਤੋਂ 3 ਦਿਨਾਂ ਦੇ ਅੰਦਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿਚ ਮੌਨਸੂਨ ਦੇ ਦਸਤਕ ਦੇਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਬਣ ਚੁੱਕੇ ਹਨ। 

ਵਿਭਾਗ ਦੀ ਭਵਿੱਖਬਾਣੀ ਮੁਤਾਬਕ, ਅਗਲੇ 48 ਘੰਟਿਆਂ ਵਿਚ ਮੌਸਮ ਬਦਲਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਲੂ ਤੋਂ ਰਾਹਤ ਮਿਲੇਗੀ। ਮੌਨਸੂਨ ਤੋਂ ਪਹਿਲਾਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਜੁਲਾਈ ਮਹੀਨੇ ਦੇ ਸ਼ੁਰੂਆਤੀ ਦਿਨਾਂ ਦੌਰਾਨ ਸੂਬੇ ਵਿਚ ਕਈ ਥਾਈਂ 40-50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 

ਜ਼ਿਕਰਯੋਗ ਹੈ ਕਿ ਆਮ ਤੌਰ 'ਤੇ ਪੰਜਾਬ ਵਿਚ ਮੌਨਸੂਨ ਦੀ ਐਂਟਰੀ ਦਾ ਸਮਾਂ 24 ਜੂਨ ਮੰਨਿਆ ਜਾ ਰਿਹਾ ਹੈ, ਜੋ ਇਸ ਸਾਲ ਥੋੜ੍ਹੇ ਦਿਨ ਪੱਛੜ ਗਿਆ ਹੈ। ਇਸ ਦੇ ਲੇਟ ਹੋਣ ਦੇ ਮੁੱਖ ਕਾਰਨ ਪ੍ਰਸ਼ਾਂਤ ਮਹਾਂਸਾਗਰ ਵਿਚ ਐਲ ਨੀਨੋ ਪ੍ਰਭਾਵ, ਉੱਤਰ-ਪੱਛਮੀ ਹਵਾਵਾਂ ਅਤੇ ਵਾਰ-ਵਾਰ ਆ ਰਹੀਆਂ ਪੱਛਮੀ ਗੜਬੜੀਆਂ ਹਨ। ਮਾਹਰਾਂ ਦਾ ਮੰਨਣਾ ਹੈ ਕਿ ਜਿਵੇਂ ਹੀ ਬਾਰਿਸ਼ ਦਾ ਇਹ ਦੌਰ ਸ਼ੁਰੂ ਹੋਵੇਗਾ, ਤਾਪਮਾਨ ਵਿਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ, ਜੋ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਦੇਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ