Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼, ਫੈਲੀ ਸਨਸਨੀ

11 ਫ਼ਰਵਰੀ, 2026 07:39 PM

ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਮਣ ਦੀਵਾਨਾ ਦੇ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਲਾਲ ਰੰਗ ਦੇ ਸੂਟਕੇਸ 'ਚ ਬੰਦ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ। ਪਿੰਡ ਦੇ ਕੋਲ ਖਾਲੀ ਥਾਂ ’ਤੇ ਪਿਆ ਇਹ ਸੂਟਕੇਸ ਅਵਾਰਾ ਕੁੱਤਿਆਂ ਵੱਲੋਂ ਘੜੀਸਿਆ ਜਾ ਰਿਹਾ ਸੀ, ਜਿਸ ਨੂੰ ਦੇਖ ਕੇ ਸਥਾਨਕ ਲੋਕਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਸੂਟਕੇਸ ਖੋਲ੍ਹਣ ’ਤੇ ਉਸ 'ਚ ਕਰੀਬ 20 ਸਾਲਾ ਕੁੜੀ ਦੀ ਲਾਸ਼ ਮਿਲੀ। ਲਾਸ਼ ਦੀ ਹਾਲਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੁੜੀ ਦਾ ਕਤਲ ਕਰਕੇ ਲਾਸ਼ ਨੂੰ ਸੂਟਕੇਸ 'ਚ ਭਰ ਕੇ ਇੱਥੇ ਸੁੱਟਿਆ ਗਿਆ ਹੈ।

ਮ੍ਰਿਤਕ ਕੁੜੀ ਦੇ ਸਰੀਰ ’ਤੇ 'ਕਾਕੂ' ਨਾਂ ਦਾ ਟੈਟੂ ਬਣਿਆ ਹੋਇਆ ਹੈ, ਜਿਸ ਨੂੰ ਉਸ ਦੀ ਪਛਾਣ ਲਈ ਇੱਕ ਮਹੱਤਵਪੂਰਨ ਸੁਰਾਗ ਮੰਨਿਆ ਜਾ ਰਿਹਾ ਹੈ, ਹਾਲਾਂਕਿ ਫਿਲਹਾਲ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਸ ਨੇ ਘਟਨਾ ਵਾਲੀ ਥਾਂ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਾਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਇਸ ਦੌਰਾਨ ਸਮਾਜਸੇਵੀ ਸੰਸਥਾ ਸਹਾਰਾ ਜਨਸੇਵਾ ਦੀ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਪੁਲਸ ਦੇ ਨਾਲ ਮਿਲ ਕੇ ਲਾਸ਼ ਨੂੰ ਹਸਪਤਾਲ ਪਹੁੰਚਾਉਣ 'ਚ ਸਹਿਯੋਗ ਕੀਤਾ। ਸੰਸਥਾ ਦੇ ਪ੍ਰਤਿਨਿਧੀਆਂ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਹੋਣ ਤੱਕ ਉਹ ਪ੍ਰਸ਼ਾਸਨ ਨਾਲ ਹਰ ਸੰਭਵ ਸਹਿਯੋਗ ਕਰਦੇ ਰਹਿਣਗੇ।

ਪੁਲਸ ਅਧਿਕਾਰੀਆਂ ਮੁਤਾਬਕ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੂਟਕੇਸ ਨੂੰ ਇੱਥੇ ਕੌਣ ਅਤੇ ਕਦੋਂ ਸੁੱਟ ਕੇ ਗਿਆ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚਦਰਜ ਗੁੰਮਸ਼ੁਦਗੀ ਦੀਆਂ ਰਿਪੋਰਟਾਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਇਸ ਦਿਲ ਦਹਲਾ ਦੇਣ ਵਾਲੀ ਘਟਨਾ ਨਾਲ ਪੂਰੇ ਇਲਾਕੇ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਪੁਲਸ ਨੇ ਭਰੋਸਾ ਦਿਵਾਇਆ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ