Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ

19 ਮਈ, 2026 07:13 PM

ਲੁਧਿਆਣਾ : ਸ਼ਹਿਰ ਦੇ ਸਭ ਤੋਂ ਚਰਚਿਤ ਤੇ ਹਾਈ ਪ੍ਰੋਫਾਇਲ ਐੱਨ.ਆਈ.ਆਈ. ਔਰਤ ਰੁਪਿੰਦਰ ਕੌਰ ਕਤਲਕਾਂਡ ਵਿਚ ਇਕ ਅਜਿਹਾ ਹੈਰਾਨ ਕਰਲ ਵਾਲਾ ਮੋੜ ਆਇਆ ਹੈ ਜਿਸ ਨੇ ਪੂਰੇ ਪੁਲਸ ਮਹਿਕਮੇ ਦੀ ਨੀਂਦ ਉਡਾ ਦਿੱਤੀ ਹੈ। ਇਸ ਨੂੰ ਖਾਕੀ ’ਤੇ ਦਾਗ ਕਹੋ ਜਾਂ ਫਿਰ ਜਾਂਚ ਦੇ ਨਾਮ ’ਤੇ ਹੋਈ ਵੱਡੀ ਖੇਡ, ਕਿਉਂਕਿ ਹੁਣ ਕਾਤਲਾਂ ਨੂੰ ਫੜਨ ਵਾਸੀ ਪੁਲਸ ਖੁਦ ਕਟਹਿਰੇ ਵਿਚ ਖੜ੍ਹੀ ਹੋ ਗਈ ਹੈ। ਇਸ ਸਨਸਨੀਖੇਜ ਮਾਮਲੇ ਵਿਚ ਡੇਹਲੋਂ ਥਾਣੇ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਸੁਖਜਿੰਦਰ ਸਿੰਘ ਤੇ ਥਾਣਾ ਮੁਨਸ਼ੀ ਹੈੱਡ ਕਾਂਸਟੇਬਲ ਸੰਜੀਵ ਕੁਮਾਰ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।

ਇਨ੍ਹਾਂ ਦੋਵਾਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਕੇਸ ਨੂੰ ਸੁਲਝਾਉਣ ਦੇ ਚੱਕਰ ਵਿਚ ਸਾਬਕਾ ਐੱਸ.ਐੱਚ.ਓ. ਅਤੇ ਮੁਨਸ਼ੀ ਨੇ ਕਈ ਮਹੀਨੇ ਪਹਿਲਾਂ ਮਰੇ ਵਿਅਕਤੀ ਦੀ ਗਵਾਹੀ ਕਰਵਾ ਦਿੱਤੀ ਸੀ। ਇੰਨਾ ਹੀ ਨਹੀਂ ਇਸ ਦੇ ਫਰਜ਼ੀ ਸਾਈਨ ਵੀ ਖੁਦ ਹੀ ਕਰ ਦਿੱਤੇ ਸਨ। ਸਰਕਾਰੀ ਰਿਕਾਰਡ ਵਿਚ ਹੇਰਫੇਰ ਕੀਤੀ ਤੇ ਜਾਅਲੀ ਦਸਤਾਵੇਜ਼ ਵੀ ਤਿਆਰ ਕਰ ਦਿੱਤੇ। ਜਦੋਂ ਇਸ ਦਾ ਖੁਲਾਸਾ ਹੋਇਆ ਤਾਂ ਜਾ ਕੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐੱਸ.ਆਈ.ਟੀ. ਬਣਾ ਕੇ ਜਾਂਚ ਕੀਤੀ ਗਈ ਅਤੇ ਦੋਵਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਇਹ ਪੂਰਾ ਮਾਮਲਾ 72 ਸਾਲਾਂ ਐੱਨ.ਆਰ.ਆਈ. ਔਰਤ ਰੁਪਿੰਦਰ ਕੌਰ ਦੇ ਬੇਰਹਿਮੀ ਨਾਲ ਕੀਤੇ ਕਤਲ ਨਾਲ ਜੁੜਿਆ ਹੈ ਜੋ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਈ ਸੀ।

ਅਗਸਤ 2025 ਵਿਚ ਜਦੋਂ ਉਨ੍ਹਾਂ ਦੇ ਲਾਪਤਾ ਹੋਣ ਦੀ ਗੱਲ ਸਾਹਮਣੇ ਆਈ ਤਾਂ ਪੁਲਸ ਨੇ ਜਾਂਚ ਦੀ ਸੁਈ ਘੁਮਾਈ ਤੇ ਦਾਅਵਾ ਕੀਤਾ ਕਿ ਔਰਤ ਦਾ ਕਤਲ ਸੁਖਜੀਤ ਸਿੰਘ ਨਾਮ ਦੇ ਸ਼ਖਸ ਨੇ ਆਪਣੇ ਹੀ ਘਰ ਦੇ ਸਟੋਰ ਰੂਮ ਵਿਚ ਕਰ ਦਿੱਤਾ ਸੀ। ਕਤਲ ਤੋਂ ਬਾਅਦ ਲਾਸ਼ ਨੂੰ ਕਮਰੇ ਵਿਚ ਸਾੜਿਆ ਗਿਆ। ਸਬੂਤ ਮਿਟਾਉਣ ਲਈ ਫਰਸ਼ ਤੋੜਿਆ ਗਿਆ ਤੇ ਸੀ.ਸੀ.ਟੀ.ਵੀ. ਕੈਮਰੇ ਤੱਕ ਬਦਲ ਦਿੱਤੇ ਗਏ। ਇਸ ਮਾਮਲੇ ਵਿਚ ਪੁਲਸ ਨੇ ਸੁਖਜੀਤ ਨੂੰ ਗ੍ਰਿਫਤਾਰ ਕੀਤਾ ਤੇ ਫਿਰ ਯੂ.ਕੇ. ਦੇ ਰਹਿਣ ਵਾਲੇ ਐੱਨ.ਆਰ.ਆਈ. ਚਰਨਜੀਤ ਸਿੰਘ, ਉਸ ਦੇ ਭਰਾ ਮਨਵੀਰ ਸਿੰਘ ਉਰਫ ਮਨੀ ਪਹਿਲਵਾਨ ਤੇ ਇਕ ਹੋਰ ਮੁਲਜ਼ਮ ਦਾਨਿਸ਼ ਨੂੰ ਵੀ ਕੇਸ ਵਿਚ ਨਾਮਜਦ ਕਰ ਲਿਆ। ਪੁਲਸ ਨੇ ਸੜੀਆਂ ਹੋਈਆਂ ਹੱਡੀਆਂ, ਆਈ.ਫੋਨ ਦੇ ਰਹਿੰਦ-ਖੁਹੰਦ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਵੀ ਠੋਕ ਦਿੱਤਾ।

ਇਸ ਮਾਮਲੇ ਦਾ ਭਾਂਡਾ ਉਸ ਸਮੇਂ ਭੱਜਾ ਜਦੋਂ ਮੁਲਜ਼ਮ ਮਨਵੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ। ਪਟੀਸ਼ਨ ਵਿਚ ਸਾਫ ਕਿਹਾ ਗਿਆ ਹੈ ਕਿ ਪੁਲਸ ਨੇ ਕੇਸ ਫਾਇਲ ਵਿਚ ਜਿਸ ਗੁਰਪ੍ਰੀਤ ਸਿੰਘ ਨਾਮੀ ਗਵਾਹ ਦਾ ਬਿਆਨ 19 ਸਤੰਬਰ 2025 ਨੂੰ ਦਰਜ ਦਿਖਾਇਆ ਹੈ, ਉਸ ਵਿਚਾਰੇ ਦੀ ਮੌਤ ਤਾਂ ਵਾਰਦਾਤ ਤੋਂ ਮਹੀਨਿਆਂ ਪਹਿਲਾ ਮਤਲਬ 29 ਮਈ 2025 ਨੂੰ ਹੋ ਚੁੱਕੀ ਸੀ। ਜਾਂਚ ਵਿਚ ਪਤਾ ਲੱਗਾ ਕਿ ਕੇਸ ਫਾਇਲ ਵਿਚ ਦਰਜ ਵਿਵਾਦਿਤ ਬਿਆਨਾਂ ’ਤੇ ਤਤਕਾਲੀ ਐੱਸ.ਐੱਚ.ਓ. ਸੁਖਜਿੰਦਰ ਸਿੰਘ ਦੇ ਅਸਲੀ ਦਸਤਖ਼ਤ ਹੀ ਨਹੀਂ ਸਨ।

ਜਦੋਂ ਸਾਬਕਾ ਐੱਸ.ਐੱਚ.ਓ. ਤੋਂ ਜਵਾਬ ਮੰਗਿਆ ਤਾਂ ਉਨ੍ਹਾਂ ਲਿਖਤੀ ਵਿਚ ਪੱਲਾ ਝਾੜਦੇ ਕਹਿ ਦਿੱਤਾ ਕਿ ਉਨ੍ਹਾਂ ਦੀ ਟ੍ਰਾਂਸਫਰ ਤੋਂ ਬਾਅਦ ਕੇਸ ਫਾਇਲ ਥਾਣਾ ਰੀਡਰ ਸੰਜੀਵ ਕੁਮਾਰ ਦੇ ਕੋਲ ਸੀ ਤੇ ਇਹ ਦਸਤਖ਼ਤ ਫਰਜ਼ੀ ਹਨ। ਐੱਸ.ਟੀ.ਓ. ਨੂੰ ਜਾਂਚ ਵਿਚ ਇਕ ਹੋਰ ਅਜਿਹੀ ਹੀ ਸ਼ੱਕੀ ਬਿਆਨ ਮਿਲਿਆ, ਜਿਸ ਨੇ ਇਸ ਗੱਲ ’ਤੇ ਪੱਕੀ ਮੋਹਰ ਲਗਾ ਦਿੱਤੀ ਕਿ ਕੇਸ ਵਿਚ ਭਾਰੀ ਜਾਅਲਸਾਜ਼ੀ ਹੋਈ ਹੈ। ਹੁਣ ਸੀਨੀਅਰ ਅਧਿਕਾਰੀਆਂ ਦੇ ਹੁਕਮ ’ਤੇ ਡੇਹਲੋਂ ਥਾਣਾ ਪੁਲਸ ਨੇ ਆਪਣੇ ਹੀ ਮਹਿਕਮੇ ਦੇ ਇੰਸਪੈਕਟਰ ਸੁਖਜਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਸੰਜੀਵ ਕੁਮਾਰ ਦੇ ਖਿਲਾਫ ਨਵਾਂ ਕੇਸ ਠੋਕ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ