Tuesday, July 07, 2026
BREAKING
ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਮਨੋਰੰਜਨ

ਪੰਜਾਬ 'ਚ ਵਿਰੋਧ ਮਗਰੋਂ ਕੰਗਨਾ ਰਣੌਤ ਦਾ ਪਹਿਲਾ ਬਿਆਨ, ਆਖ 'ਤੀ ਵੱਡੀ ਗੱਲ

17 ਜਨਵਰੀ, 2025 04:39 PM

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਦਾਕਾਰ-ਨਿਰਦੇਸ਼ਕ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ 'ਐਮਰਜੈਂਸੀ' 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਸਿਨੇਮਾ ਥੀਏਟਰ ਮਾਲਕਾਂ ਨੇ ਸ਼ੁੱਕਰਵਾਰ ਨੂੰ ਸੂਬੇ 'ਚ ਫ਼ਿਲਮ ਨੂੰ ਦਿਖਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਕੰਗਨਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ''ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ, ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟ ਆ ਰਹੀ ਹੈ ਕਿ ਇਹ ਲੋਕ 'ਐਮਰਜੈਂਸੀ' ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਤੇ ਚੰਡੀਗੜ੍ਹ 'ਚ ਪੜ੍ਹਾਈ ਕਰਨ ਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਉਸ ਦਾ ਪਾਲਣ ਕੀਤਾ ਹੈ। ਇਹ ਇੱਕ ਪੂਰਾ ਝੂਠ ਹੈ ਤੇ ਮੇਰੀ ਛਵੀ ਨੂੰ ਖਰਾਬ ਕਰਨ ਤੇ ਮੇਰੀ ਫ਼ਿਲਮ ਨੂੰ ਨੁਕਸਾਨ ਪਹੁੰਚਾਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ।''

 

ਦਈਏ ਕਿ ਕੰਗਨਾ ਨੇ ਇਹ ਜਵਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਟਵੀਟ 'ਤੇ ਦਿੱਤਾ ਹੈ। ਦਰਅਸਲ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਸੀ, ''ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਦਾ ਸਮਰਥਨ ਕਰਦਾ ਹਾਂ ਕਿ ਕੰਗਨਾ ਰਣੌਤ ਦੁਆਰਾ ਨਿਰਦੇਸ਼ਤ ਫ਼ਿਲਮ 'ਐਮਰਜੈਂਸੀ' 'ਤੇ ਪਾਬੰਦੀ ਲਗਾਈ ਜਾਵੇ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਫ਼ਿਲਮ 'ਤੇ ਪਾਬੰਦੀ ਲਗਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ, ਜੋ ਸਿੱਖਾਂ ਨੂੰ ਬੁਰੀ ਤਰ੍ਹਾਂ ਦਰਸਾਉਂਦੀ ਹੈ ਤੇ ਸਾਡੇ ਪੰਜਾਬ ਰਾਜ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਕਰਦੀ ਹੈ।''

 

ਦੱਸਣਯੋਗ ਹੈ ਕਿ ਪੰਜਾਬ ਦੇ ਲੋਕ ਕੰਗਨਾ ਰਣੌਤ ਦੀ 'ਐਮਰਜੈਂਸੀ' ਨਹੀਂ ਦੇਖ ਸਕਣਗੇ। ਸੂਬੇ ਦੇ ਥੀਏਟਰ ਮਾਲਕਾਂ ਨੇ ਇਸ ਫ਼ਿਲਮ ਦੇ ਵਿਰੁੱਧ ਵੱਡਾ ਫੈਸਲਾ ਲਿਆ ਹੈ। ਜਦੋਂਕਿ ਇਹ ਫ਼ਿਲਮ ਅੱਜ ਪੂਰੇ ਭਾਰਤ 'ਚ ਰਿਲੀਜ਼ ਹੋ ਗਈ ਹੈ, ਪੰਜਾਬ ਦੇ ਸਿਨੇਮਾ ਮਾਲਕਾਂ ਨੇ ਫ਼ਿਲਮ ਨੂੰ ਨਾ ਦਿਖਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਧਿਆਨ ਦੇਣ ਯੋਗ ਹੈ ਕਿ ਪ੍ਰਸ਼ਾਸਨ ਨੇ ਸੂਬੇ 'ਚ ਫ਼ਿਲਮ 'ਤੇ ਕੋਈ ਪਾਬੰਦੀ ਨਹੀਂ ਲਗਾਈ ਹੈ।

 

ਇਹ ਫ਼ਿਲਮ ਬਰਨਾਲਾ, ਮਾਨਸਾ, ਮੋਗਾ, ਪਟਿਆਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਿਨੇਮਾਘਰਾਂ 'ਚ ਨਹੀਂ ਦਿਖਾਈ ਗਈ ਹੈ। ਅਜਿਹੇ 'ਚ ਕੰਗਨਾ ਰਣੌਤ ਦਾ ਪਹਿਲਾ ਬਿਆਨ ਵੀ ਸਾਹਮਣੇ ਆਇਆ ਹੈ। ਪੰਜਾਬ 'ਚ ਫ਼ਿਲਮ ਦੇ ਵਿਰੋਧ 'ਤੇ ਕੰਗਨਾ ਨੇ ਕਿਹਾ ਹੈ ਇਹ ਕਲਾ ਅਤੇ ਕਲਾਕਾਰ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਵਾਲਾ ਹੈ। ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟਾਂ ਆ ਰਹੀਆਂ ਹਨ ਇਹ ਲੋਕ ਫ਼ਿਲਮ 'ਐਮਰਜੈਂਸੀ' ਨੂੰ ਥੀਏਟਰਾਂ 'ਚ ਨਹੀਂ ਲੱਗਣ ਦੇ ਰਹੇ। ਮੈਂ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਕਰਦੀ ਹਾਂ। ਚੰਡੀਗੜ੍ਹ 'ਚ ਪੜ੍ਹਨ ਅਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਪਾਲਣ ਕੀਤਾ ਹੈ। ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਝੂਠ ਬੋਲਿਆ ਜਾ ਰਿਹਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ