ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਦਸੂਹਾ ਵਿਚ ਭਿਆਨਕ ਹਾਦਸਾ ਵਾਪਰਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਦਸੂਹਾ ਦੇ ਪਿੰਡ ਸਗਰਾ ਨੇੜੇ ਨਿੱਜੀ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ।
ਦੱਸਿਆ ਜਾ ਰਿਹਾ ਹੈ ਕਿ ਉਕਤ ਬੱਸ ਤਲਵਾੜਾ ਤੋਂ ਦਸੂਹਾ ਵੱਲ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿਚ 7 ਲੋਕਾਂ ਦੀ ਦਰਦਨਾਕ ਮੌਤ ਹੋਈ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਕਿਹੜੇ ਹਲਾਤਾਂ ਵਿਚ ਹੋਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਪਲਟ ਗਏ। ਉਥੇ ਹੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।