Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ ਝਟਕਾ

09 ਅਪ੍ਰੈਲ, 2026 05:31 PM

ਪਿਛਲੇ ਸਾਲ ਪੰਜਾਬ ਦੇ ਮਾਝੇ ਵਿਚ ਹੜ੍ਹਾਂ ਦੀ ਭਿਆਨਕ ਮਾਰ ਨਾਲ ਉਸ ਇਲਾਕੇ ਦੇ ਇੱਟਾਂ ਵਾਲੇ ਭੱਠੇ ਬੁਰੀ ਤਰ੍ਹਾਂ ਬਰਬਾਦ ਹੋ ਗਏ ਸਨ, ਜਿਸ ਨਾਲ ਮਾਲਵੇ ਇਲਾਕੇ ਵਿਚ ਚੱਲਦੇ ਭੱਠਿਆਂ ਵਾਲਿਆਂ ਦੀਆਂ ਮੌਜਾਂ ਲੱਗੀਆਂ ਰਹੀਆਂ ਅਤੇ ਇੱਟਾਂ ਦੀ ਜ਼ਿਆਦਾ ਮੰਗ ਹੋਣ ਕਾਰਨ ਅਤੇ ਪੈਦਾਵਾਰ ਘੱਟ ਹੋਣ ਕਰਕੇ ਜਿਹੜੀ ਇੱਟ 6 ਹਜ਼ਾਰ ਰੁਪਏ ਪ੍ਰਤੀ ਹਜ਼ਾਰ ਦਾ ਰੇਟ ਸੀ, ਉਹ ਅੱਠ ਹਜ਼ਾਰ ਤੱਕ ਪਹੁੰਚ ਗਈ। ਇਸ ਨਾਲ ਘਰ ਬਨਾਉਣ ਦੇ ਸੁਫਨੇ ਲੈਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਅਤੇ ਉਨ੍ਹਾਂ ਦਾ ਘਰ ਬਣਾਉਣ ਦਾ ਸੁਫਨਾ, ਸੁਫਨਾ ਹੀ ਬਣ ਕੇ ਰਹਿ ਗਿਆ ਪਰ ਖਰਾਬ ਮੌਸਮ ਦੇ ਕਾਰਨ ਲੱਗਦਾ ਹੈ, ਘਰ ਬਣਾਉਣ ਦੇ ਚਾਹਵਾਨਾਂ ਦਾ ਸੁਫਨਾ ਅੱਗੇ ਵੀ ਪੂਰਾ ਨਹੀ ਹੋਵੇਗਾ ਕਿਉਂਕਿ ਜਿਹੜੇ ਲੋਕ ਇੱਟਾਂ ਸਸਤੀਆਂ ਹੋਣ ਦੀ ਆਸ ਲਗਾਈ ਬੈਠੇ ਸਨ ਉਨ੍ਹਾਂ ਦੀਆਂ ਆਸਾਂ ‘ਤੇ ਖਰਾਬ ਮੌਸਮ ਨੇ ਪਾਣੀ ਫੇਰ ਦਿੱਤਾ ਹੈ। ਜੇਕਰ ਇਕੱਲੇ ਪਿੰਡ ਭਲੂਰ ਦੀ ਗੱਲ ਕੀਤੀ ਜਾਵੇ ਤਾਂ ਇਸ ਪਿੰਡ ਵਿਚ ਛੇ ਇੱਟਾਂ ਵਾਲੇ ਭੱਠੇ ਹਨ, ਜਿਨ੍ਹਾਂ ਕੋਲ ਲੱਖਾਂ ਦੀ ਗਿਣਤੀ ਵਿਚ ਕੱਚੀ ਇੱਟ ਪਥੇਰ ਵਾਲੇ ਪਿੜ ਵਿਚ ਸੁੱਕਣੀ ਪਈ ਸੀ ਪਰ ਪਿਛਲੇ ਦਿਨੀ ਆਈ ਤੂਫਾਨੀ ਬਾਰਿਸ਼ ਅਤੇ ਗੜੇਮਾਰੀ ਨੇ ਜਿੱਥੇ ਵੱਡੀ ਪੱਧਰ 'ਤੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਕੀਤਾ ਹੈ, ਉੱਥੇ ਹੀ ਭੱਠਾ ਮਾਲਕਾਂ ਦਾ ਵੀ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ। ਇਥੇ ਹੀ ਬਸ ਨਹੀਂ, ਪੰਜਾਬ ਵਿਚ ਕਈ ਥਾਈਂ ਇੱਟਾਂ ਦੇ ਭਾਅ 9000 ਤੋਂ 9500 ਤੱਕ ਪ੍ਰਤੀ ਹਜ਼ਾਰ ਇੱਟ ਵਿੱਕ ਰਿਹਾ ਹੈ।

ਪਥੇਰ ਵਿਚ ਪਈ ਹੋਈ ਲੱਖਾਂ ਦੀ ਗਿਣਤੀ 'ਚ ਕੱਚੀ ਇੱਟ ਪਾਣੀ ਨਾਲ ਗਾਰਾ ਬਣ ਚੁੱਕੀ ਹੈ। ਇਸ ਨਾਲ ਭੱਠਾ ਮਾਲਕਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਲਿਹਾਜ਼ਾ ਉਨ੍ਹਾਂ ਨੂੰ ਦੁਬਾਰਾ ਇੱਟਾਂ ਤਿਆਰ ਕਰਵਾਉਣੀਆਂ ਪੈਣਗੀਆਂ ਜਿਸ ਨਾਲ ਦੁਬਾਰਾ ਲੇਬਰ ਦਾ ਖਰਚਾ ਪਵੇਗਾ। ਇਸ ਤੋਂ ਇਲਾਵਾ ਕੋਲੇ ਦਾ ਮਹਿੰਗਾ ਹੋਣਾ ਅਤੇ ਮਿਡਲ ਈਸਟ ਵਿਚ ਲੜਾਈ ਕਾਰਨ ਭਵਿੱਖ ਵਿਚ ਡੀਜ਼ਲ ਦਾ ਮਹਿੰਗਾ ਹੋਣਾ ਵੀ ਲਾਜ਼ਮੀ ਹੈ । ਇਨ੍ਹਾਂ ਕਾਰਨਾਂ ਦਾ ਸਿੱਧਾ ਅਸਰ ਗਾਹਕ ਦੀ ਜੇਬ ‘ਤੇ ਪੈਣ ਵਾਲਾ ਹੈ। ਇਸ ਨਾਲ ਇੱਟਾਂ ਹੋਰ ਮਹਿੰਗੀਆਂ ਹੋਣਗੀਆਂ ਅਤੇ ਘਰ ਬਣਾਉਣਾ ਔਖਾ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ