Wednesday, July 08, 2026
BREAKING
ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ ਜਾਰੀ ਕੀਤਾ ALERT

ਪੰਜਾਬ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

08 ਜੁਲਾਈ, 2026 05:30 PM

ਟਾਂਡਾ ਉੜਮੁੜ : ਬੀਤੇ ਸਮੇਂ ਦੌਰਾਨ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਇਨਸਾਨੀਅਤ ਅਤੇ ਮਨੁੱਖਤਾ ਦੀ ਖਿਦਮਤ ਕਰਨ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲ ਵੱਲੋਂ ਮੌਜੂਦਾ ਬਰਸਾਤ ਦੇ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੌਰਾਨ ਬਚਾਅ ਕਾਰਜਾਂ ਨੂੰ ਲੈ ਕੇ ਦਰਿਆ ਬਿਆਸ ਵਿਚ ਮੌਕ ਡਰਿੱਲ ਕੀਤੀ ਗਈ।

ਸੇਵਾ ਦਲ ਗੜ੍ਹਦੀਵਾਲ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਭਾਈ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਇਸ ਮੌਕ ਡਰਿੱਲ ਦੌਰਾਨ ਸਮੂਹ ਨੌਜਵਾਨ ਸੇਵਾਦਾਰਾਂ ਵੱਲੋਂ ਭਾਗ ਲਿਆ ਗਿਆ। ਪਿਛਲੇ 3 ਦਿਨਾਂ ਤੋਂ ਲਗਾਤਾਰ ਜਾਰੀ ਇਸ ਮੌਕ ਡਰਿਲ ਦੇ ਸਬੰਧ ਵਿਚ ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਭਾਈ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਪਿਛਲੇ ਸਾਲ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਹੋਈ ਭਾਰੀ ਬਾਰਿਸ਼ ਕਾਰਨ ਟਾਂਡਾ ਇਲਾਕਾ ਦੇ ਵੇਟ ਖੇਤਰ ਵਿਚ ਬਿਆਸ ਦਰਿਆ ਦੇ ਨੱਕੋ-ਨੱਕ ਭਰਨ ਕਾਰਨ ਕਈ ਪਿੰਡਾਂ ਦੀ ਲਪੇਟ ਵਿਚ ਆ ਗਏ ਸਨ, ਜਿਸ ਦੌਰਾਨ ਸਮੂਹ ਸੇਵਾਦਾਰਾਂ ਨੇ ਇਲਾਕੇ ਦੀਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਜਿੱਥੇ ਵੱਖ-ਵੱਖ ਪਿੰਡਾਂ ਵਿਚ ਰੈਸਕਿਊ ਆਪਰੇਸ਼ਨ ਕੀਤੇ, ਉੱਥੇ ਹੀ ਲਗਭਗ ਇਕ ਮਹੀਨੇ ਤੋਂ ਵੱਧ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਵੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮੌਜੂਦਾ ਬਰਸਾਤ ਦੇ ਸੀਜ਼ਨ ਦੌਰਾਨ ਜੇ ਭਾਰੀ ਬਰਸਾਤ ਹੁੰਦੀ ਹੈ ਤਾਂ ਪੰਜਾਬ ਵਿਚ ਫਿਰ ਤੋਂ ਹੜ੍ਹਾਂ ਦੀ ਸੰਭਾਵਨਾ ਬਣ ਸਕਦੀ ਹੈ ਅਤੇ ਇਸੇ ਹੀ ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਸੇਵਾ ਦਲ ਵੱਲੋਂ ਬਿਆਸ ਦਰਿਆ ਦੇ ਮੰਡ ਖੇਤਰ ਵਿਚ ਡਰਿੱਲ ਕਰਦੇ ਹੋਏ ਜਿੱਥੇ ਕਿਸ਼ਤੀਆਂ ਦੀ ਟੈਸਟਿੰਗ ਕੀਤੀ ਗਈ ਹੈ, ਉਥੇ ਹੀ ਨੌਜਵਾਨਾਂ ਨੂੰ ਤੈਰਨਾ ਸਿਖਾਇਆ ਜਾ ਰਿਹਾ ਹੈ ਅਤੇ ਰੈਸਕਿਊ ਆਪਰੇਸ਼ਨ ਵਿਚ ਕਿਸ ਤਰੀਕੇ ਨਾਲ ਕੰਮ ਕਰਨਾ ਹੈ, ਇਸ ਬਾਰੇ ਵੀ ਨੌਜਵਾਨਾਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵੀ ਮਾੜੇ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਨਾ ਸਿਰਫ਼ ਟਾਂਡਾ ਦੇ ਵੇਟ ਖੇਤਰ ਵਿਚ ਸਗੋਂ ਕਪੂਰਥਲਾ, ਫਿਰੋਜ਼ਪੁਰ, ਅੰਮ੍ਰਿਤਸਰ , ਤਰਨ ਤਾਰਨ, ਡੇਰਾ ਬਾਬਾ ਨਾਨਕ ਵਿਚ ਵੀ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵੱਲੋਂ ਪਹੁੰਚ ਕੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕੀਤੀ ਗਈ ਸੀ ਅਤੇ ਇਸ ਵੱਡੇ ਆਪਰੇਸ਼ਨ ਦੌਰਾਨ ਸਮਾਜ ਸੇਵੀ ਸੰਸਥਾ ਅਤੇ ਨੌਜਵਾਨਾਂ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ

ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ