Saturday, April 18, 2026
BREAKING
ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੰਜਾਬ

ਪੰਜਾਬ ਦੀ ਸਿੱਖ ਸਿਆਸਤ 'ਚ ਵੱਡੀ ਹਲਚਲ! ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਅਸਤੀਫ਼ਾ ਦੇਣ ਦੀ ਪੇਸ਼ਕਸ਼

22 ਦਸੰਬਰ, 2025 07:19 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਅੰਦਰ ਇਕ ਵਾਰ ਫਿਰ ਅੰਦਰੂਨੀ ਕਲੇਸ਼ ਸਾਹਮਣੇ ਆਇਆ ਹੈ। ਪਾਰਟੀ ਦੀ ਇਕ ਮਹੱਤਵਪੂਰਨ ਮੀਟਿੰਗ ਵਿਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਹ ਫ਼ੈਸਲਾ ਕੁਝ ਪਾਰਟੀ ਆਗੂਆਂ ਦੀ ਲਗਾਤਾਰ ਬਿਆਨਬਾਜ਼ੀ ਅਤੇ ਅਨੁਸ਼ਾਸਨਹੀਣਤਾ ਤੋਂ ਅਸੰਤੁਸ਼ਟੀ ਦੇ ਕਾਰਨ ਲਿਆ ਗਿਆ ਹੈ। ਹਾਲਾਂਕਿ ਮੀਟਿੰਗ ਵਿਚ ਹੀ ਇਸ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਗਿਆ ਪਰ ਇਸ ਘਟਨਾ ਨੇ ਪੰਜਾਬ ਦੀ ਸਿੱਖ ਸਿਆਸਤ ਵਿਚ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।

ਮਨਪ੍ਰੀਤ ਸਿੰਘ ਇਆਲੀ ਦੇ ਬਿਆਨਾਂ ਨੂੰ ਇਸ ਪੂਰੇ ਘਟਨਾਕ੍ਰਮ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪਾਰਟੀ ਦੇ ਪ੍ਰਮੁੱਖ ਆਗੂ ਇਆਲੀ ਨੇ ਹਾਲ ਹੀ ਵਿਚ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਵੀ ਧੜੇ ਦਾ ਹਿੱਸਾ ਨਹੀਂ ਹਨ ਅਤੇ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਉਨ੍ਹਾਂ ਕਿਹਾ, ''ਮੈਂ ਕਦੇ ਵੀ ਕਿਸੇ ਧੜੇ ਨਾਲ ਸਬੰਧਤ ਨਹੀਂ ਰਿਹਾ, ਨਾ ਹੀ ਮੈਂ ਆਪਣੇ-ਆਪ ਨੂੰ ਕਿਸੇ ਧੜੇ ਦਾ ਹਿੱਸਾ ਸਮਝਦਾ ਹਾਂ। ਮੈਂ ਸੌਂਪੀਆਂ ਗਈਆਂ ਧਾਰਮਿਕ ਜ਼ਿੰਮੇਵਾਰੀਆਂ ਨਿਭਾਉਣੀਆਂ ਹਨ, ਸਿਆਸੀ ਧੜੇਬੰਦੀ ਵਿਚ ਨਹੀਂ ਪੈਣਾ।'' ਇਆਲੀ ਦੇ ਬਿਆਨ ਨੇ ਪਾਰਟੀ ਅੰਦਰ ਪਹਿਲਾਂ ਤੋਂ ਮੌਜੂਦ ਮਤਭੇਦਾਂ ਨੂੰ ਹੋਰ ਵਧਾ ਦਿੱਤਾ, ਜਿਸ ਕਾਰਨ ਗਿਆਨੀ ਹਰਪ੍ਰੀਤ ਸਿੰਘ ਵਰਗੇ ਸੀਨੀਅਰ ਆਗੂ ਨਾਰਾਜ਼ ਹੋ ਗਏ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਆਲੀ ਨੇ ਮੀਟਿੰਗ ਵਿਚ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਵਿਵਾਦ ਬਣਿਆ ਰਿਹਾ।

ਸੂਤਰਾਂ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਟਿੰਗ ਦੌਰਾਨ ਆਪਣਾ ਅਸਤੀਫ਼ਾ ਪੇਸ਼ ਕਰਦੇ ਹੋਏ ਕਿਹਾ ਕਿ ਉਹ ਕਦੇ ਵੀ ਪਾਰਟੀ ਪ੍ਰਧਾਨ ਬਣਨ ਦੀ ਇੱਛਾ ਨਹੀਂ ਰੱਖਦੇ ਸਨ ਅਤੇ ਹੁਣ ਵੀ ਇਸ ਅਹੁਦੇ ’ਤੇ ਰਹਿਣ ਦੀ ਕੋਈ ਇੱਛਾ ਨਹੀਂ ਰੱਖਦੇ। ਉਨ੍ਹਾਂ ਨੇ ਪਾਰਟੀ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਡੂੰਘੀ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਅਨੁਸ਼ਾਸਨ ਦੀ ਘਾਟ ਹੈ, ਜੋ ਪੰਥਕ ਏਕਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਹ ਅਜਿਹੇ ਬਿਆਨਾਂ ਨਾਲ ਅਸਹਿਮਤ ਹਨ। ਹਾਲਾਂਕਿ ਜਦੋਂ ਮੀਡੀਆ ਨੇ ਮੀਟਿੰਗ ਤੋਂ ਬਾਅਦ ਇਸ ਮੁੱਦੇ ’ਤੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਪਾਰਟੀ ਇਕਜੁੱਟ ਹੈ : ਬੀਬੀ ਜਗੀਰ ਕੌਰ
ਉੱਥੇ ਹੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਤੁਰੰਤ ਇਸ ’ਤੇ ਤੁਰੰਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਨਹੀਂ ਦਿੱਤਾ, ਨਾ ਹੀ ਕਿਸੇ ਨੇ ਮੰਗਿਆ ਪਰ ਉਨ੍ਹਾਂ ਨੇ ਇੰਨਾ ਜ਼ਰੂਰ ਕਿਹਾ ਕਿ ਉਹ ਕੋਈ ਵੀ ਤਿਆਗ ਕਰ ਸਕਦੇ ਹਨ। ਹੁਣ ਤਿਆਗ ਦਾ ਕੀ ਅਰਥ ਹੋ ਸਕਦਾ ਹੈ? ਉਨ੍ਹਾਂ ਕਿਹਾ ਕਿ ਉਹ ਸਾਡੇ ਪ੍ਰਧਾਨ ਬਣੇ ਰਹਿਣਗੇ ਅਤੇ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ। ਅਸੀਂ ਸਾਰੇ ਪੰਥਕ ਹਿੱਤਾਂ ਲਈ ਮਿਲ ਕੇ ਕੰਮ ਕਰਾਂਗੇ। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ ਪਰ ਇਹ ਧੜਾ ਮਜ਼ਬੂਤੀ ਨਾਲ ਅੱਗੇ ਵਧੇਗਾ। ਉਨ੍ਹਾਂ ਦੀਆਂ ਟਿੱਪਣੀਆਂ ਇਕ ਮੀਟਿੰਗ ਤੋਂ ਬਾਅਦ ਆਈਆਂ ਜਦੋਂ ਮਾਹੌਲ ਕਾਫ਼ੀ ਤਣਾਅਪੂਰਨ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ