Wednesday, April 22, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਪੰਜਾਬ ਦੀਆਂ ਧੀਆਂ ਨੂੰ ਮਾਨ ਸਰਕਾਰ ਦਾ ਤੋਹਫ਼ਾ, ਵਿਦਿਆਰਥੀਆਂ ਨੂੰ ਵੀ ਮਿਲੀ ਵੱਡੀ ਰਾਹਤ

23 ਅਕਤੂਬਰ, 2025 05:38 PM

ਚੰਡੀਗੜ੍ਹ/ਤਰਨਤਾਰਨ : ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੇ ਉਥਾਨ ਲਈ ਆਪਣੀ ਵਚਨਬੱਧਤਾ 'ਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਇਸੇ ਲੜੀ 'ਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਮਾਰਗ ਦਰਸ਼ਨ 'ਚ ਤਰਨਤਾਰਨ ਜ਼ਿਲ੍ਹੇ 'ਚ ਗਰੀਬ ਪਰਿਵਾਰਾਂ, ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਕਲਿਆਣ ਦੇ ਨਾਲ-ਨਾਲ ਸਮੁਦਾਇਕ ਭਵਨਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਅਸ਼ੀਰਵਾਦ ਯੋਜਨਾ ਦੇ ਤਹਿਤ 12.96 ਕਰੋੜ ਜਾਰੀ
ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰੀਬ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਇੱਕ ਵੱਡਾ ਸਹਾਰਾ ਦੇਣ ਵਾਲੀ ਆਸ਼ੀਰਵਾਦ ਯੋਜਨਾ ਦੇ ਤਹਿਤ ਵਿੱਤੀ ਸਾਲ 2024-25 ਦੇ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ 2,542 ਯੋਗ ਬਿਨੈਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਰੇਕ ਲਾਭਪਾਤਰੀ ਨੂੰ 51,000 ਰੁਪਏ ਦੇ ਮੁਤਾਬਕ ਕੁੱਲ 12 ਕਰੋੜ 96 ਲੱਖ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ 'ਆਪ' ਸਰਕਾਰ ਦੀ ਸਮਾਜਿਕ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉੱਚ ਸਿੱਖਿਆ ਲਈ 4,582 ਵਿਦਿਆਰਥੀਆਂ ਨੂੰ ਵਜ਼ੀਫ਼ਾ
ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਅਨੁਸੂਚਿਤ ਜਾਤੀ ਅਤੇ ਪੱਛੜ੍ਹੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਵੀ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਜਿਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਸਲਾਨਾ ਆਮਦਨ 2.50 ਲੱਖ ਤੋਂ ਘੱਟ ਹੈ, ਉਨ੍ਹਾਂ ਦੀ ਸਿੱਖਿਆ ਜਾਰੀ ਰੱਖਣ ਲਈ ਜ਼ਿਲ੍ਹੇ ਦੇ 4,582 ਵਿਦਿਆਰਥੀਆਂ ਦੇ ਕੇਸ ਮਨਜ਼ੂਰ ਕਰ ਦਿੱਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ 'ਆਪ' ਸਰਕਾਰ ਮੰਨਦੀ ਹੈ ਕਿ ਸਿੱਖਿਆ 'ਤੇ ਹਰ ਬੱਚੇ ਦਾ ਅਧਿਕਾਰ ਹੈ ਅਤੇ ਇਹ ਯੋਜਨਾ ਉਨ੍ਹਾਂ ਦੇ ਸੁਫ਼ਨਿਆਂ ਨੂੰ ਉਡਾਣ ਦੇਵੇਗੀ।

ਡਾ. ਅੰਬੇਡਕਰ ਭਵਨ ਲਈ 5.93 ਕਰੋੜ ਅਲਾਟ
ਸਮਾਜਿਕ ਨਿਆਂ ਅਤੇ ਸਮੁਦਾਇਕ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਤਰਨਤਾਰਨ ਜ਼ਿਲ੍ਹੇ 'ਚ ਡਾ. ਭੀਮ ਰਾਓ ਅੰਬੇਡਕਰ ਭਵਨ ਦੇ ਨਿਰਮਾਣ ਲਈ 5 ਕਰੋੜ 93 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਭਵਨ ਅਨੁਸੂਚਿਤ ਜਾਤੀਆਂ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਨਾਲ ਸਬੰਧਿਤ ਵਿਅਕਤੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਸਮੁਦਾਇਕ ਕੇਂਦਰ ਦੇ ਰੂਪ ਵਿੱਚ ਕੰਮ ਕਰੇਗਾ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ 'ਆਪ' ਸਰਕਾਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸਿਧਾਂਤਾਂ 'ਤੇ ਚੱਲਦੇ ਹੋਏ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਅਤੇ ਵੰਚਿਤ ਵਰਗ ਦੇ ਕਲਿਆਣ ਲਈ ਕੋਈ ਕਸਰ ਨਹੀਂ ਛੱਡੇਗੀ ਅਤੇ ਸਾਰੀਆਂ ਯੋਜਨਾਵਾਂ ਦਾ ਲਾਭ ਅੰਤਿਮ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ