Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬ ਦੀਆਂ ਸਰਕਾਰੀ ਬੱਸਾਂ ਹੋਣਗੀਆਂ ਪੂਰੀ ਤਰ੍ਹਾਂ ਡਿਜੀਟਲ, ਹੁਣ QR ਕੋਡ ਤੇ UPI ਨਾਲ ਮਿਲੇਗੀ ਟਿਕਟ

16 ਜਨਵਰੀ, 2026 04:36 PM

ਆਧੁਨਿਕ ਅਤੇ ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਨਿਰਣਾਇਕ ਕਦਮ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੀ ਜਨਤਕ ਆਵਾਜਾਈ ਨੂੰ ਹੋਰ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ।
ਨਵੀਂ ਡਿਜੀਟਲ ਟਿਕਟਿੰਗ ਪ੍ਰਣਾਲੀ ਨਾਲ ਯਾਤਰੀ ਹੁਣ QR ਕੋਡ ਅਧਾਰਤ ਭੁਗਤਾਨ, UPI, ਕਾਰਡ ਅਧਾਰਤ ਲੈਣ-ਦੇਣ ਅਤੇ ਆਫਲਾਈਨ ਮੋਡ ਰਾਹੀਂ ਟਿਕਟਾਂ ਖਰੀਦ ਸਕਣਗੇ। ਇਸ ਨਾਲ ਨਕਦੀ ’ਤੇ ਨਿਰਭਰਤਾ ਘਟੇਗੀ, ਉਡੀਕ ਸਮਾਂ ਘਟੇਗਾ ਅਤੇ ਸ਼ਹਿਰੀ ਤੇ ਪੇਂਡੂ ਰੂਟਾਂ ’ਤੇ ਯਾਤਰਾ ਹੋਰ ਸੁਚਾਰੂ ਬਣੇਗੀ।

ਇਹ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ GPS ਸਮਰੱਥ ਹੋਣਗੀਆਂ, ਜਿਸ ਨਾਲ ਬੱਸਾਂ ਦੀ ਲਾਈਵ ਟਰੈਕਿੰਗ, ਨੇੜਲੇ ਬੱਸ ਸਟਾਪਾਂ ਦੀ ਜਾਣਕਾਰੀ ਅਤੇ ਵੱਖ-ਵੱਖ ਰੂਟਾਂ ’ਤੇ ਉਪਲਬਧ ਸੇਵਾਵਾਂ ਬਾਰੇ ਅਸਲ-ਸਮੇਂ ਦੀ ਜਾਣਕਾਰੀ ਮਿਲੇਗੀ। ਸੀਟਾਂ ਦੀ ਉਪਲਬਧਤਾ ਸਬੰਧੀ ਜਾਣਕਾਰੀ ਨਾਲ ਯਾਤਰੀਆਂ ਲਈ ਯੋਜਨਾਬੱਧ ਅਤੇ ਆਸਾਨ ਯਾਤਰਾ ਸੰਭਵ ਹੋਵੇਗੀ।

ਸਰਕਾਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਨਵੀਂ ਪ੍ਰਣਾਲੀ ਤਹਿਤ ਉਸ ਦੀਆਂ ਮੁੱਖ ਭਲਾਈ ਯੋਜਨਾਵਾਂ ਬਰਕਰਾਰ ਰਹਿਣਗੀਆਂ। ਔਰਤਾਂ ਲਈ ਮੁਫ਼ਤ ਬੱਸ ਯਾਤਰਾ ਪਹਿਲਾਂ ਵਾਂਗ ਜਾਰੀ ਰਹੇਗੀ। ਮਹਿਲਾ ਯਾਤਰੀਆਂ ਨੂੰ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਉਹ ਬਿਨਾਂ ਕਿਸੇ ਰੁਕਾਵਟ ਦੇ ਮੁਫ਼ਤ ਯਾਤਰਾ ਕਰ ਸਕਣਗੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੀ ਸਮਾਰਟ ਕਾਰਡ ਦਿੱਤੇ ਜਾਣਗੇ, ਜੋ ਮੋਬਾਈਲ ਐਪਲੀਕੇਸ਼ਨ ਰਾਹੀਂ ਆਨਲਾਈਨ ਰੀਚਾਰਜ ਹੋ ਸਕਣਗੇ।

ਸਮਾਰਟ ਕਾਰਡ ਅਧਾਰਤ ਇਹ ਨਵਾਂ ਇਕੋਸਿਸਟਮ ਨਾਗਰਿਕਾਂ ਦੇ ਨਾਲ ਨਾਲ ਸੈਲਾਨੀਆਂ ਲਈ ਵੀ ਸਰਕਾਰੀ ਬੱਸਾਂ ਵਿੱਚ ਆਸਾਨ ਅਤੇ ਡਿਜੀਟਲ ਯਾਤਰਾ ਨੂੰ ਯਕੀਨੀ ਬਣਾਏਗਾ। ਇਹ ਪ੍ਰਣਾਲੀ ਜਨਤਕ ਆਵਾਜਾਈ ਨੂੰ ਆਧੁਨਿਕ ਡਿਜੀਟਲ ਬੁਨਿਆਦੀ ਢਾਂਚੇ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਹੈ।
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਨਾਲ ਟਰਾਂਸਪੋਰਟ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ। ਟਿਕਟ ਵਿਕਰੀ ਅਤੇ ਬੱਸਾਂ ਦੀ ਆਵਾਜਾਈ ਦੀ ਅਸਲ-ਸਮੇਂ ਦੀ ਨਿਗਰਾਨੀ ਨਾਲ ਮਾਲੀਏ ਵਿੱਚ ਪਾਰਦਰਸ਼ਤਾ ਵਧੇਗੀ, ਦਸਤੀ ਦਖਲਅੰਦਾਜ਼ੀ ਘਟੇਗੀ ਅਤੇ ਜਵਾਬਦੇਹੀ ਮਜ਼ਬੂਤ ਹੋਵੇਗੀ। ਸਹੀ ਡਿਜੀਟਲ ਡੇਟਾ ਨਾਲ ਬਿਹਤਰ ਯੋਜਨਾਬੰਦੀ ਅਤੇ ਬੱਸ ਸੇਵਾਵਾਂ ਦੇ ਵਿਸਥਾਰ ਵਿੱਚ ਵੀ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਕਦਮ ਜਵਾਬਦੇਹ, ਪਾਰਦਰਸ਼ੀ ਅਤੇ ਤਕਨਾਲੋਜੀ-ਅਧਾਰਤ ਪ੍ਰਸ਼ਾਸਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਸ ਨਾਲ ਪੰਜਾਬ ਵਿੱਚ ਜਨਤਕ ਆਵਾਜਾਈ ਹੋਰ ਸਮਾਵੇਸ਼ੀ ਅਤੇ ਲੋਕ-ਕੇਂਦ੍ਰਿਤ ਬਣੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ