Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਪੰਜਾਬ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

20 ਜੁਲਾਈ, 2026 07:07 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ 17 ਜੁਲਾਈ ਨੂੰ ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਸਭ ਤੋਂ ਵੱਡੇ ਮੀਲ ਪੱਥਰਾਂ ਵਿੱਚੋਂ ਇੱਕ ਸਾਬਤ ਹੋਇਆ ਹੈ। 5,470 ਕਰੋੜ ਤੋਂ ਵੱਧ ਦੇ ਪ੍ਰਾਜੈਕਟਾਂ ਰਾਹੀਂ ਆਧੁਨਿਕ ਰੇਲਵੇ ਸਟੇਸ਼ਨਾਂ, ਨਵੀਆਂ ਰੇਲ ਸੇਵਾਵਾਂ, ਐਕਸਪ੍ਰੈੱਸਵੇਅ ਅਤੇ ਗ੍ਰੀਨਫੀਲਡ ਹਾਈਵੇਅਜ਼ ਦੇ ਜ਼ਰੀਏ ਸੂਬੇ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ ਮਿਲੇਗਾ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੀ ਮਹੱਤਤਾ ਸਿਰਫ਼ ਪ੍ਰਾਜੈਕਟਾਂ ਦੀ ਲਾਗਤ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਵਿਕਾਸ ਦੀ ਇਹ ਧਾਰਾ ਪੰਜਾਬ ਦੇ ਹਰ ਵੱਡੇ ਖੇਤਰ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਦੋਆਬੇ ਤੋਂ ਮਾਝੇ ਅਤੇ ਮਾਲਵੇ ਤੱਕ, ਸੂਬੇ ਦੇ 12 ਜ਼ਿਲ੍ਹਿਆਂ ਨੂੰ ਅਜਿਹਾ ਇੰਫ੍ਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਸੰਪਰਕ ਪ੍ਰਬੰਧ ਹੋਰ ਬਿਹਤਰ ਹੋਵੇਗਾ, ਯਾਤਰਾ ਦਾ ਸਮਾਂ ਘਟੇਗਾ, ਵਪਾਰ ਨੂੰ ਰਫ਼ਤਾਰ ਮਿਲੇਗੀ ਅਤੇ ਨਿਵੇਸ਼ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ, ਐੱਸ. ਏ. ਐੱਸ. ਨਗਰ (ਮੋਹਾਲੀ), ਰੂਪਨਗਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨਾਂ ਦਾ ਆਧੁਨਿਕ ਸਹੂਲਤਾਂ ਨਾਲ ਪੁਨਰ ਵਿਕਾਸ ਕੀਤਾ ਗਿਆ ਹੈ। ਹੁਸ਼ਿਆਰਪੁਰ ਨੂੰ 30 ਕਰੋੜ ਦੀ ਦੌਲਤਪੁਰ ਚੌਂਕ–ਕਰਟੋਲੀ ਰੇਲ ਲਾਈਨ ਤੋਂ ਲਾਭ ਮਿਲਿਆ ਹੈ, ਜਦੋਂ ਕਿ ਅੰਮ੍ਰਿਤਸਰ ਨੂੰ ਨਵੀਂ ਅੰਮ੍ਰਿਤਸਰ (ਛੇਹਰਟਾ)–ਵਾਰਾਣਸੀ ਸੰਤ ਰਵਿਦਾਸ ਐਕਸਪ੍ਰੈੱਸ ਦੀ ਸੌਗਾਤ ਮਿਲੀ ਹੈ, ਜਿਸ ਨਾਲ ਧਾਰਮਿਕ ਅਤੇ ਸੱਭਿਆਚਾਰਕ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਤੋਂ ਇਲਾਵਾ ਨਵੀਂ ਕਰਟੋਲੀ–ਅੰਬਾਲਾ ਰੇਲ ਸੇਵਾ ਨਾਲ ਪੂਰੇ ਪੰਜਾਬ ਦੀ ਰੇਲ ਕੁਨੈਕਟੀਵਿਟੀ ਨੂੰ ਹੋਰ ਮਜ਼ਬੂਤੀ ਮਿਲੇਗੀ।


ਢਿੱਲੋਂ ਨੇ ਕਿਹਾ ਕਿ ਦਿੱਲੀ–ਅੰਮ੍ਰਿਤਸਰ–ਕਟੜਾ ਐਕਸਪ੍ਰੈੱਸਵੇਅ ਨਾਲ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੀ ਸੰਪਰਕ ਵਿਵਸਥਾ 'ਚ ਕ੍ਰਾਂਤੀਕਾਰੀ ਸੁਧਾਰ ਹੋਵੇਗਾ। ਇਸ ਨਾਲ ਯਾਤਰਾ ਦਾ ਸਮਾਂ ਅਤੇ ਲੌਜਿਸਟਿਕਸ ਲਾਗਤ ਘਟੇਗੀ, ਮਾਲ ਢੋਆ-ਢੁਆਈ ਤੇਜ਼ ਹੋਵੇਗੀ ਅਤੇ ਖੇਤਰੀ ਵਪਾਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਐੱਸ. ਏ. ਐੱਸ. ਨਗਰ (ਮੋਹਾਲੀ) ਅਤੇ ਰੂਪਨਗਰ ਨੂੰ 1,570 ਕਰੋੜ ਦੀ ਆਈ.ਟੀ. ਸਿਟੀ–ਕੁਰਾਲੀ ਗ੍ਰੀਨਫੀਲਡ ਹਾਈਵੇਅ ਅਤੇ ਅੰਬਾਲਾ–ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਦੀ ਪੀ.ਆਰ.-7 ਸਪਰ ਪਰਿਯੋਜਨਾ ਤੋਂ ਲਾਭ ਮਿਲੇਗਾ, ਜਿਸ ਨਾਲ ਇਹ ਖੇਤਰ ਉਦਯੋਗ, ਸੂਚਨਾ ਤਕਨਾਲੋਜੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਕੇਂਦਰ ਵਜੋਂ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦੱਖਣੀ ਲੁਧਿਆਣਾ ਬਾਈਪਾਸ ਦਾ ਨੀਂਹ ਪੱਥਰ ਰੱਖੇ ਜਾਣ ਨਾਲ ਟ੍ਰੈਫਿਕ ਦਾ ਦਬਾਅ ਘਟੇਗਾ, ਮਾਲ ਢੋਆ-ਢੁਆਈ ਸੁਗਮ ਹੋਵੇਗੀ ਅਤੇ ਲੁਧਿਆਣਾ, ਬਠਿੰਡਾ ਅਤੇ ਹੋਰ ਪ੍ਰਮੁੱਖ ਆਰਥਿਕ ਕੇਂਦਰਾਂ ਦਰਮਿਆਨ ਸੰਪਰਕ ਹੋਰ ਬਿਹਤਰ ਹੋਵੇਗਾ।


ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਲਾਨੇ ਗਏ ਪ੍ਰਾਜੈਕਟਾਂ ਨਾਲ ਜਲੰਧਰ, ਐੱਸ. ਏ. ਐੱਸ. ਨਗਰ (ਮੋਹਾਲੀ), ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਆਸ-ਪਾਸ ਦੇ ਖੇਤਰਾਂ ਨੂੰ ਸਮੂਹਿਕ ਤੌਰ 'ਤੇ ਲਾਭ ਮਿਲੇਗਾ। ਇਹ ਇਸ ਗੱਲ ਦਾ ਸਬੂਤ ਹੈ ਕਿ ਮੋਦੀ ਸਰਕਾਰ ਦਾ ਵਿਕਾਸ ਏਜੰਡਾ ਪੰਜਾਬ ਦੇ ਹਰ ਖੇਤਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੰਮਾਂ ਰਾਹੀਂ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਵਿਕਾਸ ਕੋਮੀ ਤਰਜ਼ੀਹ ਹੈ। ਇਹ ਪ੍ਰਾਜੈਕਟ ਸੂਬੇ ਦੀ ਅਰਥ ਵਿਵਸਥਾ ਨੂੰ ਨਵੀਂ ਮਜ਼ਬੂਤੀ ਦੇਣਗੀਆਂ, ਸੰਪਰਕ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣਗੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਕਾਸ ਅਤੇ ਖੁਸ਼ਹਾਲੀ ਦੇ ਸਥਾਈ ਮੌਕੇ ਪੈਦਾ ਕਰਨਗੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ