Sunday, September 06, 2026
BREAKING
BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ 12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼ 'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ

ਪੰਜਾਬ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

06 ਸਤੰਬਰ, 2026 05:44 PM

ਜਲੰਧਰ/ਚੰਡੀਗੜ੍ਹ : ਪੰਜਾਬ ਦੇ 4 ਕੈਡੇਟ ਸ਼ਨੀਵਾਰ ਨੂੰ ਭਾਰਤੀ ਫ਼ੌਜ ਵਿਚ ਲੈਫਟੀਨੈਂਟ ਦੇ ਅਹੁਦੇ ’ਤੇ ਕਮਿਸ਼ਨ ਹੋਏ। ਇਨ੍ਹਾਂ ਵਿਚੋਂ 2 ਮਹਿਲਾ ਕੈਡੇਟ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਅਤੇ 2 ਕੈਡੇਟ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੰਸਥਾ ਤੋਂ ਹਨ। ਚੇਨਈ ਸਥਿਤ ਆਫੀਸਰਜ਼ ਟ੍ਰੇਨਿੰਗ ਅਕਾਦਮੀ ’ਚ ਆਯੋਜਿਤ ਭਵਾਨੀ ਪਾਸਿੰਗ ਆਊਟ ਪਰੇਡ ਦੌਰਾਨ ਉਨ੍ਹਾਂ ਨੂੰ ਕਮਿਸ਼ਨ ਪ੍ਰਦਾਨ ਕੀਤਾ ਗਿਆ। ਪਰੇਡ ਦੀ ਸਮੀਖਿਆ ਸਮੁੰਦਰੀ ਫ਼ੌਜ ਦੇ ਮੁਖੀ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ, ਪੀ. ਵੀ. ਐੱਸ. ਐੱਮ., ਏ. ਵੀ. ਐੱਸ. ਐੱਮ. ਅਤੇ ਵੀ. ਐੱਸ. ਐੱਮ. ਨੇ ਕੀਤੀ।

ਮਾਈ ਭਾਗੋ ਦੀ ਮਹਿਲਾ ਕੈਡੇਟ ਦੀਪਨੂਰ ਨੂੰ ਵੱਕਾਰੀ ਆਰਮੀ ਏਵੀਏਸ਼ਨ ਕੋਰ ਵਿਚ ਕਮਿਸ਼ਨ ਮਿਲਿਆ ਹੈ, ਜਦਕਿ ਦੀਕਸ਼ਾ ਧੀਮਾਨ ਆਰਮੀ ਆਰਡੀਨੈਂਸ ਕੋਰ ਦਾ ਹਿੱਸਾ ਬਣੀ ਹੈ। ਦੀਪਨੂਰ ਗੁਰਦਾਸਪੁਰ ਸਥਿਤ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਪ੍ਰੋਫੈਸਰ ਸੁਖਬੀਰ ਸਿੰਘ ਅਤੇ ਸਰਕਾਰੀ ਸਕੂਲ ਅਧਿਆਪਕਾ ਰਮਨਪ੍ਰੀਤ ਕੌਰ ਦੀ ਧੀ ਹੈ। ਉੱਥੇ ਹੀ ਦੀਕਸ਼ਾ ਧੀਮਾਨ ਪਠਾਨਕੋਟ ਦੇ ਕਾਰੋਬਾਰੀ ਪਵਨ ਕੁਮਾਰ ਅਤੇ ਇੰਦੂ ਦੀ ਧੀ ਹੈ। ਦੋਵੇਂ ਮਹਿਲਾ ਅਧਿਕਾਰੀਆਂ ਦੀ ਇਸ ਪ੍ਰਾਪਤੀ ਨੂੰ ਪੰਜਾਬ ਦੀਆਂ ਧੀਆਂ ਲਈ ਪ੍ਰੇਰਨਾਦਾਇਕ ਦੱਸਿਆ ਜਾ ਰਿਹਾ ਹੈ।

ਸੰਸਥਾ ਦੇ ਕੈਡੇਟ ਈਸ਼ਪ੍ਰੀਤ ਸਿੰਘ ਢਿੱਲੋਂ ਨੂੰ ਰੈਜੀਮੈਂਟ ਆਫ਼ ਆਰਟਿਲਰੀ ’ਚ ਕਮਿਸ਼ਨ ਮਿਲਿਆ ਹੈ। ਉਹ ਸਵ. ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਸੰਤੋਸ਼ ਕੌਰ ਦੇ ਸਪੁੱਤਰ ਹਨ। ਉੱਥੇ ਹੀ ਲੈਫਟੀਨੈਂਟ ਅਰਸ਼ ਸਿੰਘ ਨੇ ਦੂਜੀ ਪੀੜ੍ਹੀ ਦੇ ਫ਼ੌਜੀ ਅਧਿਕਾਰੀ ਵਜੋਂ ਪਰਿਵਾਰ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਜੱਜ ਐਡਵੋਕੇਟ ਜਨਰਲ ਬ੍ਰਾਂਚ ਜੁਆਇਨ ਕੀਤੀ ਹੈ। ਉਹ ਮੇਜਰ ਜਨਰਲ ਪੀ. ਐੱਸ. ਸੰਧੂ (ਸੇਵਾਮੁਕਤ) ਦੇ ਸਪੁੱਤਰ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਨੌਜਵਾਨ ਅਧਿਕਾਰੀ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਨਗੇ। ਮਾਈ ਭਾਗੋ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ (ਸੇਵਾਮੁਕਤ) ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਹਥਿਆਰਬੰਦ ਫ਼ੌਜਾਂ ਵਿਚ ਅਧਿਕਾਰੀ ਬਣਨ ਲਈ ਪ੍ਰੇਰਿਤ ਕਰੇਗੀ।

ਉੱਥੇ ਹੀ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐੱਚ. ਚੌਹਾਨ (ਸੇਵਾਮੁਕਤ) ਨੇ ਨਵੇਂ ਅਧਿਕਾਰੀਆਂ ਨੂੰ ਰਾਸ਼ਟਰ ਦੇ ਆਦਰਸ਼ਾਂ ਨੂੰ ਬਣਾਈ ਰੱਖਣ ਅਤੇ ਆਪਣੀ ਸੰਸਥਾ ਦਾ ਨਾਂ ਰੋਸ਼ਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 15 ਹੋਰ ਕੈਡੇਟ ਐੱਸ. ਐੱਸ. ਬੀ. ਪ੍ਰੀਖਿਆ ਪਾਸ ਕਰ ਚੁੱਕੇ ਹਨ ਅਤੇ ਦਸੰਬਰ, 2026 ਕੋਰਸ ਲਈ ਜੁਆਇਨਿੰਗ ਲੈਟਰ ਦੀ ਉਡੀਕ ਕਰ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ

ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ