Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

26 ਜੁਲਾਈ, 2026 06:20 PM

ਟਾਂਡਾ ਉੜਮੁੜ : ਇਤਿਹਾਸਕ ਨਗਰ ਮੂਨਕ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ। ਜਿਸ ਦੌਰਾਨ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਸ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੋਂ ਇਲਾਵਾ ਪਿੰਡ ਦੇ ਮੋਹਤਵਰ ਸਾਬਕਾ ਸਰਪੰਚਾਂ ਨੰਬਰਦਾਰਾਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਮੋਹਤਵਰ ਪਤਵੰਤੇ ਵਿਅਕਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪਿੰਡ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਵਧ ਰਹੀ ਗਿਣਤੀ ਅਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਪਿੰਡ 'ਚ ਪੱਕੇ ਤੌਰ 'ਤੇ ਮਕਾਨ ਖ਼ਰੀਦ ਕੇ ਰਹਿਣ 'ਤੇ ਰੋਕ ਲਗਾਉਣ ਲਈ ਮਤਾ ਪਾਸ ਕੀਤਾ ਗਿਆ।

ਇਸ ਸਮੇਂ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਸ਼ਾਮ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਪੰਚ ਸਰਬਜੀਤ ਸਿੰਘ ਮੋਮੀ, ਨੰਬਰਦਾਰ ਗੁਰਿੰਦਰ ਸਿੰਘ , ਪੰਚ ਰਾਜਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ , ਪੰਚ ਸਵਰਨ ਕੌਰ , ਸਮਾਜ ਸੇਵੀ ਸੁਰਜੀਤ ਸਿੰਘ ਭਾਰਦਵਾਜ, ਸਮਾਜ ਸੇਵੀ ਕਮਲਜੀਤ ਸਿੰਘ, ਅਮਰੀਕ ਸਿੰਘ ਸੈਣੀ ਨੇ ਦੱਸਿਆ ਕਿ ਵੇਖਣ 'ਚ ਆਇਆ ਹੈ ਕਿ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਮਕਾਨ ਖ਼ਰੀਦ ਕੇ ਪੱਕੇ ਤੌਰ 'ਤੇ ਰਿਹਾਇਸ਼ ਬਣਾਈ ਜਾ ਰਹੀ ਹੈ ਪਰ ਅਪਰਾਧਕ ਪਿਛੋਕੜ ਨਾਲ ਸੰਬੰਧਤ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਪੱਕੇ ਤੌਰ 'ਤੇ ਰੋਕ ਲਗਾਉਣ ਲਈ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਉੱਪ ਮੰਡਲ ਮੈਜਿਸਟ੍ਰੇਟ ਟਾਂਡਾ ਨੂੰ ਮੰਗ ਪੱਤਰ ਦੇ ਕੇ ਪ੍ਰਵਾਸੀ ਮਜ਼ਦੂਰਾਂ 'ਤੇ ਕਾਰਵਾਈ ਕਰਨ ਅਤੇ ਇਸ ਵਿੱਚ ਸਹਿਯੋਗ ਕਰਨ ਵਾਲਿਆਂ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।

ਇਸ ਆਮ ਇਜਲਾਸ ਦੌਰਾਨ ਪਿੰਡ 'ਚ ਰਹਿੰਦੇ ਵਿਕਾਸ ਕਾਰਜਾਂ ਅਤੇ ਪਿੰਡ ਦੀ ਬਿਹਤਰੀ ਵਾਸਤੇ ਵੀ ਵਿਚਾਰ ਚਰਚਾ ਕੀਤੀ ਗਈ ਅਤੇ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਇਹ ਵਿਕਾਸ ਕਾਰਜ ਲਗਾਤਾਰ ਪਿੰਡ 'ਚ ਚੱਲ ਰਹੇ ਹਨ। ਇਸ ਮੀਟਿੰਗ 'ਚ ਰਵਿੰਦਰ ਸਿੰਘ ਕਾਕਾ, ਨਿਰੰਕਾਰ ਸਿੰਘ ਮਿੰਟੂ, ਰਵਿੰਦਰ ਸਿੰਘ ਲਾਡੀ, ਜਸਵੀਰ ਸਿੰਘ ਗਿਟਕੀ, ਰਾਜਾ ਸਿੰਘ, ਪ੍ਰਗਨ ਸਿੰਘ ਬਾਊ, ਪਰਮਜੀਤ ਸਿੰਘ ਪੰਮਾ, ਗੁਰਦੀਪ ਸਿੰਘ, ਹਰਭਜਨ ਸਿੰਘ ਫੌਜੀ, ਮਨਜੀਤ ਸਿੰਘ ਬਬਲੂ, ਹਿੰਮਤ ਭਾਰਦਵਾਜ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ