Tuesday, August 05, 2025
BREAKING
ਮਾਨ ਸਰਕਾਰ ਦਾ ਇਤਿਹਾਸਿਕ ਕਦਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ 100 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਸ਼ਿਬੂ ਸੋਰੇਨ ਦੇ ਸਨਮਾਨ 'ਚ ਭਲਕੇ ਸਰਕਾਰੀ ਸਕੂਲ ਰਹਿਣਗੇ ਬੰਦ ਅਮਿਤ ਸ਼ਾਹ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਘਰਾਂ 'ਚ ਤਿਰੰਕਾ ਲਹਿਰਾਉਣ ਦੀ ਕੀਤੀ ਅਪੀਲ ਮਾਲੇਗਾਓਂ ਧਮਾਕਾ ਮਾਮਲਾ: ਅਦਾਲਤ ਦਾ ਫੈਸਲਾ ‘ਭਗਵਾ ਅੱਤਵਾਦ’ ਕਹਿਣ ਵਾਲਿਆਂ ਦੇ ਮੂੰਹ ’ਤੇ ਚਪੇੜ : ਪ੍ਰਗਿਆ ਠਾਕੁਰ ਦਿੱਲੀ ਵਿਧਾਨ ਸਭਾ 'ਚ ਪਹਿਲਗਾਮ, ਏਅਰ ਇੰਡੀਆ ਤੇ ਬੰਗਲੁਰੂ 'ਚ ਮਾਰੇ ਗਏ ਲੋਕਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਟਰੰਪ ਦੀ ਧਮਕੀ ਬੇਅਸਰ, ਭਾਰਤ ਤੋਂ ਬਾਅਦ ਹੁਣ ਚੀਨ ਨੇ ਵੀ ਦਿੱਤਾ ਸਖ਼ਤ ਜਵਾਬ Apple ਦੇ CEO ਟਿਮ ਕੁੱਕ ਦਾ ਭਾਰਤ ਨੂੰ ਲੈ ਕੇ ਵੱਡਾ ਬਿਆਨ, ਟਰੰਪ ਨੂੰ ਦਿੱਤਾ ਢੁੱਕਵਾਂ ਜਵਾਬ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਪਾਈ ਝਾੜ, ਕਿਹਾ-'ਕੋਈ ਵੀ ਸੱਚਾ ਭਾਰਤੀ ਇਹ ਨਹੀਂ ਕਹੇਗਾ'

ਪੰਜਾਬ

ਪੰਜਾਬ ਦੇ ਕਿਸਾਨਾਂ 'ਤੇ ਅਚਾਨਕ ਆ ਖੜ੍ਹੀ ਵੱਡੀ ਮੁਸੀਬਤ! ਪਾਣੀ 'ਚ ਡੁੱਬੀ ਫ਼ਸਲ, ਆਰਜੀ ਬੰਨ੍ਹ ਟੁੱਟਣੇ ਸ਼ੁਰੂ

03 ਅਗਸਤ, 2025 08:10 PM

ਸੁਲਤਾਨਪੁਰ ਲੋਧੀ : ਬੀਤੇ ਦਿਨਾਂ ਤੋਂ ਪਹਾੜੀ ਖੇਤਰਾਂ ਵਿੱਚ ਹੋ ਰਹੀ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਦਰਿਆ ਬਿਆਸ ਵਿੱਚ ਵੱਡੇ ਪੱਧਰ 'ਤੇ ਆਏ ਪਾਣੀ ਨੇ ਬਹੁਤੇ ਥਾਵਾਂ 'ਤੇ ਝੋਨੇ ਦੀ ਸੈਂਕੜੇ ਏਕੜ ਫਸਲ ਡੋਬ ਦਿੱਤੀ ਹੈ। ਕਈ ਥਾਵਾਂ ਅਤੇ ਆਰਜੀ ਬੰਨ੍ਹਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਮੰਡ ਖੇਤਰ ਦੇ ਉੱਘੇ ਕਿਸਾਨ ਆਗੂ ਕੁਲਦੀਪ ਸਿੰਘ ਸਾਂਗਰਾ ਨੇ ਦੱਸਿਆ ਕਿ ਮੰਡ ਮੁਬਾਰਕਪੁਰ ਦੇ ਨੇੜੇ ਆਰਜੀ ਬੰਨ੍ਹ ਨੂੰ ਬਹੁਤ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਮੰਡ ਨਿਵਾਸੀ ਸਵੇਰ ਤੋਂ ਹੀ ਆਰਜੀ ਬੰਨ੍ਹ ਉੱਪਰ ਮਿੱਟੀ ਪਾ ਰਹੇ ਹਨ।


ਉਨ੍ਹਾਂ ਦੱਸਿਆ ਕਿ ਮੰਡ ਬਾਊਪੁਰ ਤੋਂ ਲੈ ਕੇ ਮੁਬਾਰਕਪੁਰ ਤੱਕ ਆਰਜੀ ਬੰਨ੍ਹ ਕਿਸੇ ਵੇਲੇ ਵੀ ਟੁੱਟ ਸਕਦਾ ਹੈ, ਜਿਸ ਨਾਲ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਆਰਜੀ ਬੰਨ੍ਹ ਤੋਂ ਦਰਿਆ ਵਾਲੇ ਪਾਸੇ ਵੱਲ ਨੂੰ ਝੋਨੇ ਦੀ ਫ਼ਸਲ ਲਗਭਗ ਸਾਰੀ ਹੀ ਡੁੱਬ ਚੁੱਕੀ ਹੈ। ਉਨਾਂ ਕਿਹਾ ਕਿ ਦਰਿਆ ਬਿਆਸ ਵਿੱਚ ਲਗਾਤਾਰ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਰਿਹਾ ਹੈ।

 

ਇਸ ਮੌਕੇ ਮੰਡ ਖੇਤਰ ਦੇ ਆਗੂ ਅਮਰ ਸਿੰਘ ਮੰਡ ਨੇ ਦੱਸਿਆ ਕਿ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਅਤੇ ਸਥਿਤੀ 2023 ਵਾਲੀ ਬਣਦੀ ਜਾ ਰਹੀ ਹੈ। ਜੇਕਰ ਪ੍ਰਸ਼ਾਸਨ ਹੁਣ ਵੀ ਜਾਗ ਪਵੇ ਤਾਂ ਸਥਿਤੀ ਕੰਟਰੋਲ ਵਿੱਚ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਜਿਸ ਤਰ੍ਹਾਂ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ, ਉਸ ਨਾਲ ਪੂਰੇ ਮੰਡ ਖੇਤਰ ਵਿੱਚ ਵੱਡਾ ਨੁਕਸਾਨ ਹੋਣ ਖ਼ਦਸ਼ਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਿਆਸੀ ਆਗੂ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ ਅਤੇ ਮੰਡ ਖੇਤਰ ਦੇ ਕਿਸਾਨਾਂ ਵੱਲੋਂ ਆਪਣੇ ਤੌਰ 'ਤੇ ਆਰਜੀ ਬੰਨ੍ਹਾਂ ਉੱਪਰ ਮਿੱਟੀ ਪਾਈ ਜਾ ਰਹੀ ਹੈ।

 

ਮੰਡ ਖੇਤਰ ਦੇ ਕਿਸਾਨਾਂ ਨੇ ਦੱਸਿਆ ਕਿ ਪਰਤਾਪਪੁਰਾ, ਖਿਜਰਪੁਰ, ਸ਼ੇਰਪੁਰ ਡੋਗਰਾਂ, ਮਹੀਂਵਾਲ, ਮੰਡ ਧੂੰਦਾ ਆਦਿ ਪਿੰਡਾਂ ਵਿੱਚ ਵੀ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ ਅਤੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਮੰਡ ਬਾਊਪੁਰ ਦੇ ਨਜਦੀਕ ਦਰਿਆ ਬਿਆਸ ਵਿੱਚ 60 ਹਜਾਰ ਕਿਊਸਿਕ ਦੇ ਕਰੀਬ ਪਾਣੀ ਅੱਗੇ ਜਾ ਰਿਹਾ ਹੈ ਜਦ ਕਿ ਹਰੀਕੇ ਹੈੱਡ ਤੋਂ ਅੱਗੇ ਬਹੁਤ ਘੱਟ ਪਾਣੀ ਰੀਲੀਜ਼ ਕੀਤਾ ਜਾ ਰਿਹਾ ਹੈ। ਜੇਕਰ ਪ੍ਰਸ਼ਾਸਨ ਨੇ ਤਰੁੰਤ ਕਦਮ ਨਾ ਚੁੱਕੇ ਤਾਂ ਸਮੁੱਚੇ ਮੰਡ ਵਿੱਚ ਵੱਡਾ ਨੁਕਸਾਨ ਹੋਣ ਦਾ ਡਰ ਹੈ।

 

ਉਨ੍ਹਾਂ ਨੇ ਦੱਸਿਆ ਕਿ ਕੁਝ ਥਾਵਾਂ ਤੇ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਲਾਏ ਗਏ ਆਰਜੀ ਬੰਨ੍ਹ ਵੀ ਟੁੱਟ ਗਏ ਹਨ। ਦਰਿਆ ਬਿਆਸ ਵਿੱਚ ਵੱਧ ਰਹੇ ਲਗਾਤਾਰ ਪਾਣੀ ਦੇ ਪੱਧਰ ਕਾਰਨ ਮੰਡ ਖੇਤਰ ਵਿੱਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਿੰਡ ਆਹਲੀ ਕਲਾਂ, ਆਹਲੀ ਖੁਰਦ, ਬੂਲੇ ਆਦਿ ਪਿੰਡਾਂ ਦੇ ਕਿਸਾਨ ਰਸ਼ਪਾਲ ਸਿੰਘ ਸੰਧੂ, ਸੇਵਕ ਸਿੰਘ ਆਹਲੀ ਖ਼ੁਰਦ ,ਤਰਲੋਚਨ ਸਿੰਘ ਉੱਪਲ ,ਗੁਰਸੇਵਕ ਸਿੰਘ ਬਲੋਰੀਆ, ਸਤਨਾਮ ਸਿੰਘ, ਭਿੰਦਰ ਸਿੰਘ, ਸਰਬਜੀਤ ਸਿੰਘ ਆਦਿ ਨੇ ਅੱਜ ਪਾਣੀ ਦੀ ਖਤਰਨਾਕ ਸਥਿਤੀ ਨੂੰ ਵੇਖਦਿਆਂ ਫਿਰ ਤੋਂ ਹਰੀਕੇ ਹੈੱਡ ਦਾ ਦੌਰਾ ਕੀਤਾ। ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਰਸ਼ਪਾਲ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਅੱਜ ਹਰੀਕੇ ਹੈੱਡ 'ਤੇ ਵੀ ਸਥਿਤੀ ਬਹੁਤ ਮਾੜੀ ਹੈ।

 

ਉਨ੍ਹਾਂ ਦੱਸਿਆ ਕਿ ਪਹਾੜੀ ਖੇਤਰ ਤੇ ਕੰਡੀ ਖੇਤਰ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਹ ਕਾਰਨ ਪੌਂਗ ਡੈਮ ਤੋਂ ਛੱਡੇ ਪਾਣੀ ਕਾਰਨ ਦਰਿਆ ਬਿਆਸ ਵਿੱਚ ਪਾਣੀ ਦੀ ਸਥਿਤੀ ਬਹੁਤ ਹੀ ਖਰਾਬ ਹੋ ਗਈ ਹੈ। ਪਾਣੀ ਨੀਵੇਂ ਖੇਤਾਂ ਵੱਲ ਭਰਨ ਲੱਗ ਪਿਆ ਹੈ, ਜਿਸ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਬੰਨ੍ਹ ਦੇ ਆਲੇ ਦੁਆਲੇ ਮਿੱਟੀ ਪਾ ਕੇ ਆਰਜੀ ਬੰਨ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਮੌਜੂਦਾ ਸਥਿਤੀ ਮੁਤਾਬਕ ਢਿੱਲਵਾਂ ਹੈੱਡ 'ਤੇ ਹੁਣ 74623 ਕਿਊਸਕ ਪਾਣੀ ਹੋ ਗਿਆ ਹੈ।

 

ਪੌਂਗ ਡੈਮ ਦਾ ਇਕ ਫਲੋਅ 199568 ਕਿਊਸਕ ਅਤੇ ਓਵਰਫਲੋਅ 12,754 ਕਿਊਸਿਕ ਹੈ। ਉਨ੍ਹਾਂ ਦੱਸਿਆ ਕਿ ਹਰੀਕੇ ਹੈਡ ਤੋਂ ਬੀਤੇ ਦਿਨੀਂ ਸਾਡੇ ਵੱਲੋਂ ਜੋ ਦਰ ਖੁਲਵਾਏ ਗਏ ਸਨ ਉਹ ਫਿਰ ਡੈਮ ਅਧਿਕਾਰੀਆਂ ਨੇ ਬੰਦ ਕਰ ਦਿੱਤੇ ਹਨ ਜਿਸ ਕਾਰਨ ਪਾਣੀ ਬਹੁਤ ਘੱਟ ਮਾਤਰਾ ਵਿੱਚ ਰਿਲੀਜ਼ ਹੋਣ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ 'ਤੇ ਮੰਡ ਖੇਤਰ ਹੜ ਦੀ ਲਪੇਟ ਵਿੱਚ ਆ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰੀਕੇ ਹੈੱਡ ਵਰਕਸ ਤੋਂ ਜਲਦ ਪਾਣੀ ਰੀਲੀਜ ਕਰਵਾਇਆ ਜਾਵੇ ਤਾਂ ਕਿ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਥਿਤੀ ਨੂੰ ਵੇਖਦਿਆਂ ਮੰਡ ਖੇਤਰ ਦੇ ਲੋਕਾਂ ਲਈ ਢੁੱਕਵੇਂ ਪ੍ਰਬੰਧ ਜਲਦ ਕੀਤੇ ਜਾਣ।

 

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਦਾ ਇਤਿਹਾਸਿਕ ਕਦਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ

ਮਾਨ ਸਰਕਾਰ ਦਾ ਇਤਿਹਾਸਿਕ ਕਦਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ

ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ

ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ

ਕਾਂਗਰਸ ਅਤੇ ਅਕਾਲੀ ਦਲ ਛੱਡ ਕੇ 100 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ

ਕਾਂਗਰਸ ਅਤੇ ਅਕਾਲੀ ਦਲ ਛੱਡ ਕੇ 100 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ

ਬਿਨਾਂ ਮਨਜ਼ੂਰੀ  ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਪਾਬੰਦੀ

ਬਿਨਾਂ ਮਨਜ਼ੂਰੀ  ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਪਾਬੰਦੀ

"ਯੁੱਧ ਨਸ਼ਿਆਂ ਵਿਰੁੱਧ" ਮਾਨ ਸਰਕਾਰ ਦਾ ਨਸ਼ਿਆਂ ਨੂੰ ਠੱਲ੍ਹ ਪਾਉਣ ਦਾ ਸ਼ਲਾਘਾਯੋਗ ਉਪਰਾਲਾ - ਮਨਦੀਪ ਸਿੰਘ ਅਟਵਾਲ

ਸਾਂਝੇ ਮਜਦੂਰ ਮੋਰਚੇ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ 

ਸਾਂਝੇ ਮਜਦੂਰ ਮੋਰਚੇ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ 

ਬ੍ਰਹਮਾਕੁਮਾਰੀਜ਼ ਆਸ਼ਰਮ ਸੁਨਾਮ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਕੈਬਿਨੈਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਰਹੇ ਸ਼ਾਮਿਲ

ਬ੍ਰਹਮਾਕੁਮਾਰੀਜ਼ ਆਸ਼ਰਮ ਸੁਨਾਮ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਕੈਬਿਨੈਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਰਹੇ ਸ਼ਾਮਿਲ

ਪੰਜਾਬ 'ਚ ਅੱਜ ਤੋਂ 7 ਤਾਰੀਖ਼ ਤੱਕ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ, ਹੋ ਗਈ ਵੱਡੀ ਭਵਿੱਖਬਾਣੀ

ਪੰਜਾਬ 'ਚ ਅੱਜ ਤੋਂ 7 ਤਾਰੀਖ਼ ਤੱਕ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ, ਹੋ ਗਈ ਵੱਡੀ ਭਵਿੱਖਬਾਣੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 154ਵੇਂ ਦਿਨ 107 ਨਸ਼ਾ ਤਸਕਰ ਗ੍ਰਿਫ਼ਤਾਰ; 14 ਕਿੱਲੋ ਹੈਰੋਇਨ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 154ਵੇਂ ਦਿਨ 107 ਨਸ਼ਾ ਤਸਕਰ ਗ੍ਰਿਫ਼ਤਾਰ; 14 ਕਿੱਲੋ ਹੈਰੋਇਨ ਬਰਾਮਦ

ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ, ਲਿਆ ਗਿਆ ਇਤਿਹਾਸਕ ਫ਼ੈਸਲਾ

ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ, ਲਿਆ ਗਿਆ ਇਤਿਹਾਸਕ ਫ਼ੈਸਲਾ