ਸਮਰਾਲਾ : ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਪੰਜਾਬ ਦੇ ਕਿਸਾਨਾਂ ਦੀ ਮਹਾ ਪੰਚਾਇਤ ਵਿਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਵੱਡੀ ਗਿਣਤੀ 'ਚ ਕਿਸਾਨ ਪਹੁੰਚੇ ਹੋਏ ਹਨ। ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਅੱਜ ਦੀ ਇਸ ਮਹਾ ਪੰਚਾਇਤ ਵਿਚ ਸ਼ਮੂਲੀਅਤ ਕਰ ਰਹੀਆਂ ਹਨ।
ਸੰਯੁਕਤ ਕਿਸਾਨ ਮੋਰਚੇ 'ਤੇ ਆਗੂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾਕਟਰ ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆ ਸਮੇਤ ਕਈ ਹੋਰ ਵੱਡੇ ਆਗੂ ਮੰਚ ਤੇ ਪਹੁੰਚ ਚੁੱਕੇ ਹਨ ਅਤੇ ਕੁਝ ਦੇਰ ਬਾਅਦ ਹੀ ਇਨ੍ਹਾਂ ਆਗੂਆਂ ਵੱਲੋਂ ਸੰਬੋਧਨ ਕੀਤਾ ਜਾਵੇਗਾ।