Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ

02 ਮਾਰਚ, 2026 06:50 PM

ਗੁਰਦਾਸਪੁਰ : ਫਰਵਰੀ ਦੇ ਅਖ਼ੀਰ ਅਤੇ ਮਾਰਚ ਦੀ ਸ਼ੁਰੂਆਤ ਹੁੰਦੇ ਹੀ ਜ਼ਿਲਾ ਗੁਰਦਾਸਪੁਰ ’ਚ ਮੌਸਮ ਨੇ ਅਚਾਨਕ ਗਰਮੀ ਵਾਲਾ ਰੁੱਖ ਅਖ਼ਤਿਆਰ ਕਰ ਲਿਆ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਦਿਨ ਦਾ ਵੱਧ ਤੋਂ ਵੱਧ ਤਾਪਮਾਨ 29 ਤੋਂ 31 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਜਾ ਰਿਹਾ ਹੈ, ਜੋ ਆਮ ਨਾਲੋਂ 3 ਤੋਂ 5 ਡਿਗਰੀ ਵੱਧ ਹੈ। ਰਾਤ ਦਾ ਤਾਪਮਾਨ ਵੀ 13-15 ਡਿਗਰੀ ਦੇ ਆਸ-ਪਾਸ ਰਹਿ ਰਿਹਾ ਹੈ। ਇਸ ਅਚਾਨਕ ਵਾਧੇ ਨੇ ਨਾ ਸਿਰਫ਼ ਲੋਕਾਂ ਨੂੰ ਗਰਮੀ ਦਾ ਅਹਿਸਾਸ ਕਰਵਾ ਦਿੱਤਾ ਹੈ, ਸਗੋਂ ਖੇਤਾਂ ’ਚ ਖੜ੍ਹੀ ਕਣਕ ਦੀ ਫ਼ਸਲ ’ਤੇ ਵੀ ਇਸਦਾ ਅਸਰ ਸਾਫ਼ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਕਿਸਾਨਾਂ ਲਈ ਚਿੰਤਾ ਵੀ ਖੜ੍ਹੀ ਹੋ ਗਈ ਹੈ। ਖੇਤਾਂ ’ਚ ਕਣਕ ਦੇ ਸਿੱਟੇ ਨਿਕਲ ਚੁੱਕੇ ਹਨ ਅਤੇ ਇਸ ਸਮੇਂ ਦਾਣਾ ਭਰਨ ਦੀ ਪ੍ਰਕਿਰਿਆ ਜਾਰੀ ਹੈ। ਪਰੰਤੂ ਤਾਪਮਾਨ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਕਾਰਨ ਕਣਕ ਦੀ ਫ਼ਸਲ ਦਾ ਹਰਾ ਰੰਗ ਫਰਵਰੀ ਦੇ ਆਖ਼ਰੀ ਹਫ਼ਤੇ ਤੋਂ ਹੀ ਬਦਲਣਾ ਸ਼ੁਰੂ ਹੋ ਗਿਆ ਸੀ, ਜੋ ਮਾਰਚ ਦੇ ਪਹਿਲੇ ਦਿਨ ਹੋਰ ਵੀ ਸਪੱਸ਼ਟ ਹੋ ਗਿਆ ਹੈ। ਕਈ ਖੇਤਾਂ ’ਚ ਫ਼ਸਲ ਜਲਦੀ ਪੱਕਣ ਵੱਲ ਵਧਦੀ ਨਜ਼ਰ ਆ ਰਹੀ ਹੈ।

ਖੇਤੀ ਮਾਹਿਰਾਂ ਅਨੁਸਾਰ ਕਣਕ ਲਈ ਦਾਣਾ ਭਰਨ ਦੇ ਸਮੇਂ 20 ਤੋਂ 25 ਡਿਗਰੀ ਤਾਪਮਾਨ ਸਭ ਤੋਂ ਉਚਿਤ ਮੰਨਿਆ ਜਾਂਦਾ ਹੈ। ਜੇ ਤਾਪਮਾਨ 30 ਡਿਗਰੀ ਤੋਂ ਉੱਪਰ ਚਲਾ ਜਾਵੇ ਤਾਂ ਦਾਣੇ ਦੀ ਭਰਾਈ ਦੀ ਮਿਆਦ ਘੱਟ ਜਾਂਦੀ ਹੈ ਅਤੇ ਦਾਣਾ ਪੂਰੀ ਤਰ੍ਹਾਂ ਵਿਕਸਿਤ ਨਹੀਂ ਹੋ ਸਕਦਾ। ਇਸ ਨਾਲ ਹਜ਼ਾਰ ਦਾਣਿਆਂ ਦਾ ਵਜ਼ਨ ਘਟਦਾ ਹੈ ਅਤੇ ਕੁੱਲ ਪੈਦਾਵਾਰ ’ਤੇ ਸਿੱਧਾ ਅਸਰ ਪੈਂਦਾ ਹੈ। ਮਾਹਿਰਾਂ ਨੇ ਦੱਸਿਆ ਕਿ ਜਿਹੜੀ ਕਣਕ ਅਕਤੂਬਰ ਮਹੀਨੇ ’ਚ ਸਮੇਂ ਸਿਰ ਬੀਜੀ ਗਈ ਸੀ, ਉਹ ਇਸ ਗਰਮੀ ਨੂੰ ਕੁਝ ਹੱਦ ਤੱਕ ਸਹਾਰ ਸਕਦੀ ਹੈ, ਕਿਉਂਕਿ ਉਹ ਆਪਣਾ ਵਿਕਾਸ ਪੂਰਾ ਕਰ ਚੁੱਕੀ ਹੈ। ਪਰ ਜਿਹੜੀ ਫ਼ਸਲ ਨਵੰਬਰ ਦੇ ਅਖ਼ੀਰ ਜਾਂ ਦਸੰਬਰ ’ਚ ਬੀਜੀ ਗਈ ਸੀ, ਉਸ ’ਤੇ ਗਰਮੀ ਦਾ ਅਸਰ ਵੱਧ ਪੈ ਸਕਦਾ ਹੈ।

ਜ਼ਿਲਾ ਗੁਰਦਾਸਪੁਰ ’ਚ ਤਕਰੀਬਨ ਪੌਣੇ ਦੋ ਲੱਖ ਹੈਕਟੇਅਰ ਰਕਬੇ ’ਚ ਕਣਕ ਦੀ ਕਾਸ਼ਤ ਕੀਤੀ ਗਈ ਹੈ, ਜਿਸ ਵਿੱਚੋਂ 20 ਫ਼ੀਸਦੀ ਰਕਬਾ ਪਿਛੇਤਾ ਰਿਹਾ ਹੈ। ਖ਼ਾਸ ਕਰਕੇ ਗੰਨੇ ਦੀ ਕਟਾਈ ਤੋਂ ਬਾਅਦ ਬੀਜੀ ਗਈ ਕਣਕ ’ਤੇ ਮੌਜੂਦਾ ਮੌਸਮ ਦੀ ਮਾਰ ਪੈਣ ਦੀ ਸੰਭਾਵਨਾ ਹੈ। ਤਾਪਮਾਨ ’ਚ ਅਚਾਨਕ ਵਾਧੇ ਨਾਲ ਕਣਕ ’ਤੇ ਤੇਲਾ ਜਾਂ ਹੋਰ ਕੀਟਾਂ ਦੇ ਹਮਲੇ ਦਾ ਖ਼ਤਰਾ ਵੀ ਵੱਧ ਸਕਦਾ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖੇਤਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਲੋੜ ਪੈਣ ’ਤੇ ਹਲਕੀ ਸਿੰਚਾਈ ਕਰਕੇ ਮਿੱਟੀ ’ਚ ਨਮੀ ਬਰਕਰਾਰ ਰੱਖਣ। ਜੇ ਤਾਪਮਾਨ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਪੈਦਾਵਾਰ ’ਚ 5 ਤੋਂ 15 ਫ਼ੀਸਦੀ ਤੱਕ ਘਾਟੇ ਦੀ ਸੰਭਾਵਨਾ ਹੈ। ਖੇਤੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਦੀ ਬਜਾਏ ਸਥਿਤੀ ’ਤੇ ਨਜ਼ਰ ਰੱਖਣ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਦੇ ਰਹਿਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ