ਚੰਡੀਗੜ੍ਹ : ਪੰਜਾਬ ਦੇ ਪੁਲਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਮੁਤਾਬਕ ਪੰਜਾਬ ਭਰ ਵਿਚ 31 ਵੱਡੇ ਪੁਲਸ ਅਫਸਰਾਂ ਦੇ ਤਬਦਾਲੇ ਕੀਤੇ ਗਏ ਹਨ। ਜਾਰੀ ਨੋਟੀਫਿਕੇਸ਼ਨ ਮੁਤਾਬਕ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕੁਲਦੀਪ ਸਿੰਘ ਆਈ. ਪੀ. ਐੱਸ. ਨੂੰ ਅੰਮ੍ਰਿਤਸਰ ਦਾ ਨਵਾਂ ਪੁਲਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਆਈ. ਜੀ. ਬਾਰਡਰ. ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਤਬਾਦਲਿਆਂ ਦੀ ਪੂਰੀ ਸੂਚੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ।