Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

29 ਅਗਸਤ, 2025 06:34 PM

ਚੰਡੀਗੜ੍ਹ : ਪੰਜਾਬ ਦੇ ਬਹੁਤ ਸਾਰੇ ਇਲਾਕੇ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਵਿਚਾਲੇ ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਲਈ ਅਹਿਮ ਫ਼ੈਸਲਾ ਲਿਆ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕੇ ਦੇ ਬਜ਼ੁਰਗਾਂ ਨੂੰ ਰੈਸਕਿਊ ਕਰ ਕੇ ਬਿਰਧ-ਘਰਾਂ ਵਿਚ ਲਿਜਾਇਆ ਜਾਵੇਗਾ, ਤਾਂ ਜੋ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ ਤੇ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਸੇ ਵਿਚ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਿਆ ਹੈ ਤੇ ਜਲਦੀ ਹੀ ਇਸ ਦਾ ਉਦਘਾਟਨ ਕੀਤਾ ਜਾਣਾ ਸੀ, ਪਰ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਨੂੰ ਕੱਲ੍ਹ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ 41 ਬਿਰਧ-ਘਰ ਹਨ। ਇਨ੍ਹਾਂ ਵਿਚ ਇਸ ਵੇਲੇ 572 ਹੋਰ ਬਜ਼ੁਰਗਾਂ ਦੀ ਸਮਰੱਥਾ ਹੈ, ਜਿਸ ਨੂੰ 700 ਤਕ ਵਧਾਇਆ ਵੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ, ਜੋ ਰੋਜ਼ਾਨਾ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾਣਗੀਆਂ ਤੇ ਬਜ਼ੁਰਗਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਜਾਵੇਗਾ।

ਬਾਲ-ਘਰ ਤੇ ਆਂਗਨਵਾੜੀ ਸੈਂਟਰਾਂ 'ਚ ਰਹਿ ਸਕਣਗੇ ਬੱਚੇ
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾ ਪ੍ਰਭਾਵਿਤ ਇਲਾਕਿਆਂ ਵਿਚੋਂ ਬੱਚਿਆਂ ਨੂੰ ਬਾਲ-ਘਰਾਂ ਤੇ ਆਂਗਨਵਾੜੀ ਸੈਂਟਰਾਂ 'ਚ ਲਿਜਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜੇ ਬੱਚੇ ਦੀ ਮਾਂ ਨਾਲ ਰਹਿਣਾ ਚਾਹੇ ਤਾਂ ਉਸ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਖਿਚੜੀ ਤੇ ਦਲੀਆ ਆਦਿ ਵੀ ਪਹੁੰਚਾਇਆ ਜਾਵੇਗਾ।

ਗਰਭਵਤੀ ਔਰਤਾਂ ਲਈ 'ਸਖੀ' ਸੈਂਟਰ ਖ਼ਾਲੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਦੇ ਲਈ ਸਾਰੇ ਸਰਕਾਰੀ ਹਸਪਤਾਲਾਂ ਵਿਚ ਚਲਾਏ ਜਾ ਰਹੇ 'ਸਖੀ- ਵਨ ਸਟਾਪ ਸੈਂਟਰ' ਵੀ ਖ਼ਾਲੀ ਕਰਵਾ ਲਏ ਗਏ ਹਨ, ਲੋੜ ਪੈਣ 'ਤੇ ਉਨ੍ਹਾਂ ਨੂੰ ਉੱਥੇ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਹੜ੍ਹਾ ਪ੍ਰਭਾਵਿਤ ਇਲਾਕਿਆਂ ਵਿਚ ਮਹਿਲਾਵਾਂ ਨੂੰ ਸੈਨੇਟਰੀ ਪੈਡ ਵੀ ਮੁਹੱਈਆ ਕਰਵਾਏ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ