Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨਾਲ ਜੁੜੀ ਵੱਡੀ ਖ਼ਬਰ, ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ

27 ਨਵੰਬਰ, 2025 01:28 PM

ਲੁਧਿਆਣਾ : ਪਾਵਰਕਾਮ ਦੇ ਮੁਲਾਜ਼ਮਾਂ (ਮੀਟਰ ਰੀਡਰਾਂ) ਵਲੋਂ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ’ਚ ਕੀਤੀ ਗਈ ਬਿਜਲੀ ਮੀਟਰਾਂ ਦੀ ਮੈਨੂਅਲ ਰੀਡਿੰਗ ਅਤੇ ਬਿਲਿੰਗ ’ਚ ਵੱਡੇ ਘਪਲੇ ਦੀਆਂ ਚਰਚਾਵਾਂ ਨੇ ਵਿਭਾਗੀ ਗਲਿਆਰਿਆਂ ’ਚ ਹਫੜਾ-ਦਫੜੀ ਮਚਾ ਕੇ ਰੱਖ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ’ਚ ਤਾਇਨਾਤ ਆਈ. ਟੀ. ਸੈੱਲ ਦੇ ਅਧਿਕਾਰੀਆਂ ਨੇ ਪੰਜਾਬ ਭਰ ਦੇ ਲਗਭਗ ਸਾਰੇ ਚੀਫ ਇੰਜੀਨੀਅਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗੀ ਸੂਤਰਾਂ ਮੁਤਾਬਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਬਿਜਲੀ ਖ਼ਪਤਕਾਰਾਂ ਦੇ ਘਰਾਂ, ਵਪਾਰ ਥਾਵਾਂ, ਉਦਯੋਗਿਕ ਖੇਤਰਾਂ ਅਤੇ ਫੈਕਟਰੀਆਂ ਆਦਿ ’ਚ ਲੱਗੇ ਬਿਜਲੀ ਦੇ ਮੀਟਰਾਂ ਦੀ ਓ. ਸੀ. ਆਰ. ਸਕੈਨਿੰਗ ਐੱਪ ਤਕਨੀਕ ਜ਼ਰੀਏ ਬਿਲਿੰਗ ਕਰਵਾਉਣ ਦੀ ਅਤਿ-ਆਧੁਨਿਕ ਮੁਹਿੰਮ ਛੇੜੀ ਹੈ, ਤਾਂ ਕਿ ਸਬੰਧਿਤ ਮੀਟਰ ਰੀਡਰ ਖ਼ਤਕਾਰਾਂ ਵਲੋਂ ਬਿਜਲੀ ਦੇ ਬਾਲੇ ਗਏ ਯੂਨਿਟਾਂ ਨੂੰ ਘੱਟ-ਜ਼ਿਆਦਾ ਕਰ ਕੇ ਮੀਟਰ ਦੀ ਰੀਡਿੰਗ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਘਪਲਾ ਨਾ ਕਰ ਸਕਣ।

ਇਸ ਦੇ ਲਈ ਪਾਵਰਕਾਮ ਵਲੋਂ ਮੀਟਰ ਰੀਡਰਾਂ ਨੂੰ ਬਾਕਾਇਦਾ ਹਾਈ ਤਕਨੀਕ ਨਾਲ ਲੈਸ ਇਲੈਕਟ੍ਰਾਨਿਕ ਡਿਵਾਈਸ ਵੀ ਦਿੱਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਮੀਟਰ ਰੀਡਰਾਂ ਵਲੋਂ ਖ਼ਪਤਕਾਰਾਂ ਦੇ ਨਾਲ ਮੀਟਿੰਗ ਕਰ ਕੇ ਬਿਜਲੀ ਦੇ ਬਿੱਲਾਂ ’ਚ ਸੰਭਾਵਿਤ ਹੇਰਾ-ਫੇਰੀ ਕਰਨ ਦੀਆਂ ਸੰਭਾਵਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਬਿਜਲੀ ਮੀਟਰ ਦੀ ਮੈਨੂਅਲ ਰੀਡਿੰਗ ਲੈਣ ਦੀ ਬਜਾਏ ਓ. ਸੀ. ਆਰ. ਤਕਨੀਕ ਨਾਲ ਆਟੋਮੈਟਿਕ ਰੀਡਿੰਗ ਕਰਨ ਸਬੰਧੀ ਪ੍ਰਾਜੈਕਟ ਨੂੰ ਯੋਜਨਾ ’ਤੇ ਉਤਾਰਿਆ ਗਿਆ ਹੈ, ਤਾਂ ਕਿ ਪਾਵਰਕਾਮ ਵਿਭਾਗ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਦੇ ਨਾਲ ਹੀ ਵਿਭਾਗ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਵਰਗੇ ਗੰਭੀਰ ਮਾਮਲਿਆਂ ਦੇ ਖ਼ਿਲਾਫ਼ ਨਕੇਲ ਕੱਸੀ ਜਾ ਸਕੇ।

ਦੂਜੇ ਪਾਸੇ ਪਿਛਲੇ ਕੁੱਝ ਸਮੇਂ ਦੌਰਾਨ ਜ਼ਿਆਦਾਤਰ ਮੀਟਰ ਰੀਡਰਾਂ ਵਲੋਂ ਖ਼ਪਤਕਾਰਾਂ ਦੇ ਬਿਜਲੀ ਬਿੱਲ ਓ. ਸੀ. ਆਰ. ਤਕਨੀਕ ਨਾਲ ਬਣਾਉਣ ਦੀ ਬਜਾਏ ਮੈਨੂਅਲ ਤੌਰ ’ਤੇ ਬਣਾਏ ਗਏ ਹਨ। ਹਾਲਾਂਕਿ ਇਸ ਦੌਰਾਨ ਮੀਟਰ ਰੀਡਰਾਂ ਵਲੋਂ ਤਰਕ ਦਿੱਤਾ ਗਿਆ ਹੈ ਕਿ ਓ. ਸੀ. ਆਰ. ਡਿਵਾਈਸ ਵਿਚ ਤਕਨੀਕੀ ਫਾਲਟ ਪੈਣ ਕਾਰਨ ਉਨ੍ਹਾਂ ਵਲੋਂ ਖ਼ਪਤਕਾਰਾਂ ਦੇ ਬਿੱਲ ਮੈਨੂਅਲ ਬਣਾਏ ਗਏ ਹਨ ਪਰ ਇਸ ਮਾਮਲੇ ’ਚ ਪਾਵਰਕਾਮ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਮਾਗ ਵਿਚ ਸ਼ੱਕ ਦੀ ਸੂਈ ਇਸ ਲਈ ਤੇਜ਼ੀ ਨਾਲ ਘੁੰਮ ਰਹੀ ਹੈ, ਕਿਉਂਕਿ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਮੀਟਰ ਰੀਡਰਾਂ ਵਲੋਂ ਬਣਾਏ ਗਏ ਬਿਜਲੀ ਖ਼ਪਤਕਾਰਾਂ ਦੇ ਬਿੱਲ ਜ਼ੀਰੋ ਬਣਾਏ ਗਏ ਹਨ ਅਤੇ ਇਹ ਅੰਕੜੇ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਦੇ ਗਲੇ ਤੋਂ ਥੱਲੇ ਨਹੀਂ ਉੱਤਰ ਰਹੇ। ਅਜਿਹੇ ਵਿਚ ਮੀਟਰ ਰੀਡਰਾਂ ਵਲੋਂ ਕੀਤੇ ਗਏ ਸੰਭਾਵਿਤ ਵੱਡੇ ਘਪਲੇ ਦੀਆਂ ਸ਼ੰਕਾਵਾਂ ਨੂੰ ਦੇਖਦੇ ਹੋਏ ਪਾਵਰਕਾਮ ਆਈ. ਟੀ. ਐੱਸ. ਵਲੋਂ ਉਕਤ ਸਾਰੇ ਖ਼ਪਤਕਾਰਾਂ ਨੂੰ ਜਾਰੀ ਕੀਤੇ ਗਏ ਬਿਜਲੀ ਦੇ ਬਿੱਲਾਂ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ