Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

03 ਸਤੰਬਰ, 2025 06:53 PM

ਗੁਰਦਾਸਪੁਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਜਦੋਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੇੜੇ ਜਦੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈ ਰਹੇ ਸਨ ਤਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਈ ਥਾਵਾਂ ਤੋਂ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਮਕੌੜਾ ਪੱਤਣ, ਗਾਹਲੜੀ, ਦੋਰਾਂਗਲਾ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ 324 ਪਿੰਡ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਗਏ ਹਨ।

 

ਉਨ੍ਹਾਂ ਦੱਸਿਆ ਕਿ ਹੜ੍ਹ ਦਾ ਪਾਣੀ ਆਉਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਲ ਪੁਲਸ, ਐੱਨ. ਡੀ. ਆਰ. ਐੱਫ਼., ਬੀ. ਐੱਸ. ਐੱਫ਼., ਅਤੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ 5581 ਵਿਅਕਤੀਆਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।

 

ਇਸ ਮੌਕੇ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਜਿਵੇਂ ਸਮੂਹ ਪੰਜਾਬੀਆਂ ਨੇ ਇਕੱਜੁਟਤਾ ਦਿਖਾਈ ਹੈ ਉਹ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਜ਼ਰੂਰ ਕਾਬੂ ਪਾ ਲਵਾਂਗੇ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਫੋਨ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

 

ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਸਲ ਚੁਣੌਤੀ ਹੜ੍ਹਾਂ ਦੇ ਪਾਣੀ ਦੇ ਘੱਟਣ ਤੋਂ ਬਾਅਦ ਸ਼ੁਰੂ ਹੋਵੇਗੀ, ਕਿਉਂਕਿ ਫਿਰ ਧਿਆਨ ਮੁੜ ਵਸੇਬੇ, ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਅਤੇ ਸਮੇਂ ਸਿਰ ਮੁਆਵਜ਼ਾ ਦੇਣ ਵੱਲ ਕੇਂਦਰਿਤ ਹੋਵੇਗਾ। ਉਨ੍ਹਾਂ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਵੱਧ ਤੋਂ ਵੱਧ ਥਾਵਾਂ 'ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀ ਤੁਰੰਤ ਲੋੜ `ਤੇ ਜ਼ੋਰ ਦਿੱਤਾ। ਰਾਜਪਾਲ ਕਟਾਰੀਆ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਭਾਰਤੀ ਫੌਜ, ਬੀ.ਐੱਸ.ਐੱਫ. ਅਤੇ ਐਨ.ਡੀ.ਆਰ.ਐੱਫ. ਅਤੇ ਸਭ ਤੋਂ ਵੱਧ ਪੰਜਾਬ ਦੇ ਲੋਕਾਂ ਦੇ ਅਣਥੱਕ ਯਤਨਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਭਾਵਨਾ ਇਸ ਸੰਕਟ ਦੀ ਘੜੀ ਵਿੱਚ ਬਹੁਤ ਮਜ਼ਬੂਤ ਹੈ।


ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮਿਡਲ ਸਕੂਲ ਨੜ੍ਹਾਂਵਾਲੀ ਵਿਖੇ ਸਥਾਪਿਤ ਕੀਤੇ ਰਾਹਤ ਕੈਂਪ ਦਾ ਦੌਰਾ ਵੀ ਕੀਤਾ ਅਤੇ ਬੇਘਰ ਹੋਏ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਦੇ ਜਾਨਵਰਾਂ ਦੀ ਸੁਰੱਖਿਆ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਐਂਟੀ ਸਨੇਕ ਵੈਨਮ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ, ਕਿਉਂਕਿ ਪਾਣੀ ਭਰਨ ਕਾਰਨ ਸੱਪਾਂ ਦੇ ਡੰਗਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ।
ਸਥਾਨਕ ਨਿਵਾਸੀਆਂ ਨੇ ਸ਼ੱਕੀ ਨਾਲਾ (ਜਿਸ ਨੂੰ ਕਿਰਨ ਨਾਲਾ ਵੀ ਕਿਹਾ ਜਾਂਦਾ ਹੈ) ਤੋਂ ਸਥਾਈ ਰਾਹਤ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਇਹ ਨਾਲਾ ਹਰ ਸਾਲ ਮਾਨਸੂਨ ਦੇ ਮੌਸਮ ਦੌਰਾਨ ਉਨ੍ਹਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਭਵਿੱਖ ਵਿੱਚ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਇਸਦਾ ਕੋਈ ਪੱਕਾ ਹੱਲ ਕੀਤਾ ਜਾਵੇ ਅਤੇ ਨਜ਼ਾਇਜ ਕਬਜ਼ੇ ਹਟਾਏ ਜਾਣ।

 

ਇਸ ਤੋਂ ਬਾਅਦ ਰਾਜਪਾਲ ਵੱਲੋਂ ਬਹਿਰਾਮਪੁਰ ਵਿਖੇ ਬੀ. ਐੱਸ. ਐੱਫ਼, ਫ਼ੌਜ, ਐੱਨ. ਡੀ. ਆਰ. ਐੱਫ਼. ਅਤੇ ਸਥਾਨਿਕ ਲੋਕਾਂ ਨਾਲ ਮੀਟਿੰਗ ਕਰਕੇ ਇਲਾਕੇ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ। ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਨੇ ਰਾਜਪਾਲ ਪੰਜਾਬ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਮਕੌੜਾ ਪੱਤਣ `ਤੇ ਰਾਵੀ ਦਰਿਆ `ਤੇ ਪੱਕਾ ਪੁਲ ਬਣਾਉਣ ਦੀ ਮੰਗ ਵੀ ਕੀਤੀ। ਰਾਜਪਾਲ ਨੇ ਇਲਾਕਾ ਵਾਸੀਆਂ ਦੀਆਂ ਇਨ੍ਹਾਂ ਮੰਗਾਂ ਸਬੰਧੀ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੇ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਕੋਲੋਂ ਇਮਦਾਦ ਦਿਵਾਉਣ ਲਈ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਦੇ ਜਵਾਨਾਂ ਨਾਲ ਵੀ ਮੁਲਾਕਾਤ ਅਤੇ ਰਾਹਤ ਕਾਰਜਾਂ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸ਼ਾਬਾਸ਼ੀ ਦਿੱਤੀ।


ਇਸ ਮੌਕੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵੀ.ਪੀ. ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਸ ਨਾਨਕ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ. ਡੀ. ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਐੱਸ. ਡੀ. ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ