ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨਾਲ ਵੱਖ- ਵੱਖ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈ ਹੈ। ਸਹਿਮਤੀ ਬਣਨ ਮਗਰੋਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਜਾਰੀ ਕੀਤਾ 27 ਅਗਸਤ ਵਾਲਾ ਸ਼ੋਅ ਕੌਜ਼ ਨੋਟਿਸ ਵੀ ਵਾਪਸ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੀ. ਏ. ਮਾਮਲੇ ਵਿਚ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਫਿਲਹਾਲ ਇਸ ਮੀਟਿੰਗ ਬਾਰੇ ਮਿੱਥੀ ਤਾਰੀਖ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਮੁਲਾਜ਼ਮਾਂ ਨੇ ਪਹਿਲਾਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਸਰਕਾਰ ਨੇ ਬੀਤੇ ਦਿਨੀਂ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ 'ਨੌ ਪੇਅ ਨੌ ਵਰਕ' ਦਾ ਫਾਰਮੂਲਾ ਅਪਣਾਇਆ ਸੀ ਜਿਸ ਮਗਰੋਂ ਮੁਲਾਜਮਾਂ ਨੇ ਵੀ ਹੜਤਾਲ ਅੱਗੇ ਵਧਾ ਦਿੱਤੀ ਸੀ ਅਤੇ ਅੱਜ ਵੀ ਹੜਤਾਲ ਕਰਨ ਦਾ ਫੈਸਲਾ ਲਿਆ ਸੀ। ਇਸ ਵਿਚਾਲੇ ਮੁਲਾਜ਼ਮਾਂ ਦੀ ਅੱਜ ਚੀਫ ਸੈਕਟਰੀ ਨਾਲ ਮੀਟਿੰਗ ਅਤੇ ਦੋਵਾਂ ਧਿਰਾਂ ਵਿਚਾਲੇ ਬਣੀ ਸਹਿਮਤੀ ਮਗਰੋਂ ਮੁਲਾਜ਼ਮਾਂ ਨੇ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ।