Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ ਭਾਜਪਾ ਸਰਕਾਰ ਜ਼ਰੂਰੀ: ਨਾਇਬ ਸੈਣੀ

01 ਮਾਰਚ, 2026 04:57 PM

ਦੀਨਾਨਗਰ : ਦੀਨਾਨਗਰ ਵਿਖੇ ਪੰਜਾਬ ਪੱਧਰੀ ਸੈਣੀ ਸਭਾ ਵੱਲੋਂ ਕਰਵਾਏ ਗਏ ਇੱਕ ਵਿਸ਼ੇਸ਼ ਪ੍ਰੋਗਰਾਮ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਜਿੱਥੇ ਪੰਜਾਬ ਦੀ ਅਮੀਰ ਵਿਰਾਸਤ ਦੀ ਸ਼ਲਾਘਾ ਕੀਤੀ, ਉੱਥੇ ਹੀ ਸੂਬੇ ਦੀ ਮੌਜੂਦਾ ਸਥਿਤੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਵੀ ਕੀਤਾ। ਮੁੱਖ ਮੰਤਰੀ ਸੈਣੀ ਨੇ ਪੰਜਾਬ ਨੂੰ ਅਧਿਆਤਮਿਕਤਾ ਅਤੇ ਕੁਰਬਾਨੀਆਂ ਦੀ ਧਰਤੀ ਦੱਸਦਿਆਂ ਕਿਹਾ ਕਿ ਇਸ ਧਰਤੀ ਨੇ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹ ਕੇ ਦੇਸ਼ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ।


ਗੁਰਦਾਸਪੁਰ ਦੀ ਧਰਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 1947 ਦੀ ਵੰਡ ਤੋਂ ਬਾਅਦ ਇੰਨਾ ਦੁੱਖ ਝੱਲਣ ਦੇ ਬਾਵਜੂਦ, ਅਸੀਂ ਅਜੇ ਵੀ ਇੱਥੇ ਹਾਂ। ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ ਵਿੱਚ ਪੜ੍ਹਾਈ ਕੀਤੀ ਹੈ ਅਤੇ ਉਹ ਇਸ ਖੇਤਰ ਦੇ ਲੋਕਾਂ ਦੇ ਆਪਸੀ ਭਾਈਚਾਰੇ ਅਤੇ ਅਟੁੱਟ ਵਿਸ਼ਵਾਸ ਤੋਂ ਭਲੀ-ਭਾਂਤ ਜਾਣੂ ਹਨ। ਕਈ ਵਾਰ ਜਦੋਂ ਹਾਲਾਤ ਇੰਨੇ ਭਿਆਨਕ ਹੋ ਜਾਂਦੇ ਹਨ, ਲੋਕ ਅਜੇ ਵੀ ਆਪਣਾ ਆਤਮਵਿਸ਼ਵਾਸ ਬਰਕਰਾਰ ਰੱਖਦੇ ਹਨ।


ਸੈਣੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪਹੁੰਚਣ 'ਤੇ ਨਾਇਬ ਸੈਣੀ ਨੇ ਕਿਹਾ ਕਿ ਉਹ ਇੱਥੇ ਇੱਕ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਤੁਹਾਡੇ 'ਪੁੱਤਰ ਅਤੇ ਭਰਾ' ਵਜੋਂ ਆਏ ਹਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ਲਈ 24 ਘੰਟੇ ਖੁੱਲ੍ਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਉਨ੍ਹਾਂ ਨੂੰ ਜੋ ਸਨਮਾਨ ਮਿਲਿਆ ਹੈ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਹੀ ਸੰਭਵ ਹੋਇਆ ਹੈ। ਨਾਇਬ ਸੈਣੀ ਨੇ ਕਿਹਾ ਇੱਥੇ ਮੌਜੂਦ ਸਾਰੀਆਂ ਬਜ਼ੁਰਗ ਮਾਵਾਂ ਨੂੰ ਸਲਾਮ ਕਰਦਾ ਹਾਂ ਅਤੇ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਜੇਕਰ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੋਟ ਨਾ ਦਿੱਤੀ ਹੁੰਦੀ, ਤਾਂ ਮੈਨੂੰ ਇੱਥੇ ਆਉਣ ਦਾ ਸਨਮਾਨ ਕਦੇ ਨਹੀਂ ਮਿਲਦਾ।


ਇਸ ਮੌਕੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ 'ਤੇ ਨਿਸ਼ਾਨਾ ਸੂਬੇ ਦੀ ਮੌਜੂਦਾ ਸਥਿਤੀ 'ਤੇ ਬੋਲਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ (ਲਾਅ ਐਂਡ ਆਰਡਰ) ਦੀ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਲਗਾਤਾਰ ਵਧ ਰਿਹਾ ਹੈ। ਮੌਜੂਦਾ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰ ਦੇ ਕੁਝ ਮਹੀਨੇ ਹੀ ਬਾਕੀ ਹਨ ਤਾਂ ਫਿਰ ਵੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪੰਜਾਬ 'ਚ ਸੁਧਾਰ ਲਿਆਉਣਾ ਹੈ ਤਾਂ ਇੱਥੇ ਭਾਜਪਾ ਦੀ ਸਰਕਾਰ ਲਿਆਉਣੀ ਬਹੁਤ ਜ਼ਰੂਰੀ ਹੈ। ਇਸ ਪ੍ਰੋਗਰਾਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਸਮੇਤ ਸੈਣੀ ਸਮਾਜ ਸਭਾ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

 

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ