ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਪੰਜਾਬ ਦੌਰੇ 'ਤੇ ਆ ਰਹੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਬਣਨ ਮਗਰੋਂ ਇਹ ਉਨ੍ਹਾਂ ਦਾ ਪਹਿਲਾ ਪੰਜਾਬ ਦੌਰਾ ਹੈ। ਉਹ ਦੋ ਦਿਨ ਪੰਜਾਬ ਵਿਚ ਰਹਿਣਗੇ।
ਜਾਣਕਾਰੀ ਮੁਤਾਬਕ, ਨਿਤਿਨ ਨਬੀਨ 20 ਤੇ 21 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ। ਸਭ ਤੋਂ ਪਹਿਲਾਂ ਉਹ ਅੰਮ੍ਰਿਤਸਰ ਆਉਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਚ ਸੀਸ ਨਿਵਾਉਣਗੇ। ਇਸ ਮਗਰੋਂ ਉਹ ਸੂਬੇ ਦੇ ਹੋਰ ਸ਼ਹਿਰਾਂ ਵਿਚ ਵੀ ਜਾਣਗੇ ਤੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਅਤੇ ਸੰਗਠਨ ਦੀ ਮਜਬੂਤੀ ਲਈ ਰਣਨੀਤੀ ਬਣਾਉਣਗੇ।