ਖੰਨਾ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨਾਲ ਚਾਲਾਂ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਸਾਡਾ ਸਟੈਂਡ ਬਿਲਕੁਲ ਕਲੀਅਰ ਹੈ। ਸਾਡੇ ਕੋਲ ਇਕ ਵੀ ਬੂੰਦ ਫਾਲਤੂ ਨਹੀਂ ਹੈ।
ਉਹ ਲੁਧਿਆਣਾ ਦੇ ਮੇਅਰ ਇੰਦਰਜੀਤ ਕੌਰ ਦੇ ਮਾਤਾ ਦੇ ਦੇਹਾਂਤ ਮਗਰੋਂ ਦੋਰਾਹਾ ਵਿਖੇ ਮੇਅਰ ਦੇ ਘਰ ਅਫ਼ਸੋਸ ਕਰਨ ਆਏ ਸੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਹੀ ਸਾਫ਼ ਕਰ ਦਿੱਤਾ ਸੀ ਕਿ ਸਾਡੇ ਕੋਲ ਇਕ ਬੂੰਦ ਵੀ ਪਾਣੀ ਫਾਲਤੂ ਨਹੀਂ ਹੈ, ਜੋ ਅਸੀਂ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਦੇ ਸੱਕੀਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਬਾਰੇ ਸਾਡਾ ਕੱਲ੍ਹ ਵੀ ਇਹੋ ਸਟੈਂਡ ਸੀ, ਅੱਜ ਵੀ ਇਹੋ ਹੈ ਤੇ ਅੱਗੇ ਵੀ ਇਹੋ ਰਹੇਗਾ।