Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਪੰਜਾਬ ਨੂੰ ਲੈ ਮੁੜ ਬੋਲੀ ਕੰਗਨਾ ਰਣੌਤ, ਸ਼ਰੇਆਮ ਆਖੀ ਇਹ ਵੱਡੀ ਗੱਲ

20 ਜਨਵਰੀ, 2025 04:40 PM

ਮੁੰਬਈ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' 17 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ ਪਰ ਇਸ ਦੇ ਵਿਵਾਦ ਹਾਲੇ ਵੀ ਰੁਕ ਨਹੀਂ ਰਹੇ ਹਨ। ਬੰਗਲਾਦੇਸ਼ 'ਚ ਜਿੱਥੇ 'ਐਮਰਜੈਂਸੀ' 'ਤੇ ਪਾਬੰਦੀ ਲੱਗੀ ਹੋਈ ਹੈ, ਉਥੇ ਦੇਸ਼ 'ਚ ਵੀ ਇਸ ਦਾ ਵਿਰੋਧ ਕਰਨ ਵਾਲੇ ਲੋਕ ਘੱਟ ਨਹੀਂ ਹਨ। ਪੰਜਾਬ 'ਚ ਲੋਕਾਂ ਦੇ ਭਾਰੀ ਵਿਰੋਧ ਤੋਂ ਬਾਅਦ ਹੁਣ ਸੂਬੇ 'ਚ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਗਈ ਹੈ।

ਹੁਣ ਕੰਗਨਾ ਨੇ ਆਖੀ ਵੱਡੀ ਗੱਲ
ਹਾਲ ਹੀ 'ਚ ਕੰਗਨਾ ਰਣੌਤ ਨੇ ਇੱਕ ਵੀਡੀਓ ਸਾਂਝੀ ਕਰਕੇ ਫ਼ਿਲਮ ਨਾ ਲੱਗਣ 'ਤੇ ਆਪਣੀ ਭਾਵਨਾ ਸਾਂਝੀ ਕੀਤੀ ਹੈ ਅਤੇ ਕਿਹਾ, ''ਮੈਂ ਤੁਹਾਡਾ ਸਾਰਿਆਂ ਦਾ ਦਿਲ ਤੋਂ ਧੰਨਵਾਦ ਕਰਦੀ ਹਾਂ ਕਿ ਤੁਸੀਂ ਸਾਰਿਆਂ ਨੇ ਸਾਡੀ ਫ਼ਿਲਮ ਨੂੰ ਇੰਨਾ ਪਿਆਰ ਦਿੱਤਾ ਅਤੇ ਸਨਮਾਨ ਦਿੱਤਾ। ਸਾਡੇ ਕੋਲ ਸ਼ਬਦ ਨਹੀਂ ਹਨ ਇਸ ਨੂੰ ਵਿਅਕਤ ਕਰਨ ਲਈ ਪਰ ਮੇਰੇ ਦਿਲ 'ਚ ਅਜੇ ਵੀ ਦਰਦ ਹੈ, ਪੰਜਾਬ...ਇੰਡਸਟਰੀ 'ਚ ਕਿਹਾ ਜਾਂਦਾ ਸੀ ਕਿ ਪੰਜਾਬ 'ਚ ਮੇਰੀਆਂ ਫ਼ਿਲਮਾਂ ਸਭ ਤੋਂ ਚੰਗਾ ਪਰਫਾਰਮ ਕਰਦੀਆਂ ਹਨ ਅਤੇ ਅੱਜ ਇੱਕ ਦਿਨ ਹੈ, ਜਦੋਂ ਪੰਜਾਬ 'ਚ ਮੇਰੀ ਫ਼ਿਲਮ ਨੂੰ ਰਿਲੀਜ਼ ਹੀ ਨਹੀਂ ਹੋਣ ਦਿੱਤਾ ਗਿਆ ਹੈ। ਇਸ ਤਰ੍ਹਾਂ ਦੇ ਹਮਲੇ ਕੈਨੇਡਾ 'ਚ ਵੀ ਕੀਤੇ ਗਏ ਹਨ, ਕੁੱਝ ਚੋਣਵੇਂ ਲੋਕਾਂ ਨੇ ਅੱਗ ਲਾਈ ਹੋਈ ਹੈ ਅਤੇ ਇਸ ਅੱਗ 'ਚ ਮੈਂ ਅਤੇ ਤੁਸੀਂ ਜਲ ਰਹੇ ਹਾਂ।'' ਅਦਾਕਾਰਾ ਨੇ ਅੱਗੇ ਕਿਹਾ, ''ਦੋਸਤੋ, ਮੇਰੀ ਫ਼ਿਲਮ, ਮੇਰੇ ਵਿਚਾਰ ਅਤੇ ਮੇਰਾ ਦੇਸ਼ ਪ੍ਰਤੀ ਕੀ ਪਿਆਰ ਹੈ, ਉਹ ਇਸ ਫ਼ਿਲਮ 'ਚ ਪ੍ਰਦਰਸ਼ਿਤ ਹੁੰਦਾ ਹੈ। ਤੁਸੀਂ ਇਹ ਫ਼ਿਲਮ ਖੁਦ ਦੇਖ ਕੇ ਫੈਸਲਾ ਕਰੋ ਕਿ ਇਹ ਫ਼ਿਲਮ ਜੋੜਦੀ ਹੈ ਜਾਂ ਤੋੜਦੀ ਹੈ। ਮੈਂ ਬਸ ਹੋਰ ਨਹੀਂ ਕਹਾਂਗੀ।''

ਪੰਜਾਬ 'ਚ ਕਿਉਂ ਬੈਨ ਹੋਈ 'ਐਮਰਜੈਂਸੀ'?
ਪੰਜਾਬ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। SGPC ਨੇ ਫ਼ਿਲਮ 'ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਇਲਜ਼ਾਮ ਲਗਾਇਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਪੱਤਰ 'ਚ ਲਿਖਿਆ, ‘ਫ਼ਿਲਮ 'ਐਮਰਜੈਂਸੀ' ਨੂੰ ਪੰਜਾਬ 'ਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇ, ਕਿਉਂਕਿ ਇਹ ਸਿੱਖਾਂ ਨੂੰ ਸਿਆਸੀ ਤੌਰ ’ਤੇ ਬਦਨਾਮ ਕਰਨ ਦੇ ਉਦੇਸ਼ ਨਾਲ ਬਣਾਈ ਗਈ ਹੈ।'' ਪ੍ਰਸਤਾਵ 'ਚ ਮੰਗ ਕੀਤੀ ਗਈ ਕਿ ਸੂਬਾ ਸਰਕਾਰ ਫ਼ਿਲਮ ਨੂੰ ਪੰਜਾਬ 'ਚ ਰਿਲੀਜ਼ ਹੋਣ ਤੋਂ ਰੋਕੇ। ਇਸ ਤੋਂ ਇਲਾਵਾ ਫ਼ਿਲਮ 'ਐਮਰਜੈਂਸੀ' ਖ਼ਿਲਾਫ਼ ਵੀਰਵਾਰ ਨੂੰ ਅੰਮ੍ਰਿਤਸਰ 'ਚ ਲੋਕਾਂ ਨੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੰਮ੍ਰਿਤਸਰ ਡੀਸੀ ਦਫ਼ਤਰ ਪਹੁੰਚ ਕੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਅਤੇ ਹੁਣ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਗਈ ਹੈ।

ਕੰਗਨਾ ਨੇ ਕੀਤਾ ਸੀ ਟਵੀਟ
ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਟਵੀਟ 'ਤੇ ਕੰਗਨਾ ਨੇ ਪਹਿਲਾਂ ਲਿਖਿਆ ਸੀ, ''ਇਹ ਕਲਾ ਅਤੇ ਕਲਾਕਾਰੀ ਦਾ ਪੂਰੀ ਤਰ੍ਹਾਂ ਨਾਲ ਸ਼ੋਸ਼ਣ ਹੈ, ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟਾਂ ਆ ਰਹੀਆਂ ਹਨ ਕਿ ਇਹ ਲੋਕ 'ਐਮਰਜੈਂਸੀ' ਸਕ੍ਰੀਨਿੰਗ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਮੈਂ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਕਰਦੀ ਹਾਂ, ਮੈਂ ਸਿੱਖ ਧਰਮ ਨੂੰ ਬਹੁਤ ਨੇੜਿਓ ਦੇਖਿਆ ਹੈ ਅਤੇ ਉਸ ਦਾ ਸਤਿਕਾਰ ਵੀ ਕਰਦੀ ਹਾਂ। ਇਹ ਸਰਾਸਰ ਝੂਠ ਹੈ ਅਤੇ ਮੇਰੇ ਅਕਸ ਨੂੰ ਖ਼ਰਾਬ ਕਰਨ ਅਤੇ ਮੇਰੀ ਫ਼ਿਲਮ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।''

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼