Monday, April 27, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੰਜਾਬ ਪੁਲਸ ਦੇ ਇਹ ਅਧਿਕਾਰੀ/ਕਰਮਚਾਰੀ ਹੋਣਗੇ ਸਨਮਾਨਤ, ਜਾਰੀ ਹੋਈ ਸੂਚੀ

14 ਅਗਸਤ, 2025 06:43 PM

ਚੰਡੀਗੜ੍ਹ : ਪੰਜਾਬ ਪੁਲਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 79ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐੱਮਡੀਐੱਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐੱਮਐੱਮਐੱਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐੱਸ ਅਧਿਕਾਰੀ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਸਟੇਟ ਆਰਮਡ ਪੁਲਸ ਪੰਜਾਬ ਐੱਮ.ਐੱਫ. ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ, ਕਾਊਂਟਰ ਇੰਟੈਲੀਜੈਂਸ, ਲੁਧਿਆਣਾ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਇਕ ਆਈਪੀਐੱਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਸ (ਆਈਜੀਪੀ) ਇੰਟੈਲੀਜੈਂਸ-II ਗੁਰਦਿਆਲ ਸਿੰਘ ਅਤੇ ਇਕ ਪੀਪੀਐੱਸ-ਅਧਿਕਾਰੀ ਡੀਐੱਸਪੀ ਐੱਸਐੱਸਓਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿਚ ਇੰਸਪੈਕਟਰ ਸਤਿੰਦਰ ਕੁਮਾਰ, ਇੰਸਪੈਕਟਰ ਦੀਪਕ ਕੁਮਾਰ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਤੇਜਿੰਦਰਪਾਲ ਸਿੰਘ, ਐੱਸਆਈ ਅਮਰੀਕ ਸਿੰਘ, ਐੱਸਆਈ ਸੰਜੀਵ ਕੁਮਾਰ, ਐੱਸਆਈ ਅੰਮ੍ਰਿਤਪਾਲ ਸਿੰਘ, ਐੱਸਆਈ ਅਨਿਲ ਕੁਮਾਰ, ਐੱਸਆਈ ਭੁਪਿੰਦਰ ਸਿੰਘ, ਏਐੱਸਆਈ ਜਸਵਿੰਦਰਜੀਤ ਸਿੰਘ, ਏਐੱਸਆਈ ਕੁਲਦੀਪ ਸਿੰਘ ਅਤੇ ਐੱਸਆਈ ਕ੍ਰਿਸ਼ਨ ਕੁਮਾਰ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿਚ ਬਹੁਤ ਮਹੱਤਵਪੂਰਨ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ