Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

12 ਅਗਸਤ, 2025 09:03 PM

ਚੰਡੀਗੜ੍ਹ/ਜਲੰਧਰ, - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਮਾਡਿਊਲ ਪਾਕਿਸਤਾਨ ਸਥਿਤ ਬੀਕੇਆਈ ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁਰ, ਰਾਜਸਥਾਨ; ਸੋਨੂੰ ਕੁਮਾਰ ਉਰਫ਼ ਕਾਲੀ ਵਾਸੀ ਪਿੰਡ ਕਾਲਾ ਸੰਘੀਆਂ, ਕਪੂਰਥਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ 86ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਨੇ ਹਾਲ ਹੀ ਵਿੱਚ ਐਸਬੀਐਸ ਨਗਰ ਵਿੱਚ ਹੋਏ ਇੱਕ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਯੋਜਨਾ ਬਣਾਈ ਸੀ।

ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 7 ਅਗਸਤ, 2025 ਨੂੰ ਐਸਬੀਐਸ ਨਗਰ ਵਿੱਚ ਸ਼ਰਾਬ ਦੇ ਠੇਕੇ 'ਤੇ ਗ੍ਰਨੇਡ ਹਮਲਾ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਕਾਰਕੁਨਾਂ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਅਜਿਹੇ ਹਮਲੇ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ-ਅਧਾਰਤ ਜ਼ੀਸ਼ਾਨ ਅਖਤਰ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ ਜੋ ਕਿ ਪਾਕਿਸਤਾਨ-ਅਧਾਰਤ ਬੀਕੇਆਈ ਸੰਚਾਲਕ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ, ਦੇ ਸਿੱਧੇ ਸੰਪਰਕ ਵਿੱਚ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਇਸ ਅੱਤਵਾਦੀ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਹੋਰ ਯੋਜਨਾਬੱਧ ਹਮਲਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਏਆਈਜੀ ਸੀਆਈ ਜਲੰਧਰ ਨਵਜੋਤ ਮਾਹਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਸ ਕਾਰਵਾਈ ਦੌਰਾਨ, ਇਹ ਪੰਜੇ ਦੋਸ਼ੀ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਕਾਬੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਸੋਨੂੰ ਉਰਫ਼ ਕਾਲੀ ਨੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਸਵੈ-ਰੱਖਿਆ ਵਿੱਚ, ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਸੋਨੂੰ ਉਰਫ਼ ਕਾਲੀ ਨੂੰ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀ ਮੁਲਜ਼ਮ ਨੂੰ ਤੁਰੰਤ ਐਸਬੀਐਸ ਨਗਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਇਸ ਸਬੰਧੀ, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 324(5) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ