Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

26 ਜੂਨ, 2026 08:39 PM

ਚੰਡੀਗੜ੍ਹ : ਨਾਗਰਿਕਾਂ ਦੇ ਹਰ ਪੈਸੇ ਦਾ ਹਿਸਾਬ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਾਇਬਰ ਧੋਖਾਧੜੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ, ਪੰਜਾਬ ਪੁਲਿਸ ਦੇ ਰਾਜ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਸਾਇਬਰ ਅਪਰਾਧੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਸਮੇਂ ਸਿਰ ਕਾਰਵਾਈ, ਉੱਨਤ ਤਕਨਾਲੋਜੀ ਅਤੇ ਬਾਰੀਕੀ ਨਾਲ ਵਿੱਤੀ ਨਿਗਰਾਨੀ ਰਾਹੀਂ ਇਸ ਡਿਵੀਜ਼ਨ ਨੇ ਸੰਗਠਿਤ ਸਾਇਬਰ ਅਪਰਾਧ ਖ਼ਿਲਾਫ਼ ਰਾਜ ਦੀ ਕਾਰਵਾਈ ਨੂੰ ਮਜ਼ਬੂਤ ਕੀਤਾ ਹੈ ਅਤੇ ਚੋਰੀ ਕੀਤੇ ਪੈਸੇ ਦੀ ਰਿਕਵਰੀ ਵੀ ਬਿਹਤਰ ਕੀਤੀ ਹੈ।

ਸਮੇਂ ਸਿਰ ਸ਼ੱਕੀ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਨਾਲ ਸਾਇਬਰ ਠੱਗਾਂ ਨੂੰ ਪੈਸਾ ਕੱਢਣ ਤੋਂ ਰੋਕਿਆ ਗਿਆ ਹੈ ਅਤੇ ਪੀੜਤਾਂ ਦੀ ਰਕਮ ਵਾਪਸ ਮਿਲਣ ਦੀ ਸੰਭਾਵਨਾ ਵੀ ਵਧੀ ਹੈ।

ਪਿਛਲੇ ਇੱਕ ਸਾਲ ਵਿੱਚ ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਹਨ, ਜਿਨ੍ਹਾਂ ਵਿੱਚ ਲਗਭਗ 540.34 ਕਰੋੜ ਰੁਪਏ ਦੇ ਲੈਣ-ਦੇਣ ਸ਼ਾਮਲ ਸਨ। 2024 ਤੋਂ ਹੁਣ ਤੱਕ ਕਰੀਬ 64 ਕਰੋੜ ਰੁਪਏ ਦੀ ਰਕਮ ਪੀੜਤਾਂ ਨੂੰ ਵਾਪਸ ਕੀਤੀ ਗਈ ਹੈ, ਜਿਸ ਵਿੱਚ ਲਗਭਗ 38.42 ਕਰੋੜ ਰੁਪਏ 1 ਜਨਵਰੀ 2025 ਤੋਂ ਬਾਅਦ ਰਿਕਵਰ ਹੋਏ ਹਨ। ਇਸੇ ਸਮੇਂ ਦੌਰਾਨ ਰਾਜ ਵਿੱਚ 62,253 ਸਾਇਬਰ ਅਪਰਾਧ ਦੇ ਮਾਮਲੇ ਦਰਜ ਕੀਤੇ ਗਏ ਹਨ।

ਪਿਛਲੇ ਵਿੱਤੀ ਸਾਲ ਵਿੱਚ ਧੋਖਾਧੜੀ ਨਾਲ ਜੁੜੀ ਰਕਮ ਨੂੰ ਫ੍ਰੀਜ਼ ਕਰਨ ਦੀ ਦਰ 16.13 ਫੀਸਦ ਤੋਂ ਵਧ ਕੇ 23.43 ਫੀਸਦ ਹੋ ਗਈ, ਜੋ ਵਿੱਤੀ ਰਿਕਵਰੀ ਵਿੱਚ ਮਹੱਤਵਪੂਰਨ ਸੁਧਾਰ ਨੂੰ ਦਰਸਾਉਂਦਾ ਹੈ।

ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ,”ਸਾਇਬਰ ਧੋਖਾਧੜੀ ਗਿਰੋਹਾਂ ਖ਼ਿਲਾਫ਼ ਵੱਡੀ ਕਾਰਵਾਈ ਨਾਲ ਨਾ ਸਿਰਫ਼ ਹਜ਼ਾਰਾਂ ਬੈਂਕ ਖਾਤੇ ਫ੍ਰੀਜ਼ ਹੋਏ ਹਨ ਅਤੇ ਧੋਖਾਧੜੀ ਦੀ ਰਕਮ ਵਾਪਸ ਮਿਲੀ ਹੈ, ਸਗੋਂ ਦੇਸ਼ ਭਰ ਵਿੱਚ ਸਰਗਰਮ ਸੰਗਠਿਤ ਸਾਇਬਰ ਅਪਰਾਧ ਨੈੱਟਵਰਕ ਦਾ ਵੀ ਪਰਦਾਫਾਸ਼ ਹੋਇਆ ਹੈ।”

ਉਨ੍ਹਾਂ ਕਿਹਾ, ”ਜਾਂਚ ਵਿੱਚ ਸਾਇਬਰ ਅਪਰਾਧੀਆਂ ਦੇ ਤਰੀਕਿਆਂ, ਵਿੱਤੀ ਲੈਣ-ਦੇਣ ਅਤੇ ਅੰਤਰ-ਰਾਜੀ ਸਬੰਧਾਂ ਦੀ ਪਛਾਣ ਵਿੱਚ ਮਹੱਤਵਪੂਰਨ ਸਫਲਤਾ ਮਿਲੀ ਹੈ। ਸਮੇਂ ਸਿਰ ਕਾਰਵਾਈ ਅਤੇ ਆਧੁਨਿਕ ਤਕਨਾਲੋਜੀ ਰਾਹੀਂ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਧੋਖਾਧੜੀ ਨੈੱਟਵਰਕ ਨੂੰ ਕਮਜ਼ੋਰ ਕੀਤਾ ਹੈ, ਨਾਗਰਿਕਾਂ ਦੀ ਬੱਚਤ ਦੀ ਸੁਰੱਖਿਆ ਕੀਤੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।”

ਜ਼ਿਲ੍ਹਿਆਂ ਵਿੱਚ ਜਲੰਧਰ ਕਮਿਸ਼ਨਰੇਟ ਵਿੱਚ ਸਭ ਤੋਂ ਵੱਧ 16,032 ਬੈਂਕ ਖਾਤੇ ਫ੍ਰੀਜ਼ ਕੀਤੇ ਗਏ, ਜਿਸ ਨਾਲ 6,81,00,323 ਰੁਪਏ ਦੀ ਰਿਕਵਰੀ ਹੋਈ। ਇਸ ਤੋਂ ਬਾਅਦ ਕਪੂਰਥਲਾ ਵਿੱਚ 7,344 ਖਾਤੇ ਫ੍ਰੀਜ਼ ਹੋਏ ਅਤੇ 2,56,00,037 ਰੁਪਏ ਦੀ ਰਿਕਵਰੀ ਹੋਈ। ਹੁਸ਼ਿਆਰਪੁਰ ਵਿੱਚ 7,201 ਖਾਤੇ ਫ੍ਰੀਜ਼ ਕਰਕੇ 3,96,29,152 ਰੁਪਏ ਦੀ ਰਿਕਵਰੀ ਕੀਤੀ ਗਈ, ਜਦਕਿ ਫਿਰੋਜ਼ਪੁਰ ਵਿੱਚ 6,930 ਖਾਤੇ ਫ੍ਰੀਜ਼ ਹੋਏ ਅਤੇ 93,16,954 ਰੁਪਏ ਦੀ ਰਿਕਵਰੀ ਹੋਈ।

ਇਸੇ ਤਰ੍ਹਾਂ ਤਰਨਤਾਰਨ ਵਿੱਚ 5,229 ਖਾਤੇ ਫ੍ਰੀਜ਼ ਕੀਤੇ ਗਏ, ਜਿਸ ਨਾਲ 6,97,65,710 ਰੁਪਏ ਦੀ ਰਿਕਵਰੀ ਹੋਈ। ਜਲੰਧਰ ਦਿਹਾਤੀ ਵਿੱਚ 4,475 ਖਾਤੇ ਫ੍ਰੀਜ਼ ਕਰਕੇ 55,94,632 ਰੁਪਏ ਦੀ ਰਿਕਵਰੀ ਕੀਤੀ ਗਈ। ਇਸ ਤੋਂ ਇਲਾਵਾ ਸੰਗਰੂਰ ਵਿੱਚ 1,760 ਅਤੇ ਫਤਿਹਗੜ੍ਹ ਸਾਹਿਬ ਵਿੱਚ 2,685 ਬੈਂਕ ਖਾਤੇ ਫ੍ਰੀਜ਼ ਕੀਤੇ ਗਏ।

ਇੱਕ ਵੱਡੀ ਸਫਲਤਾ ਵਿੱਚ ਕੈਨੇਡਾ ਵਿੱਚ ਰਹਿੰਦੇ ਇੱਕ ਪੰਜਾਬੀ ਨਾਗਰਿਕ ਨਾਲ ਜੁੜੇ ਸਾਇਬਰ ਧੋਖਾਧੜੀ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਵਿੱਚ ਸੋਸ਼ਲ ਮੀਡੀਆ ਰਾਹੀਂ ਬਲੈਕਮੇਲਿੰਗ ਕੀਤੀ ਗਈ ਸੀ। ਪੀੜਤ ਨਾਲ ਸੋਸ਼ਲ ਮੀਡੀਆ ਰਾਹੀਂ ਆਨਲਾਈਨ ਅਰਦਾਸ (ਪ੍ਰਾਰਥਨਾ) ਦੇ ਨਾਮ ’ਤੇ ਸੰਪਰਕ ਕੀਤਾ ਗਿਆ, ਉਸਨੂੰ ਵੀਡੀਓ ਭੇਜਣ ਲਈ ਮਜਬੂਰ ਕੀਤਾ ਗਿਆ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕੀਤਾ ਗਿਆ।

ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 3,49,100 ਰੁਪਏ ਦੇ ਨਾਲ 500 ਅਮਰੀਕੀ ਡਾਲਰ ਬਰਾਮਦ ਕੀਤੇ। ਪੁਲਿਸ ਨੇ 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੋਂਗਲ, ਇੱਕ ਟੈਬਲੈਟ ਅਤੇ 38 ਖਾਲੀ ਮੋਬਾਈਲ ਬਾਕਸ ਵੀ ਜ਼ਬਤ ਕੀਤੇ। ਇਹ ਮਾਮਲਾ ਹਾਲੀਆ ਕਈ ਸਫਲ ਅਭਿਆਨਾਂ ਵਿੱਚੋਂ ਇੱਕ ਹੈ।

ਸਾਇਬਰ ਧੋਖਾਧੜੀ ਤੋਂ ਬਚਾਅ ਅਤੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਵਿਆਪਕ ਅਭਿਆਨ ਚਲਾਇਆ ਹੈ। ਇਸ ਦੌਰਾਨ ਰਾਜ ਸਾਇਬਰ ਕ੍ਰਾਈਮ ਡਿਵੀਜ਼ਨ ਨੇ 129 ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ, ਜਿਨ੍ਹਾਂ ਵਿੱਚ ਮਾਨਸਾ ਵਿੱਚ 50, ਸ਼੍ਰੀ ਮੁਕਤਸਰ ਸਾਹਿਬ ਵਿੱਚ 44, ਲੁਧਿਆਣਾ ਵਿੱਚ 31, ਹੁਸ਼ਿਆਰਪੁਰ ਵਿੱਚ 27, ਜਲੰਧਰ ਵਿੱਚ 25, ਖੰਨਾ ਵਿੱਚ 23 ਅਤੇ ਬਠਿੰਡਾ ਵਿੱਚ 19 ਪ੍ਰੋਗਰਾਮ ਸ਼ਾਮਲ ਹਨ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਇਬਰ ਕ੍ਰਾਈਮ) ਵੀ. ਨੀਰਜਾ ਨੇ ਕਿਹਾ ਕਿ ਪੁਲਿਸ ਨਾ ਸਿਰਫ਼ ਸਾਇਬਰ ਠੱਗਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ, ਸਗੋਂ ਲੋਕਾਂ ਨੂੰ ਵੀ ਜਾਗਰੂਕ ਕਰ ਰਹੀ ਹੈ ਤਾਂ ਜੋ ਉਹ ਆਨਲਾਈਨ ਠੱਗੀ ਤੋਂ ਬਚ ਸਕਣ। ਪੁਲਿਸ ਨੌਜਵਾਨਾਂ ਨੂੰ ਆਨਲਾਈਨ ਗ੍ਰੂਮਿੰਗ, ਸਾਇਬਰ ਬੁਲਿੰਗ, ਸੈਕਸਟੋਰਸ਼ਨ ਅਤੇ ਫਰਜ਼ੀ ਆਨਲਾਈਨ ਦੋਸਤੀ ਵਰਗੇ ਖਤਰਿਆਂ ਬਾਰੇ ਵੀ ਜਾਗਰੂਕ ਕਰਨ ’ਤੇ ਜ਼ੋਰ ਦੇ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਲਗਾਤਾਰ ਚਲਾਇਆ ਜਾ ਰਿਹਾ ਸਖ਼ਤ ਅਭਿਆਨ ਅਤੇ ਵੱਡੇ ਪੱਧਰ ’ਤੇ ਜਨ-ਜਾਗਰੂਕਤਾ ਪ੍ਰੋਗਰਾਮ ਮਿਲ ਕੇ ਸਾਇਬਰ ਅਪਰਾਧ ਨਾਲ ਨਿਪਟਣ ਲਈ ਪੰਜਾਬ ਪੁਲਿਸ ਦੀ ਬਹੁ-ਪੱਖੀ ਰਣਨੀਤੀ ਨੂੰ ਦਰਸਾਉਂਦੇ ਹਨ। ਇਸਦਾ ਉਦੇਸ਼ ਨਾਗਰਿਕਾਂ ਦੀ ਬਚਤ ਦੀ ਸੁਰੱਖਿਆ ਕਰਨਾ ਅਤੇ ਰਾਜ ਵਿੱਚ ਡਿਜੀਟਲ ਲੈਣ-ਦੇਣ ’ਤੇ ਭਰੋਸਾ ਵਧਾਉਣਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ